Chandigarh : ਇੱਕ ਜੂਨ ਨੂੰ ਸ਼ਰਾਬ ਦੇ ਠੇਕੇ ਬੰਦ ਰਹਿਣਗੇ

Chandigarh : ਇੱਕ ਜੂਨ ਨੂੰ ਸ਼ਰਾਬ ਦੇ ਠੇਕੇ ਬੰਦ ਰਹਿਣਗੇ


ਚੰਡੀਗੜ੍ਹ, 4 ਅਪ੍ਰੈਲ, ਨਿਰਮਲ : ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਜੂਨ ਨੂੰ ਚੰਡੀਗੜ੍ਹ ਵਿਚ ਲੋਕ ਸਭਾ ਚੋਣਾਂ ਹੋਣ ਦੇ ਕਾਰਨ ਸ਼ਰਾਬ ਦੇ ਠੇਕਿਆਂ ਸਮੇਤ ਹੋਰ ਅਦਾਰੇ ਬੰਦ ਰੱਖਣ ਦਾ ਆਦੇਸ਼ ਦਿੱਤਾ ਹੈ। ਤਾਕਿ ਸਾਰੇ ਲੋਕ ਅਪਣੇ ਵੋਟ ਦੀ ਵਰਤੋਂ ਕਰ ਸਕਣ। ਕਿਸੇ ਨੂੰ ਦੁਕਾਨ ’ਤੇ ਜਾਣ ਕਾਰਨ ਕੋਈ ਸਮੱਸਿਆ ਨਾ ਆਵੇ। ਇਸ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਇਹ ਫੈਸਲਾ ਲਿਆ ਗਿਆ।
ਚੋਣ ਨੂੰ ਲੈਕੇ ਪ੍ਰਸ਼ਾਸਨ ਕੋਲ ਚੋਣ ਕਮਿਸ਼ਨ ਵਲੋਂ ਇੱਕ ਚਿੱਠੀ ਆਈ ਹੈ। ਇਸ ਚਿੱਠੀ ਤੋਂ ਬਾਅਦ ਪ੍ਰਸ਼ਾਸਨ ਨੇ ਪੰਜਾਬ ਸ਼ਾਪ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਐਕਟ 1958 ਤਹਿਤ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਵਲੋਂ ਇਹ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਾਰੇ ਦਫ਼ਤਰਾਂ ਨੂੰ ਬੰਦ ਕਰਨ ਦਾ ਆਦੇਸ਼ ਵੀ ਦਿੱਤਾ ਗਿਆ ਸੀ। ਚੰਡੀਗੜ੍ਹ ਵਿਚ ਇਸ ਵਾਰ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਮਿਲ ਕੇ ਚੋਣ ਲੜ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ‘ਆਪ’ ਤੇ ਕਾਂਗਰਸ ’ਤੇ ਸਿਆਸੀ ਨਿਸ਼ਾਨੇ ਸਾਧੇ ਹਨ। ਉਸ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਦੋ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇਸ ਵਿੱਚ ਇੱਕ ਫੋਟੋ ਸੀਐਮ ਭਗਵੰਤ ਮਾਨ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਹੈ।

ਜਦਕਿ ਦੂਜੀ ਫੋਟੋ ਕਾਂਗਰਸ ਚੇਅਰਪਰਸਨ ਸੋਨੀਆ ਗਾਂਧੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬੀਓ, ਇਹ ਹੈ ਗੱਠਜੋੜ। ਸਭ ਮਿਲੇ ਹੋਏ ਹਨ। ਅੰਤ ’ਚ ਉਨ੍ਹਾਂ ਲਿਖਿਆ ਕਿ ਅਸੀਂ ਇਸ ਦੋਸਤੀ ਨੂੰ ਨਹੀਂ ਤੋੜਾਂਗੇ।

ਦਰਅਸਲ, ‘ਆਪ’ ਅਤੇ ਕਾਂਗਰਸ ਦੋਵੇਂ ਹੀ ‘ਇੰਡੀਆ’ ਗਠਜੋੜ ਦਾ ਹਿੱਸਾ ਹਨ, ਪਰ ਦੋਵੇਂ ਪੰਜਾਬ ’ਚ ਵੱਖਰੇ ਤੌਰ ’ਤੇ ਚੋਣ ਲੜ ਰਹੇ ਹਨ। ਕਿਉਂਕਿ ‘ਆਪ’ ਸੂਬੇ ’ਚ ਸੱਤਾਧਾਰੀ ਪਾਰਟੀ ਹੈ ਜਦਕਿ ਕਾਂਗਰਸ ਵਿਰੋਧੀ ਪਾਰਟੀ ਹੈ। ਇਸ ਦੇ ਨਾਲ ਹੀ ਦੋਵਾਂ ਪਾਰਟੀਆਂ ਦੇ ਆਗੂ ਵੀ ਇਸ ਗੱਲ ਦੇ ਹੱਕ ਵਿੱਚ ਨਹੀਂ ਸਨ। ਕੁਝ ਦਿਨ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਰਾਮਲੀਲਾ ਮੈਦਾਨ ਵਿੱਚ ਰੈਲੀ ਕੀਤੀ ਗਈ ਸੀ।

ਇਸ ’ਚ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਸਮੇਤ ਵੱਡੇ ਨੇਤਾ ਮੌਜੂਦ ਸਨ। ਸਟੇਜ ’ਤੇ ਸਾਰੇ ਇਕੱਠੇ ਬੈਠੇ ਸਨ। ਇਸ ਬਹਾਨੇ ਉਨ੍ਹਾਂ ਦੋਵਾਂ ਪਾਰਟੀਆਂ ਨੂੰ ਘੇਰ ਲਿਆ ਹੈ।

ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਮੁੱਦੇ ’ਤੇ ਰਾਹੁਲ ਗਾਂਧੀ ਨੂੰ ਘੇਰ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਰੈਲੀ ਵਿੱਚ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਹਮੋ-ਸਾਹਮਣੇ ਬੈਠੇ ਸਨ। ਉਨ੍ਹਾਂ ਰਾਹੁਲ ਗਾਂਧੀ ਤੋਂ ਪੁੱਛਿਆ ਸੀ ਕਿ ਕੀ ਉਹ ਭਗਵੰਤ ਮਾਨ ਵੱਲੋਂ ਕਾਂਗਰਸ ਦੀ ਪੰਜਾਬ ਇਕਾਈ ’ਤੇ ਲਾਏ ਗਏ ਦੋਸ਼ਾਂ ਨੂੰ ਮੰਨਦੇ ਹਨ। ਭਗਵੰਤ ਮਾਨ ਨੇ ਪੰਜਾਬ ਦੇ ਕਾਂਗਰਸੀਆਂ ’ਤੇ ਜੋ ਕੀਤਾ ਉਹ ਸਹੀ ਹੈ। ਕੇਜਰੀਵਾਲ ਨਾਲ ਕੁਝ ਗਲਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦਾ ਕੋਈ ਵੀ ਅਜਿਹਾ ਵੱਡਾ ਆਗੂ ਨਹੀਂ ਛੱਡਿਆ ਜਿਸ ਨੂੰ ਜੇਲ੍ਹ ਵਿੱਚ ਡੱਕਿਆ ਨਾ ਗਿਆ ਹੋਵੇ ਜਾਂ ਚੋਰੀ ਅਤੇ ਤਸਕਰੀ ਦਾ ਦੋਸ਼ ਨਾ ਲਾਇਆ ਹੋਵੇ। ਇਸ ਵਿੱਚ ਕਾਂਗਰਸ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹਨ। ਪਰ ਕਾਂਗਰਸ ਅੱਜ ਉਸ ਦੇ ਨਾਲ ਬੈਠੀ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…