ਚੱਬੇਵਾਲ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ
ਚੰਡੀਗੜ੍ਹ, 15 ਮਾਰਚ, ਨਿਰਮਲ : ਕਾਂਗਰਸ ਛੱਡ ਕੇ ਆਏ ਚੱਬੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਅੱਜ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਕੇ ਸੁਆਗਤ ਕੀਤਾ। ਇਸ ਤੋਂ ਪਹਿਲਾਂ ਅੱਜ ਸਵੇਰੇ ਹੀ ਚੱਬੇਵਾਲ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਸੀ।ਚੱਬੇਵਾਲ ਦੀ ਪਹਿਲਾਂ ਤੋਂ ਹੀ ਕਾਂਗਰਸ ਛੱਡਣ ਦੀ ਚਰਚਾ ਚਲ […]
By : Editor Editor
ਚੰਡੀਗੜ੍ਹ, 15 ਮਾਰਚ, ਨਿਰਮਲ : ਕਾਂਗਰਸ ਛੱਡ ਕੇ ਆਏ ਚੱਬੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।
ਅੱਜ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਕੇ ਸੁਆਗਤ ਕੀਤਾ। ਇਸ ਤੋਂ ਪਹਿਲਾਂ ਅੱਜ ਸਵੇਰੇ ਹੀ ਚੱਬੇਵਾਲ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਸੀ।
ਚੱਬੇਵਾਲ ਦੀ ਪਹਿਲਾਂ ਤੋਂ ਹੀ ਕਾਂਗਰਸ ਛੱਡਣ ਦੀ ਚਰਚਾ ਚਲ ਰਹੀ ਸੀ। ਇਸੇ ਵਿਚਾਲੇ ਅੱਜ ਉਨ੍ਹਾਂ ਨੇ ਕਾਂਗਰਸ ਪਾਰਟੀ ਛੱਡ ਦਿੱਤੀ। ਨਾਲ ਹੀ ਉਨ੍ਹਾਂ ਨੇ ਵਿਧਾਨ ਸਭਾ ਤੋਂ ਵੀ ਅਸਤੀਫ਼ਾ ਦੇ ਦਿੱਤਾ। ਕਾਂਗਰਸ ਟਿਕਟ ’ਤੇ ਦੋ ਵਾਰ ਵਿਧਾਇਕ ਚੁਣੇ ਗਏ ਡਾ. ਰਾਜ ਕੁਮਾਰ ਆਉਣ ਵਾਲੀ ਚੋਣਾਂ ਵਿਚ ਹੁਸ਼ਿਆਰਪੁਰ ਤੋਂ ਆਪ ਉਮੀਦਵਾਰ ਐਲਾਨੇ ਜਾ ਸਕਦੇ ਹਨ।
ਦਸ ਦਿਨ ਪਹਿਲਾਂ ਉਹ ਆਪ ਸਰਕਾਰ ਦੇ ਲਈ ਕਰਜ਼ੇ ਦੀ ਪੰਡ ਲੈ ਕੇ ਵਿਧਾਨ ਸਭਾ ਪਹੁੰਚ ਗਏ ਸੀ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਆਪ ਵਿਚ ਜਾਣ ਵਾਲੇ ਇਹ ਤੀਜੇ ਕਾਂਗਰਸੀ ਹਨ। ਇਸ ਤੋਂ ਪਹਿਲਾਂ ਗੁਰਪ੍ਰੀਤ ਜੀਪੀ ਅਤੇ ਸਾਂਸਦ ਪਰਨੀਤ ਕੌਰ ਕਾਂਗਰਸ ਛੱਡ ਚੁੱਕੇ ਹਨ। ਜੀਪੀ ਨੂੰ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਵੀ ਐਲਾਨ ਕੀਤਾ ਜਾ ਚੁੱਕਾ ਹੈ।
ਇਹ ਖ਼ਬਰ ਵੀ ਪੜ੍ਹੋ
ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਦਮਾਸ਼ਾਂ ਨੇ ਆਈ 20 ਕਾਰ ਖੋਹ ਲਈ ਹੈ।
ਦੱਸਦੇ ਚਲੀਏ ਕਿ ਪੁਲਿਸ ਚੌਕੀ ਕੋਚਰ ਮਾਰਕੀਟ ਤੋਂ 50 ਕਦਮਾਂ ਦੀ ਦੂਰੀ ’ਤੇ ਬਦਮਾਸ਼ਾਂ ਨੇ ਇੱਕ ਪਰਵਾਰ ਤੋਂ ਕਾਰ ਖੋਹ ਲਈ। ਕਾਰ ਮਾਲਕ ਦੀ ਪਤਨੀ ਕਾਰ ਵਿਚ ਬੈਠੀ ਸੀ ਅਤੇ ਕੁੱਝ ਲੋਕ ਉਸ ਨੂੰ ਅਗਵਾ ਕਰਕੇ ਗੱਡੀ ਲੈ ਕੇ ਭੱਜਣ ਦੀ ਕੋਸਿਸ਼ ਕਰ ਰਹੇ ਸੀ। ਕਾਰ ਮਾਲਕ ਨੇ ਕਾਰ ਤੋਂ ਪਤਨੀ ਨੂੰ ਬਾਹਰ ਖਿੱਚ ਕੇ ਬਚਾ ਲਿਆ। ਲੇਕਿਨ ਬਦਮਾਸ਼ ਉਸ ਦੀ ਕਾਰ ਲੈ ਕੇ ਫਰਾਰ ਹੋ ਗਏ।
ਕਾਰ ਲੁੱਟਣ ਦੀ ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ। ਏਸੀਬੀ ਜਤਿਨ ਬਾਂਸਲ ਨੇ ਵੀ ਮੌਕੇ ’ਤੇ ਪਹੁੰਚ ਕੇ ਕਾਰ ਮਾਲਕ ਅਤੇ ਉਸ ਦੇ ਪਰਵਾਰ ਕੋਲੋਂ ਵਾਰਦਾਤ ਨੂੰ ਲੈ ਕੇ ਜਾਣਕਾਰੀ ਲਈ।
ਪੁਲਿਸ ਹੁਣ ਆਸ ਪਾਸ ਲੱਗੇ ਸੀਸੀਟੀਵੀ ਖੰਗਾਲ ਰਹੀ ਹੈ। ਲੁਧਿਆਣਾ ਦੇ ਗਰੀਨ ਫੀਲਡ ਖੇਤਰ ਵਿਚ ਰਹਿਣ ਵਾਲੇ ਗਿੰਨੀ ਨੇ ਦੱਸਿਆ ਕਿ ਉਹ ਪਤਨੀ ਦੇ ਨਾਲ ਘਰ ਪਰਤ ਰਹੇ ਸੀ। ਉਹ ਕਾਰ ਰੋਕ ਕੇ ਕੋਚਰ ਮਾਰਕੀਟ ਪੁਲਿਸ ਚੌਕੀ ਦੇ ਕੋਲ ਮੋਦੀ ਕੰਪਲੈਕਸ ਵਿਚ ਦਵਾਈ ਖਰੀਦਣ ਗਿਆ। ਕਾਰ ਵਿਚ ਉਸ ਦੀ ਪਤਨੀ ਸਿੰਮੀ ਬੈਠੀ ਸੀ। ਉਹ ਕਾਰ ਵੱਲ ਘੁੰਮਿਆ ਤਾਂ ਹੈਰਾਨ ਰਹਿ ਗਿਆ। ਉਸ ਦੀ ਪਤਨੀ ਦਾ ਮੁੂੰਹ ਬਦਮਾਸ਼ਾਂ ਨੇ ਦਬਾਇਆ ਹੋਇਆ ਸੀ। ਲੁਟੇਰੇ ਕਾਰ ਲੈ ਕੇ ਭੱਜ ਰਹੇ ਸੀ। ਉਸ ਨੇ ਭੱਜ ਰਹੇ ਬਦਮਾਸ਼ਾਂ ਦਾ ਵਿਰੋਧ ਕੀਤਾ। ਪਤਨੀ ਸਿੰਮੀ ਨੂੰ ਕਿਸੇ ਤਰ੍ਹਾਂ ਗੱਡੀ ਤੋਂ ਬਾਹਰ ਖਿੱਚਿਆ, ਲੇਕਿਨ ਲੁਟੇਰੇ ਉਸ ਦੀ ਕਾਰ ਲੈ ਕੇ ਫਰਾਰ ਹੋ ਗਏ।
ਇਸ ਮਾਮਲੇ ਨੂੰ ਦੇਖਣ ਏਸੀਪੀ ਬਾਂਸਲ ਮੌਕੇ ’ਤੇ ਪੁੱਜੇ। ਉਨ੍ਹਾਂ ਦਾ ਕਹਿਣਾ ਹੈ ਕਿ ਸੀਸੀਟੀਵੀ ਖੰਗਾਲ ਰਹੇ ਹਨ ਜਲਦ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।