ਚੰਡੀਗੜ੍ਹ ਚੋਣ ਕਮਿਸ਼ਨ ਨੇ ‘ਆਪ’ ਨੂੰ ਦਿੱਤਾ ਨੋਟਿਸ
ਹੋਲਿਕਾ ਦਹਿਨ ਮੌਕੇ ਸਾੜਿਆ ਸੀ ਪ੍ਰਧਾਨ ਮੰਤਰੀ ਦਾ ਪੁਤਲਾ ਚੰਡੀਗੜ੍ਹ,26 ਮਾਰਚ, ਨਿਰਮਲ : ਚੰਡੀਗੜ੍ਹ ਚੋਣ ਕਮਿਸ਼ਨ ਨੇ ‘ਆਪ’ ਨੂੰ ਨੋਟਿਸ ਜਾਰੀ ਕੀਤਾ ਹੈ। ਜੀ ਹਾਂ, ਦੱਸਦੇ ਚਲੀਏ ਕਿ ਆਮ ਆਦਮੀ ਪਾਰਟੀ ਵਲੋਂ ਹੋਲਿਕਾ ਦਹਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ ਗਿਆ ਸੀ। ਇਸ ਕਰਕੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕਰਕੇ 24 ਘੰਟੇ ਵਿਚ ਇਸ […]
By : Editor Editor
ਹੋਲਿਕਾ ਦਹਿਨ ਮੌਕੇ ਸਾੜਿਆ ਸੀ ਪ੍ਰਧਾਨ ਮੰਤਰੀ ਦਾ ਪੁਤਲਾ
ਚੰਡੀਗੜ੍ਹ,26 ਮਾਰਚ, ਨਿਰਮਲ : ਚੰਡੀਗੜ੍ਹ ਚੋਣ ਕਮਿਸ਼ਨ ਨੇ ‘ਆਪ’ ਨੂੰ ਨੋਟਿਸ ਜਾਰੀ ਕੀਤਾ ਹੈ।
ਜੀ ਹਾਂ, ਦੱਸਦੇ ਚਲੀਏ ਕਿ ਆਮ ਆਦਮੀ ਪਾਰਟੀ ਵਲੋਂ ਹੋਲਿਕਾ ਦਹਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ ਗਿਆ ਸੀ। ਇਸ ਕਰਕੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕਰਕੇ 24 ਘੰਟੇ ਵਿਚ ਇਸ ਦਾ ਜਵਾਬ ਮੰਗਿਆ ਹੈ।
ਤੁਹਾਨੁੂੰ ਦੱਸ ਦੇਈਏ ਕਿ ਚੰਡੀਗੜ੍ਹ ਦੇ ਵਾਰਡ ਨੰਬਰ 21 ਦੇ ਕੌਂਸਲਰ ਜਸਵੀਰ ਸਿੰਘ ਲਾਡੀ ਦੀ ਅਗਵਾਈ ਵਿਚ ਪਿੰਡ ਫੈਦਾ ਬੈਰੀਅਰ ’ਤੇ ਆਮ ਆਦਮੀ ਪਾਰਟੀ ਦੇ 70-80 ਵਰਕਰ ਇਕੱਠੇ ਹੋਏ ਸੀ। ਜਿਨ੍ਹਾਂ ਨੇ ਹੋਲਿਕਾ ਦਹਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ ਸੀ। ਇਹ ਪ੍ਰਦਰਸ਼ਨ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਕੀਤਾ ਗਿਆ ਸੀ। ਜਦ ਕਿ ਉਨ੍ਹਾਂ ਨੇ ਇਸ ਤਰ੍ਹਾਂ ਦੇ ਪ੍ਰਦਰਸ਼ਨ ਦੀ ਕੋਈ ਮਨਜ਼ੂਰੀ ਨਹੀਂ ਲਈ ਸੀ।
ਇਹ ਖ਼ਬਰ ਵੀ ਪੜ੍ਹੋ
ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਹੁਣ ਫਿਰੋਜ਼ਪੁਰ ਪੁਲਿਸ ਵੀ ਨਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖਿਲਾਫ ਐਕਸ਼ਨ ਮੋਡ ’ਚ ਨਜ਼ਰ ਆ ਰਹੀ ਹੈ। ਸੋਮਵਾਰ ਨੂੰ ਹੋਲੀ ਦੇ ਤਿਉਹਾਰ ਮੌਕੇ ਫ਼ਿਰੋਜ਼ਪੁਰ ਸਦਰ ਥਾਣਾ ਖੇਤਰ ਦੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਕਿਸ਼ਤੀਆਂ (ਛੋਟੀਆਂ ਅਤੇ ਵੱਡੀਆਂ ਕਿਸ਼ਤੀਆਂ) ਦੀ ਵਰਤੋਂ ਕਰਕੇ ਛਾਪੇਮਾਰੀ ਕੀਤੀ।
ਇਸ ਦੌਰਾਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ, ਜਿਸ ਤਹਿਤ 32000 ਲੀਟਰ ਲਾਹਣ ਅਤੇ 68 ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ ਗਈ। ਹਾਲਾਂਕਿ ਪੁਲਿਸ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ਰਾਬ ਬਣਾਉਣ ਵਾਲਾ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।
ਫ਼ਿਰੋਜ਼ਪੁਰ ਦੇ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ਸਦਰ ਥਾਣਾ ਇੰਚਾਰਜ ਜਸਵੰਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਕੰਢੇ ਇੱਕ ਸੁੰਨਸਾਨ ਜਗ੍ਹਾ ਵਿੱਚ ਕੁਝ ਵਿਅਕਤੀ ਵੱਡੀ ਮਾਤਰਾ ਵਿੱਚ ਦੇਸੀ ਸ਼ਰਾਬ ਨਜਾਇਜ਼ ਤੌਰ ’ਤੇ ਤਿਆਰ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਕਈ ਟੀਮਾਂ ਬਣਾ ਕੇ ਕਿਸ਼ਤੀ ਰਾਹੀਂ ਸਤਲੁਜ ਦਰਿਆ ਪਾਰ ਕਰਕੇ ਛਾਪੇਮਾਰੀ ਕੀਤੀ ਤਾਂ ਮੌਕੇ ਤੋਂ ਵੱਡੀ ਮਾਤਰਾ ’ਚ ਸ਼ਰਾਬ ਬਣਾਉਣ ਦਾ ਸਾਮਾਨ, 32 ਹਜ਼ਾਰ ਲੀਟਰ ਲਾਹਣ ਅਤੇ 68 ਲੀਟਰ ਸ਼ਰਾਬ ਬਰਾਮਦ ਹੋਈ। ਬਰਾਮਦ ਹੋਈ ਸ਼ਰਾਬ ਅਤੇ ਠੇਕੇ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ।
ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਫਿਰੋਜ਼ਪੁਰ ਪੁਲਸ ਵੱਲੋਂ ਇਸ ਸਮੁੱਚੀ ਕਾਰਵਾਈ ਦੀ ਡਰੋਨ ਕੈਮਰਿਆਂ ਨਾਲ ਵੀਡੀਓ ਬਣਾਈ ਗਈ ਅਤੇ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਗਈ। ਦੱਸ ਦਈਏ ਕਿ ਫ਼ਿਰੋਜ਼ਪੁਰ ਸਦਰ ਥਾਣੇ ਅਧੀਨ ਪੈਂਦੇ ਉਕਤ ਇਲਾਕੇ ’ਚੋਂ ਨਾਜਾਇਜ਼ ਸ਼ਰਾਬ ਬਣਾਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇੱਥੋਂ ਨਾਜਾਇਜ਼ ਸ਼ਰਾਬ ਦੀਆਂ ਅਜਿਹੀਆਂ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।