ਚੱਬੇਵਾਲ ਨੇ ਕਾਂਗਰਸ ਅਤੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 15 ਮਾਰਚ, ਨਿਰਮਲ : ਪੰਜਾਬ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਦਲ ਦੇ ਉਪ ਨੇਤਾ ਅਤੇ ਚੱਬੇਵਾਲ ਵਿਧਾਇਕ ਡਾ. ਰਾਜ ਕੁਮਾਰ ਨੇ ਪਾਰਟੀ ਅਤੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਂਗਰਸੀ ਟਿਕਟ ’ਤੇ ਦੋ ਵਾਰ ਵਿਧਾਇਕ ਚੁਣੇ ਗਏ ਡਾ. ਰਾਜ ਕੁਮਾਰ ਆਪ ਦੇ ਉਮੀਦਵਾਰ ਐਲਾਨੇ ਜਾ ਸਕਦੇ ਹਨ। 10 ਦਿਨ […]
By : Editor Editor
ਚੰਡੀਗੜ੍ਹ, 15 ਮਾਰਚ, ਨਿਰਮਲ : ਪੰਜਾਬ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਦਲ ਦੇ ਉਪ ਨੇਤਾ ਅਤੇ ਚੱਬੇਵਾਲ ਵਿਧਾਇਕ ਡਾ. ਰਾਜ ਕੁਮਾਰ ਨੇ ਪਾਰਟੀ ਅਤੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਕਾਂਗਰਸੀ ਟਿਕਟ ’ਤੇ ਦੋ ਵਾਰ ਵਿਧਾਇਕ ਚੁਣੇ ਗਏ ਡਾ. ਰਾਜ ਕੁਮਾਰ ਆਪ ਦੇ ਉਮੀਦਵਾਰ ਐਲਾਨੇ ਜਾ ਸਕਦੇ ਹਨ। 10 ਦਿਨ ਪਹਿਲਾਂ ਉਹ ਆਪ ਸਰਕਾਰ ਦੇ ਲਈ ਕਰਜ਼ੇ ਦੀ ਪੰਡ ਲੈ ਕੇ ਵਿਧਾਨ ਸਭਾ ਪਹੁੰਚ ਗਏ ਸੀ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਆਪ ਵਿਚ ਜਾਣ ਵਾਲੇ ਇਹ ਤੀਜੇ ਕਾਂਗਰਸੀ ਨੇਤਾ ਹੋਣਗੇ। ਇਸ ਤੋਂ ਪਹਿਲਾਂ ਗੁਰਪ੍ਰੀਤ ਜੀਪੀ ਅਤੇ ਸਾਂਸਦ ਪਰਨੀਤ ਕੌਰ ਕਾਂਗਰਸ ਛੱਡ ਚੁੱਕੇ ਹਨ। ਜੀਪੀ ਨੂੰ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਵੀ ਐਲਾਨ ਕੀਤਾ ਜਾ ਚੁੱਕਾ ਹੈ।
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਫਿਲਹਾਲ ਹੁਸ਼ਿਆਰਪੁਰ ਦੇ ਅਧੀਨ ਆਉਂਦੇ ਹਲਕਾ ਚੱਬੇਵਾਲ ਤੋਂ ਵਿਧਾਇਕ ਹਨ। 2009 ਵਿਚ ਉਨ੍ਹਾਂ ਨੇ ਕਾਂਗਰਸ ਜੁਆਇਨ ਕੀਤੀ ਸੀ। 2017 ਵਿਚ ਉਨ੍ਹਾਂ ਨੇ ਪਹਿਲੀ ਵਾਰ ਕਾਂਗਰਸ ਦੀ ਟਿਕਟ ਮਿਲੀ ਅਤੇ ਹੁਸ਼ਿਆਰਪੁਰ ਤੋਂ ਉਨ੍ਹਾਂ ਨੇ ਜਿੱਤ ਹਾਸਲ ਕੀਤੀ । 2022 ਦੀ ਚੋਣਾਂ ਵਿਚ ਵੀ ਉਨ੍ਹਾਂ ਨੇ ਆਪ ਦੇ ਉਮੀਦਵਾਰ ਹਰਮਿੰਦਰ ਸੰਧੂ ਨੂੰ ਸਿਰਫ 7646 ਵੋਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ ਸੀ। ਚੱਬੇਵਾਲ ਦਲਿਤ ਨੇਤਾ ਹਨ ਅਤੇ ਵੱਡਾ ਵੋਟ ਬੈਂਕ ਉਨ੍ਹਾਂ ਦੇ ਹੱਕ ਵਿਚ ਹੈ।
ਇਹ ਖ਼ਬਰ ਵੀ ਪੜ੍ਹੋ
ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਦਮਾਸ਼ਾਂ ਨੇ ਆਈ 20 ਕਾਰ ਖੋਹ ਲਈ ਹੈ।
ਦੱਸਦੇ ਚਲੀਏ ਕਿ ਪੁਲਿਸ ਚੌਕੀ ਕੋਚਰ ਮਾਰਕੀਟ ਤੋਂ 50 ਕਦਮਾਂ ਦੀ ਦੂਰੀ ’ਤੇ ਬਦਮਾਸ਼ਾਂ ਨੇ ਇੱਕ ਪਰਵਾਰ ਤੋਂ ਕਾਰ ਖੋਹ ਲਈ। ਕਾਰ ਮਾਲਕ ਦੀ ਪਤਨੀ ਕਾਰ ਵਿਚ ਬੈਠੀ ਸੀ ਅਤੇ ਕੁੱਝ ਲੋਕ ਉਸ ਨੂੰ ਅਗਵਾ ਕਰਕੇ ਗੱਡੀ ਲੈ ਕੇ ਭੱਜਣ ਦੀ ਕੋਸਿਸ਼ ਕਰ ਰਹੇ ਸੀ। ਕਾਰ ਮਾਲਕ ਨੇ ਕਾਰ ਤੋਂ ਪਤਨੀ ਨੂੰ ਬਾਹਰ ਖਿੱਚ ਕੇ ਬਚਾ ਲਿਆ। ਲੇਕਿਨ ਬਦਮਾਸ਼ ਉਸ ਦੀ ਕਾਰ ਲੈ ਕੇ ਫਰਾਰ ਹੋ ਗਏ।
ਕਾਰ ਲੁੱਟਣ ਦੀ ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ। ਏਸੀਬੀ ਜਤਿਨ ਬਾਂਸਲ ਨੇ ਵੀ ਮੌਕੇ ’ਤੇ ਪਹੁੰਚ ਕੇ ਕਾਰ ਮਾਲਕ ਅਤੇ ਉਸ ਦੇ ਪਰਵਾਰ ਕੋਲੋਂ ਵਾਰਦਾਤ ਨੂੰ ਲੈ ਕੇ ਜਾਣਕਾਰੀ ਲਈ।
ਪੁਲਿਸ ਹੁਣ ਆਸ ਪਾਸ ਲੱਗੇ ਸੀਸੀਟੀਵੀ ਖੰਗਾਲ ਰਹੀ ਹੈ। ਲੁਧਿਆਣਾ ਦੇ ਗਰੀਨ ਫੀਲਡ ਖੇਤਰ ਵਿਚ ਰਹਿਣ ਵਾਲੇ ਗਿੰਨੀ ਨੇ ਦੱਸਿਆ ਕਿ ਉਹ ਪਤਨੀ ਦੇ ਨਾਲ ਘਰ ਪਰਤ ਰਹੇ ਸੀ। ਉਹ ਕਾਰ ਰੋਕ ਕੇ ਕੋਚਰ ਮਾਰਕੀਟ ਪੁਲਿਸ ਚੌਕੀ ਦੇ ਕੋਲ ਮੋਦੀ ਕੰਪਲੈਕਸ ਵਿਚ ਦਵਾਈ ਖਰੀਦਣ ਗਿਆ। ਕਾਰ ਵਿਚ ਉਸ ਦੀ ਪਤਨੀ ਸਿੰਮੀ ਬੈਠੀ ਸੀ। ਉਹ ਕਾਰ ਵੱਲ ਘੁੰਮਿਆ ਤਾਂ ਹੈਰਾਨ ਰਹਿ ਗਿਆ। ਉਸ ਦੀ ਪਤਨੀ ਦਾ ਮੁੂੰਹ ਬਦਮਾਸ਼ਾਂ ਨੇ ਦਬਾਇਆ ਹੋਇਆ ਸੀ। ਲੁਟੇਰੇ ਕਾਰ ਲੈ ਕੇ ਭੱਜ ਰਹੇ ਸੀ। ਉਸ ਨੇ ਭੱਜ ਰਹੇ ਬਦਮਾਸ਼ਾਂ ਦਾ ਵਿਰੋਧ ਕੀਤਾ। ਪਤਨੀ ਸਿੰਮੀ ਨੂੰ ਕਿਸੇ ਤਰ੍ਹਾਂ ਗੱਡੀ ਤੋਂ ਬਾਹਰ ਖਿੱਚਿਆ, ਲੇਕਿਨ ਲੁਟੇਰੇ ਉਸ ਦੀ ਕਾਰ ਲੈ ਕੇ ਫਰਾਰ ਹੋ ਗਏ।
ਇਸ ਮਾਮਲੇ ਨੂੰ ਦੇਖਣ ਏਸੀਪੀ ਬਾਂਸਲ ਮੌਕੇ ’ਤੇ ਪੁੱਜੇ। ਉਨ੍ਹਾਂ ਦਾ ਕਹਿਣਾ ਹੈ ਕਿ ਸੀਸੀਟੀਵੀ ਖੰਗਾਲ ਰਹੇ ਹਨ ਜਲਦ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।