ਚੰਡੀਗੜ੍ਹ : ਲੈਂਟਰ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ
ਚੰਡੀਗੜ੍ਹ, 7 ਦਸੰਬਰ, ਨਿਰਮਲ : ਚੰਡੀਗੜ੍ਹ ਵਿਚ ਲੈਂਟਰ ਤੋੜਦੇ ਸਮੇਂ ਵੱਡਾ ਹਾਦਸਾ ਵਾਪਰ ਗਿਆ। ਇਹ ਹਾਦਸਾ ਮਨੀਮਾਜਰਾ ਵਿੱਚ ਉਸ ਸਮੇਂ ਵਾਪਰਿਆ ਜਦੋਂ ਇੱਕ ਇਮਾਰਤ ਨੂੰ ਢਾਹ ਕੇ ਨਵੀਂ ਇਮਾਰਤ ਬਣਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਦੌਰਾਨ ਅਚਾਨਕ ਇੱਕ ਪੁਰਾਣਾ ਲੈਂਟਰ ਟੁੱਟਣ ਕਾਰਨ ਔਰਤ ਸਮੇਤ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਦਾ ਸਾਰਾ […]
By : Editor Editor
ਚੰਡੀਗੜ੍ਹ, 7 ਦਸੰਬਰ, ਨਿਰਮਲ : ਚੰਡੀਗੜ੍ਹ ਵਿਚ ਲੈਂਟਰ ਤੋੜਦੇ ਸਮੇਂ ਵੱਡਾ ਹਾਦਸਾ ਵਾਪਰ ਗਿਆ। ਇਹ ਹਾਦਸਾ ਮਨੀਮਾਜਰਾ ਵਿੱਚ ਉਸ ਸਮੇਂ ਵਾਪਰਿਆ ਜਦੋਂ ਇੱਕ ਇਮਾਰਤ ਨੂੰ ਢਾਹ ਕੇ ਨਵੀਂ ਇਮਾਰਤ ਬਣਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਦੌਰਾਨ ਅਚਾਨਕ ਇੱਕ ਪੁਰਾਣਾ ਲੈਂਟਰ ਟੁੱਟਣ ਕਾਰਨ ਔਰਤ ਸਮੇਤ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਦਾ ਸਾਰਾ ਦ੍ਰਿਸ਼ ਸੀਸੀਟੀਵੀ ਕੈਮਰੇ ਵਿੱਚ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਔਰਤ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਸ ਨੂੰ ਪੀ.ਜੀ.ਆਈ. ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਦੋ ਬੱਚੇ ਸੈਕਟਰ-32 ਦੇ ਹਸਪਤਾਲ ’ਚ ਜ਼ੇਰੇ ਇਲਾਜ ਹਨ। ਫਿਲਹਾਲ ਪੁਲਸ ਨੇ ਮਕਾਨ ਮਾਲਕ ਅਤੇ ਠੇਕੇਦਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਜਦੋਂ ਇਮਾਰਤ ਦੀ ਪੁਰਾਣੀ ਲੈਂਟਰ ਨੂੰ ਤੋੜਿਆ ਜਾ ਰਿਹਾ ਸੀ ਤਾਂ ਸਕੂਲ ਤੋਂ ਵਾਪਸ ਆ ਰਹੇ ਦੋ ਬੱਚੇ ਅਤੇ ਇੱਕ ਔਰਤ ਮਲਬੇ ਹੇਠ ਆ ਗਏ, ਜਿਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।