ਚੰਡੀਗੜ੍ਹ : 20 ਲੱਖ ਦੀ ਵਿਦੇਸ਼ੀ ਸ਼ਰਾਬ ਫੜੀ
ਚੰਡੀਗੜ੍ਹ, 18 ਮਈ, ਨਿਰਮਲ : ਆਬਕਾਰੀ ਵਿਭਾਗ ਨੇ ਚੰਡੀਗੜ੍ਹ ਦੇ ਇੱਕ ਗੋਦਾਮ ਵਿੱਚੋਂ 792 ਬੋਤਲਾਂ ਨਾਜਾਇਜ਼ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ। ਵਿਭਾਗ ਦੇ ਅਨੁਮਾਨ ਅਨੁਸਾਰ ਇਸ ਦੀ ਬਾਜ਼ਾਰੀ ਕੀਮਤ ਕਰੀਬ 19 ਲੱਖ 80 ਹਜ਼ਾਰ ਰੁਪਏ ਹੈ। ਵਿਭਾਗ ਨੇ ਇਸ ਦੀ ਸੂਚਨਾ ਚੋਣ ਕਮਿਸ਼ਨ ਨੂੰ ਵੀ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ […]
By : Editor Editor
ਚੰਡੀਗੜ੍ਹ, 18 ਮਈ, ਨਿਰਮਲ : ਆਬਕਾਰੀ ਵਿਭਾਗ ਨੇ ਚੰਡੀਗੜ੍ਹ ਦੇ ਇੱਕ ਗੋਦਾਮ ਵਿੱਚੋਂ 792 ਬੋਤਲਾਂ ਨਾਜਾਇਜ਼ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ। ਵਿਭਾਗ ਦੇ ਅਨੁਮਾਨ ਅਨੁਸਾਰ ਇਸ ਦੀ ਬਾਜ਼ਾਰੀ ਕੀਮਤ ਕਰੀਬ 19 ਲੱਖ 80 ਹਜ਼ਾਰ ਰੁਪਏ ਹੈ। ਵਿਭਾਗ ਨੇ ਇਸ ਦੀ ਸੂਚਨਾ ਚੋਣ ਕਮਿਸ਼ਨ ਨੂੰ ਵੀ ਦਿੱਤੀ ਹੈ।
ਹੁਣ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੇ ਗੋਦਾਮਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਦੌਰਾਨ ਇਹ ਸ਼ਰਾਬ ਬਰਾਮਦ ਕੀਤੀ ਗਈ।
ਆਬਕਾਰੀ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਇਹ ਵਿਦੇਸ਼ੀ ਬਰਾਂਡ ਦੀ ਸ਼ਰਾਬ ਹੈ। ਪਰ ਇਸਨੂੰ ਭਾਰਤ ਵਿੱਚ ਹੀ ਬਣਾਇਆ ਗਿਆ ਹੈ। ਇਸ ਦੌਰਾਨ ਆਬਕਾਰੀ ਵਿਭਾਗ ਦੇ ਕਮਿਸ਼ਨਰ ਰੁਪੇਸ਼ ਕੁਮਾਰ ਨੇ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਸ਼ਰਾਬ ਦੀ ਸਪਲਾਈ ਨਹੀਂ ਹੋਣ ਦਿੱਤੀ ਜਾਵੇਗੀ। ਇਸ ਦੇ ਲਈ ਹਰ ਕਿਸੇ ਨੂੰ ਆਬਕਾਰੀ ਐਕਟ 1914 ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਵਿਭਾਗ ਇਸ ’ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਭਾਗ ਨੇ ਆਬਕਾਰੀ ਵਿਭਾਗ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਲਈ ਲੈਂਡਲਾਈਨ ਨੰਬਰ ਜਾਰੀ ਕੀਤਾ ਹੈ। ਇਹ ਨੰਬਰ 7 ਦਿਨ ਅਤੇ 24 ਘੰਟੇ ਚਾਲੂ ਰਹੇਗਾ। ਇਸ ਦੇ ਲਈ ਵਿਭਾਗ ਵੱਲੋਂ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ। ਵਿਭਾਗ ਪ੍ਰਾਪਤ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈ ਕੇ ਜਾਂਚ ਕਰੇਗਾ। ਵਿਭਾਗ ਨੇ ਇਹ ਨੰਬਰ ਆਪਣੀ ਵੈਬਸਾਈਟ ’ਤੇ ਵੀ ਪਾ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ
ਆਮ ਆਦਮੀ ਪਾਰਟੀ ਦੇ ਕਈ ਨੇਤਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਨ੍ਹਾਂ ਨੇਤਾਵਾਂ ਵਿਚ ਪਹਿਲਾ ਨਾਂ ਜਲੰਧਰ ਦੇ ਸਾਬਕਾ ਡਿਪਟੀ ਮੇਅਰ ਰਹੇ ਪ੍ਰਵੇਸ਼ ਤਾਂਗੜੀ ਦਾ ਹੈ, ਉਨ੍ਹਾਂ ਦੇ ਨਾਲ ਆਪ ਨੇਤਾ ਰਾਜ ਕੁਮਾਰ ਰਾਜੂ ਸਣੇ ਕਈ ਨੇਤਾ ਬੀਜੇਪੀ ਵਿਚ ਸ਼ਾਮਲ ਹੋ ਗਏ ਹਨ। ਜਲੰਧਰ ਵਿਚ ਸੀਐਮ ਮਾਨ ਦੀ ਰੈਲੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ। ਕਿੳਂੁਕਿ ਤਾਂਗੜੀ ਪਰਿਵਾਰ ਇੱਥੇ ਕਾਫੀ ਪਕੜ ਰਖਦਾ ਹੈ।
ਦੱਸ ਦੇਈਏ ਕਿ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਬੀਜੇਪੀ ਲਈ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਨੇ ਅੱਜ ਜਲੰਧਰ ਵਿਚ ਤਾਂਗੜੀ ਅਤੇ ਰਾਜੂ ਸਮੇਤ ਕਈ ਨੇਤਾਵਾਂ ਨੂੰ ਬੀਜੇਪੀ ਵਿਚ ਸ਼ਾਮਲ ਕਰਵਾਇਆ।
ਦੱਸ ਦੇਈਏ ਕਿ ਇਸ ਦੌਰਾਨ ਜਲੰਧਰ ਤੋਂ ਬੀਜੇਪੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਬੀਜੇਪੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਸਮੇਤ ਹੋਰ ਸੀਨੀਅਰ ਨੇਤਾ ਮੌਜੂਦ ਰਹੇ।