Begin typing your search above and press return to search.

ਚੰਡੀਗੜ੍ਹ ਮੇਅਰ ਦੀ ਅੱਜ ਹੋਵੇਗੀ ਤਾਜਪੋਸ਼ੀ

ਚੰਡੀਗੜ੍ਹ, 28 ਫਰਵਰੀ, ਨਿਰਮਲ : ਚੰਡੀਗੜ੍ਹ ਦੇ ਮੇਅਰ ਦੀ ਅੱਜ ਤਾਜਪੋਸ਼ੀ ਹੋਵੇਗੀ। ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਅੱਜ ਤਾਜਪੋਸ਼ੀ ਹੋਣੀ ਹੈ। ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ। ਪਰ ਹਾਈਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਉਹ […]

ਚੰਡੀਗੜ੍ਹ ਮੇਅਰ ਦੀ ਅੱਜ ਹੋਵੇਗੀ ਤਾਜਪੋਸ਼ੀ

Editor EditorBy : Editor Editor

  |  28 Feb 2024 3:27 AM GMT

  • whatsapp
  • Telegram


ਚੰਡੀਗੜ੍ਹ, 28 ਫਰਵਰੀ, ਨਿਰਮਲ : ਚੰਡੀਗੜ੍ਹ ਦੇ ਮੇਅਰ ਦੀ ਅੱਜ ਤਾਜਪੋਸ਼ੀ ਹੋਵੇਗੀ

ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਅੱਜ ਤਾਜਪੋਸ਼ੀ ਹੋਣੀ ਹੈ। ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ। ਪਰ ਹਾਈਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਉਹ ਅੱਜ ਅਹੁਦਾ ਸੰਭਾਲਣਗੇ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ।ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ 27 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੂੰ ਕਾਂਗਰਸੀ ਉਮੀਦਵਾਰਾਂ ਗੁਰਪ੍ਰੀਤ ਅਤੇ ਉਰਮਿਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਮੇਅਰ ਨੇ ਅਪਣਾ ਅਹੁਦਾ ਨਹੀਂ ਸੰਭਾਲਿਆ ਹੈ ਤਾਂ ਚੋਣ ਕਿਸ ਤਰ੍ਹਾਂ ਹੋ ਸਕਦੀ ਹੈ।

ਇਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਮੇਅਰ ਨੂੰ ਅੱਜ ਹੀ ਅਹੁਦਾ ਸੰਭਾਲਣ ਅਤੇ ਮੁੜ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪ੍ਰਸ਼ਾਸਨ ਨੇ 4 ਮਾਰਚ ਨੂੰ ਚੋਣਾਂ ਕਰਵਾਉਣ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।4 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਲਈ 28 ਅਤੇ 29 ਫਰਵਰੀ ਨੂੰ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਕੋਈ ਵੀ ਕੌਂਸਲਰ ਆਪਣੇ ਸਮਰਥਕਾਂ ਜਾਂ ਕਿਸੇ ਸੁਰੱਖਿਆ ਨਾਲ ਚੋਣ ਵਿੱਚ ਨਹੀਂ ਪੁੱਜੇਗਾ। ਚੰਡੀਗੜ੍ਹ ਪੁਲਸ ਵੱਲੋਂ ਸਾਰੇ ਕੌਂਸਲਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ ਅਤੇ ਅਦਾਲਤ ਨੇ ਸਾਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਵੀ ਹੁਕਮ ਦਿੱਤੇ ਹਨ। ਚੋਣਾਂ ਦੌਰਾਨ ਨਾਮਜ਼ਦ ਕੌਂਸਲਰ ਵੀ ਹਾਜ਼ਰ ਰਹਿਣਗੇ। ਹਾਲਾਂਕਿ ਉਨ੍ਹਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ।

ਇਸ ਵੇਲੇ ਨਗਰ ਨਿਗਮ ਵਿੱਚ ਭਾਜਪਾ ਦਾ ਬਹੁਮਤ ਹੈ। ਭਾਜਪਾ ਕੋਲ 17 ਕੌਂਸਲਰਾਂ ਅਤੇ ਇੱਕ ਸੰਸਦ ਮੈਂਬਰ ਦੀਆਂ ਵੋਟਾਂ ਸਮੇਤ ਕੁੱਲ 18 ਵੋਟਾਂ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਕੋਲ 10 ਆਮ ਆਦਮੀ ਪਾਰਟੀ ਅਤੇ 7 ਕਾਂਗਰਸ ਦੀਆਂ ਵੋਟਾਂ ਸਮੇਤ ਕੁੱਲ 17 ਵੋਟਾਂ ਹਨ। ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਦੀ ਹੈ। ਜਿਨ੍ਹਾਂ ਨੇ ਪਿਛਲੀ ਵਾਰ ਭਾਜਪਾ ਲਈ ਵੋਟ ਪਾਈ ਸੀ।ਚੰਡੀਗੜ੍ਹ ਨਗਰ ਨਿਗਮ ਵਿੱਚ 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਈਆਂ ਸਨ। ਇਸ ਵਿੱਚ ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ। ਜਦੋਂ ਕਿ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ। ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ 8 ਵੋਟਾਂ ਨੂੰ ਅਯੋਗ ਕਰਾਰ ਦਿੱਤਾ ਸੀ। ਇਸ ਮਾਮਲੇ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਸੀ।

Next Story
ਤਾਜ਼ਾ ਖਬਰਾਂ
Share it