ਚੰਡੀਗੜ੍ਹ ਮੇਅਰ ਚੋਣ: ਸੁਪਰੀਮ ਕੋਰਟ ਅੱਜ ਬੈਲਟ ਦੀ ਜਾਂਚ ਕਰੇਗੀ, ਅਨਿਲ ਮਸੀਹ ਵੀ ਹੋਣਗੇ ਹਾਜ਼ਰ
ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣਾਂ ਵਿੱਚ ਬੈਲਟ ਪੇਪਰ ਨਾਲ ਛੇੜਛਾੜ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਮੁੜ ਸੁਣਵਾਈ ਹੋਵੇਗੀ। ਇਸ ਦੌਰਾਨ ਅੱਜ ਵੀ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਹਾਜ਼ਰ ਰਹਿਣਗੇ। ਸੀਜੇਆਈ ਡੀਵਾਈ ਚੰਦਰਚੂੜ ਦੀ ਬੈਂਚ ਅੱਜ ਖੁਦ ਬੈਲਟ ਪੇਪਰਾਂ ਦੀ ਜਾਂਚ ਕਰੇਗੀ। ਸੀਜੇਆਈ ਡੀਵਾਈ ਚੰਦਰਚੂੜ ਨੇ ਸੋਮਵਾਰ ਨੂੰ ਸੁਣਵਾਈ ਦੌਰਾਨ ਕਿਹਾ ਕਿ ਬੈਂਚ ਖੁਦ ਮੰਗਲਵਾਰ […]
By : Editor (BS)
ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣਾਂ ਵਿੱਚ ਬੈਲਟ ਪੇਪਰ ਨਾਲ ਛੇੜਛਾੜ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਮੁੜ ਸੁਣਵਾਈ ਹੋਵੇਗੀ। ਇਸ ਦੌਰਾਨ ਅੱਜ ਵੀ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਹਾਜ਼ਰ ਰਹਿਣਗੇ। ਸੀਜੇਆਈ ਡੀਵਾਈ ਚੰਦਰਚੂੜ ਦੀ ਬੈਂਚ ਅੱਜ ਖੁਦ ਬੈਲਟ ਪੇਪਰਾਂ ਦੀ ਜਾਂਚ ਕਰੇਗੀ। ਸੀਜੇਆਈ ਡੀਵਾਈ ਚੰਦਰਚੂੜ ਨੇ ਸੋਮਵਾਰ ਨੂੰ ਸੁਣਵਾਈ ਦੌਰਾਨ ਕਿਹਾ ਕਿ ਬੈਂਚ ਖੁਦ ਮੰਗਲਵਾਰ ਨੂੰ ਬੈਲਟ ਪੇਪਰਾਂ ਦੀ ਜਾਂਚ ਕਰੇਗੀ। ਬੈਂਚ ਨੇ ਅੱਜ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਕੋਲ ਰੱਖੇ ਬੈਲਟ ਪੇਪਰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਸ ਤੋਂ ਪਹਿਲਾਂ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਅਦਾਲਤ ਵਿੱਚ ਮੰਨਿਆ ਕਿ ਉਸ ਨੇ ਅੱਠ ਬੈਲਟ ਪੇਪਰਾਂ ’ਤੇ ਨਿਸ਼ਾਨ ਜੋੜਿਆ ਸੀ। ਉਸ ਨੇ ਆਪਣੀ ਕਾਰਵਾਈ ਨੂੰ ਇਹ ਕਹਿ ਕੇ ਜਾਇਜ਼ ਠਹਿਰਾਇਆ ਕਿ ਉਸ ਨੇ ਸਿਰਫ਼ ਉਨ੍ਹਾਂ ਬੈਲਟ ਪੇਪਰਾਂ 'ਤੇ 'ਐਕਸ' ਦਾ ਨਿਸ਼ਾਨ ਲਗਾਇਆ ਹੈ ਜੋ ਵੋਟਿੰਗ ਪ੍ਰਕਿਰਿਆ ਦੌਰਾਨ ਕੌਂਸਲਰਾਂ ਵੱਲੋਂ ਪਹਿਲਾਂ ਹੀ ਖਰਾਬ ਕਰ ਦਿੱਤੇ ਗਏ ਸਨ। ਇਸ 'ਤੇ ਚੀਫ ਜਸਟਿਸ ਚੰਦਰਚੂੜ ਨੇ ਕਿਹਾ ਕਿ ਤੁਸੀਂ [ਮਸੀਹ] ਨੇ ਸਿਰਫ ਬੈਲਟ ਪੇਪਰਾਂ 'ਤੇ ਦਸਤਖਤ ਕਰਨੇ ਸਨ। ਨਿਯਮਾਂ ਵਿੱਚ ਇਹ ਕਿੱਥੇ ਲਿਖਿਆ ਹੈ ਕਿ ਤੁਸੀਂ ਬੈਲਟ ਪੇਪਰਾਂ 'ਤੇ ਹੋਰ ਨਿਸ਼ਾਨ ਲਗਾ ਸਕਦੇ ਹੋ?