Begin typing your search above and press return to search.

ਇਟਲੀ ਦੇ ਲਵੀਨੀਓ ਵਿਖੇ ‘ਗੁਰੂ ਲਾਧੋ ਰੇ ਦਿਵਸ’ ਨੂੰ ਸਮਰਪਤ ਸਮਾਗਮ

ਰੋਮ, 22 ਸਤੰਬਰ (ਗੁਰਸ਼ਰਨ ਸਿੰਘ ਸੋਨੀ) : ਇਟਲੀ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ‘ਗੁਰੂ ਲਾਧੋ ਰੇ ਦਿਵਸ’ ਨੂੰ ਸਮਰਪਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਪੁੱਜੀਆਂ, ਉੱਥੇ ਇੰਗਲੈਂਡ ਦੀ ਧਰਤੀ ਤੋਂ ਵਿਸ਼ੇਸ਼ ਤੌਰ ’ਤੇ ਪੰਜ ਪਿਆਰਿਆਂ ਦਾ ਜਥਾ ਪੁੱਜਾ, ਜਿਸ ਵੱਲੋਂ ਲਗਭਗ ਦੋ ਦਰਜਨ ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ ਗਿਆ। ਇਸ ਸਬੰਧੀ […]

ਇਟਲੀ ਦੇ ਲਵੀਨੀਓ ਵਿਖੇ ‘ਗੁਰੂ ਲਾਧੋ ਰੇ ਦਿਵਸ’ ਨੂੰ ਸਮਰਪਤ ਸਮਾਗਮ
X

Hamdard Tv AdminBy : Hamdard Tv Admin

  |  22 Sept 2023 6:04 AM GMT

  • whatsapp
  • Telegram

ਰੋਮ, 22 ਸਤੰਬਰ (ਗੁਰਸ਼ਰਨ ਸਿੰਘ ਸੋਨੀ) : ਇਟਲੀ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ‘ਗੁਰੂ ਲਾਧੋ ਰੇ ਦਿਵਸ’ ਨੂੰ ਸਮਰਪਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਪੁੱਜੀਆਂ, ਉੱਥੇ ਇੰਗਲੈਂਡ ਦੀ ਧਰਤੀ ਤੋਂ ਵਿਸ਼ੇਸ਼ ਤੌਰ ’ਤੇ ਪੰਜ ਪਿਆਰਿਆਂ ਦਾ ਜਥਾ ਪੁੱਜਾ, ਜਿਸ ਵੱਲੋਂ ਲਗਭਗ ਦੋ ਦਰਜਨ ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ ਗਿਆ।


ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਸਥਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਲਾਸੀਓ ਸੂਬੇ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਕਰਵਾਇਆ ਗਿਆ।


ਇਸ ਮੌਕੇ ਇੰਗਲੈਂਡ ਦੀ ਧਰਤੀ ਤੋਂ ਵਿਸ਼ੇਸ਼ ਤੌਰ ’ਤੇ ਪੰਜ ਪਿਆਰਿਆਂ ਦਾ ਜਥਾ ਪੁੱਜਾ, ਜਿਸ ਨੇ 2 ਦਰਜਨ ਦੇ ਕਰੀਬ ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ।

ਇਸ ਦੌਰਾਨ ‘ਗੁਰੂ ਲਾਧੋ ਰੇ ਦਿਵਸ’ ਨੂੰ ਸਮਰਪਿਤ ਹਫਤਾਵਾਰੀ ਗੁਰਮਿਤ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਜਾਪ ਕੀਤੇ ਗਏ। ਭੋਗ ਉਪਰੰਤ ਹਜ਼ੂਰੀ ਰਾਗੀ ਸਿੰਘਾ ਵੱਲੋ ਕੀਰਤਨ ਦਰਬਾਰ ਸਜਾਇਆ ਗਿਆ।


ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਅੰਮ੍ਰਿਤ ਦੀ ਦਾਤ ਹਾਸਲ ਕਰਨ ਵਾਲੇ ਪ੍ਰਾਣੀਆਂ ਨੂੰ ਗੁਰੂ ਘਰ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਧੰਨਵਾਦ ਕੀਤਾ । ਇਸ ਮੌਕੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ।

Next Story
ਤਾਜ਼ਾ ਖਬਰਾਂ
Share it