ਪਟਿਆਲਾ 'ਚ ਕਿਸਾਨ ਦੀ ਮੌਤ ਦੇ ਮਾਮਲੇ 'ਚ ਭਾਜਪਾ ਆਗੂ ਖਿਲਾਫ ਕੇਸ ਦਰਜ
ਪਟਿਆਲਾ, 5 ਮਈ, ਪਰਦੀਪ ਸਿੰਘ: ਬੀਤੇ ਦਿਨੀਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਇੱਕ ਕਿਸਾਨ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਕੀਤੀ ਹੈ। ਪੁਲਿਸ ਨੇ ਭਾਜਪਾ ਲੀਡਰ ਹਰਵਿੰਦਰ ਸਿੰਘ ਹਰਪਾਲਪੁਰ ਤੇ ਹੋਰਨਾਂ ਅਣਪਛਾਤਿਆਂ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ […]
By : Editor Editor
ਪਟਿਆਲਾ, 5 ਮਈ, ਪਰਦੀਪ ਸਿੰਘ: ਬੀਤੇ ਦਿਨੀਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਇੱਕ ਕਿਸਾਨ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਕੀਤੀ ਹੈ। ਪੁਲਿਸ ਨੇ ਭਾਜਪਾ ਲੀਡਰ ਹਰਵਿੰਦਰ ਸਿੰਘ ਹਰਪਾਲਪੁਰ ਤੇ ਹੋਰਨਾਂ ਅਣਪਛਾਤਿਆਂ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਖੇੜੀ ਗੰਡਿਆ ਪੁਲਿਸ ਰੇਸ਼ਮ ਸਿੰਘ ਵਾਸੀ ਪਿੰਡ ਆਕੜੇ ਨੇ ਬਿਆਨ ਦਰਜ ਕਰਵਾਏ ਕਿ ਬੀਤੇ ਦਿਨੀ ਪਿੰਡ ਸਿਹਰਾ ਦੇ ਬੱਸ ਅੱਡੇ ਨੇੜੇ ਭਾਜਪਾ ਉਮੀਦਵਾਰ ਪਰਨੀਤ ਕੌਰ ਤੋਂ ਕਿਸਾਨ ਸਵਾਲ ਜਵਾਬ ਪੁੱਛਣ ਲਈ ਇਕੱਠੇ ਹੋਏ ਸਨ। ਇਸ ਮੌਕੇ ਜਦੋਂ ਕਿਸਾਨ ਭਾਜਪਾ ਉਮੀਦਵਾਰ ਦੇ ਗੱਡੀ ਨੇੜੇ ਪਹੁੰਚੇ ਤਾਂ ਮੌਕੇ 'ਤੇ ਹਰਵਿੰਦਰ ਸਿੰਘ ਵਾਸੀ ਹਰਪਾਲਪੁਰ ਅਤੇ ਹੋਰਨਾ ਅਣਪਛਾਤੇ ਵਿਅਕਤੀਆਂ ਨੇ ਕਿਸਾਨਾਂ ਦੇ ਨਾਲ ਧੱਕਾ-ਮੁੱਕੀ ਕੀਤੀ। ਜਿਸ ਵਿਚ ਸੁਰਿੰਦਰ ਪਾਲ ਸਿੰਘ ਵਾਸੀ ਪਿੰਡ ਆਕੜੀ ਧਰਤੀ 'ਤੇ ਡਿੱਗ ਗਿਆ ਜਿਸ ਕਾਰਨ ਉਸ ਦਾ ਸਿਰ ਸੜਕ 'ਤੇ ਵੱਜਿਆ। ਇਸ ਦੌਰਾਨ ਜ਼ਖ਼ਮੀ ਸੁਰਿੰਦਰ ਪਾਲ ਸਿੰਘ ਨੂੰ ਜਦੋਂ ਇਲਾਜ ਲਈ ਸਿਵਲ ਹਸਪਤਾਲ ਰਾਜਪੁਰਾ ਲਿਆਂਦਾ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।