Begin typing your search above and press return to search.

ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ : ਚੀਮਾ

ਦਿੜ੍ਹਬਾ, 25 ਦਸੰਬਰ, ਨਿਰਮਲ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੀਆਂ ਗ਼ੈਰ-ਭਾਜਪਾ ਸਰਕਾਰ ਖ਼ਾਸ ਕਰ ਕੇ ਪੰਜਾਬ ਨਾਲ ਮਤਰੇਈ ਮਾਂ ਵਾਲੀ ਸਲੂਕ ਕਰ ਰਹੀ ਹੈ। ਪੰਜਾਬ ਦੇ ਕੇਂਦਰ ਸਰਕਾਰ ਤੋਂ ਮਿਲਦੇ ਫੰਡਾਂ ਵਿਚ ਕਟੌਤੀ ਕਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਦਾ ਪੰਜਾਬ ਦੇ ਲੋਕਾਂ ਨਾਲ ਕੋਈ […]

ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ : ਚੀਮਾ
X

Editor EditorBy : Editor Editor

  |  25 Dec 2023 4:41 AM IST

  • whatsapp
  • Telegram

ਦਿੜ੍ਹਬਾ, 25 ਦਸੰਬਰ, ਨਿਰਮਲ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੀਆਂ ਗ਼ੈਰ-ਭਾਜਪਾ ਸਰਕਾਰ ਖ਼ਾਸ ਕਰ ਕੇ ਪੰਜਾਬ ਨਾਲ ਮਤਰੇਈ ਮਾਂ ਵਾਲੀ ਸਲੂਕ ਕਰ ਰਹੀ ਹੈ। ਪੰਜਾਬ ਦੇ ਕੇਂਦਰ ਸਰਕਾਰ ਤੋਂ ਮਿਲਦੇ ਫੰਡਾਂ ਵਿਚ ਕਟੌਤੀ ਕਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਦਾ ਪੰਜਾਬ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸੀ।
ਚੀਮਾ ਨੇ ਕਿਹਾ ਕਿ ਪੰਜਾਬ ਸੂਬਾ ਪੂਰੇ ਦੇਸ਼ ਨੂੰ ਅਨਾਜ ਦੇਣ ਨਾਲ ਸੂਬਾ ਹੈ। ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਲੜਾਈ ਹਮੇਸ਼ਾ ਆਪਣੀ ਹਿੱਕ ਅੱਗੇ ਡਾਅ ਕੀ ਲੜਦਾ ਰਿਹਾ ਹੈ। ਦੇਸ਼ ਦੇ ਰਖਵਾਲੇ ਦੇ ਨਾਲ ਕੇਂਦਰ ਸਰਕਾਰ ਦਾ ਇਹ ਰਵੱਈਆਂ ਅਤਿ ਨਿੰਦਣਯੋਗ ਹੈ। ਪੰਜਾਬ ਦੇ ਲੋਕਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਸਰਕਾਰ ਦੇ ਨੱਕ ਵਿੱਚ ਦਮ ਕਰ ਕੇ ਵਾਪਸ ਕਰਵਾਏ ਸਨ, ਇਸ ਵਿਚ ਪੰਜਾਬ ਦੇ ਲੋਕਾਂ ਨੇ ਮੋਹਰੀ ਹੋ ਕੇ ਲੜਾਈ ਲੜੀ ਸੀ, ਇਸ ਕਰ ਕੇ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਉਸ ਸਮੇਂ ਤੋਂ ਵਿਤਕਰਾ ਕਰਨਾ ਸ਼ੁਰੂ ਕੀਤਾ ਜਿਸ ਨਾਲ ਹਰ ਸਮੇਂ ਪੰਜਾਬ ਦਾ ਨੁਕਸਾਨ ਕਰਨ ਵੱਲ ਕੇਂਦਰ ਬਹਾਨੇ ਲੱਭਦਾ ਰਹਿੰਦਾ ਹੈ। ਪੰਜਾਬ ਦੇ ਲੋਕਾਂ ਦਾ ਟੈਕਸ ਰਾਹੀਂ ਇਕੱਠ ਕੀਤਾ ਗਿਆ ਪੈਸਾ ਪੰਜਾਬ ਨੂੰ ਵਾਪਸ ਕਰਨ ਦਾ ਬਜਾਏ ਉਸ ਵਿਚ ਕੱਟ ਲਾਉਣਾ ਸ਼ੁਰੂ ਕਰ ਦਿੱਤਾ ਹੈ।
ਪੰਜਾਬ ਦੇ ਬਹਾਦਰ ਲੋਕ ਕਦੇ ਵੀ ਸਰਕਾਰ ਦੀਆਂ ਬੇਨਿਯਮੀਆਂ ਦਾ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਮੁੱਖ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਉਹ ਕੰਮ ਕਰ ਰਹੀ ਹੈ ਜੋ ਪਿਛਲੇ 75 ਸਾਲਾਂ ਨਹੀਂ ਹੋਏ। ਇਸ ਕਰ ਕੇ ਕੇਂਦਰ ਸਰਕਾਰ ਡਰੀ ਹੋਈ ਹੈ ਕਿ ਕਿਤੇ ਆਮ ਆਦਮੀ ਪਾਰਟੀ ਉਨ੍ਹਾਂ ਦੀ ਫੱਟੀ ਨਾ ਪੋਚ ਦੇਵੇ।
Next Story
ਤਾਜ਼ਾ ਖਬਰਾਂ
Share it