ਸੀਬੀਆਈ ਵਲੋਂ ਚੰਡੀਗੜ੍ਹ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

ਸੀਬੀਆਈ ਵਲੋਂ ਚੰਡੀਗੜ੍ਹ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ


ਚੰਡੀਗੜ੍ਹ, 19 ਮਾਰਚ, ਨਿਰਮਲ : ਚੰਡੀਗੜ੍ਹ ਪੁਲਿਸ ਮੁਲਾਜ਼ਮ ਨੁੂੰ ਰਿਸ਼ਵਤ ਮਾਮਲੇ ਵਿਚ ਸੀਬੀਆਈ ਨੇ ਗ੍ਰਿਫਤਾਰ ਕਰ ਲਿਆ ਹੈ।ਦੱਸਦੇ ਚਲੀਏ ਕਿ ਚੰਡੀਗੜ੍ਹ ਪੁਲਿਸ ਦਾ ਹੈਡ ਕਾਂਸਟੇਬਲ ਪਵਨ ਕੁਮਾਰ ਜੋ ਪਿਛਲੇ 8 ਮਹੀਨੇ ਤੋਂ ਫਰਾਰ ਚਲ ਰਿਹਾ ਸੀ, ਉਸ ਨੂੰ ਸੀਬੀਆਈ ਨੇ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮ ਪਵਨ ਨੂੰ ਸੀਬੀਆਈ ਨੇ ਕੋਰਟ ਵਿਚ ਪੇਸ਼ ਕੀਤਾ ਜਿੱਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।
ਸੋਮਵਾਰ ਨੂੰ ਮੁਲਜ਼ਮ ਪਵਨ ਮੁੜ ਤੋਂ ਡਿਊਟੀ ਜਵਾਇਨ ਕਰਨ ਲਈ ਅਫਸਰਾਂ ਦੇ ਕੋਲ ਗਿਆ ਸੀ ਲੇਕਿਨ ਡਿਊਟੀ ਜਵਾਇਨ ਕਰਾਉਣ ਦੀ ਬਜਾਏ ਇਸ ਦੀ ਸੂਚਨਾ ਸੀਬੀਆਈ ਨੂੰ ਦੇ ਦਿੱਤੀ ਗਈ ਜਿਸ ਤੋਂ ਬਾਅਦ ਸੀਬੀਆਈ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਪਵਨ ਨੂੰ ਗ੍ਰਿਫਤਾਰ ਕਰ ਲਿਆ।

ਸੀਬੀਆਈ ਨੇ ਮੁਲਜ਼ਮ ਹੈਡ ਕਾਂਸਟੇਬਲ ਪਵਨ ਨੂੰ ਗ੍ਰਿਫਤਾਰ ਕਰਨ ਦੇ ਲਈ ਕਈ ਜਗ੍ਹਾ ਛਾਪੇਮਾਰੀ ਕੀਤੀ ਸੀ। ਲੇਕਿਨ ਉਸ ਦਾ ਕੋਈ ਸੁਰਾਗ ਨਹੀਂ ਲੱਗਾ ਸੀ। ਇਸ ਤੋਂ ਬਾਅਦ ਮੁਲਜ਼ਮ ਪਵਨ ਨੇ ਗ੍ਰਿਫਤਾਰੀ ਤੋਂ ਬਚਣ ਲਈ ਸੀਬੀਆਈ ਅਦਾਲਤ ਵਿਚ ਪਟੀਸ਼ਨ ਦਾਖਲ ਕੀਤੀ ਸੀ। ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਇਸ ਤੋਂ ਬਾਅਦ ਮੁਲਜ਼ਮ ਨੇ ਹਾਈ ਕੋਰਟ ਵਿਚ ਜ਼ਮਾਨਤ ਪਟੀਸ਼ਨ ਲਗਾਈ ਸੀ। ਜਿੱਥੇ ਹਾਈ ਕੋਰਟ ਨੇ ਜ਼ਮਾਨਤ ਦਿੰਦੇ ਹੋਏ ਕਿਹਾ ਸੀ ਕਿ ਸੀਬੀਆਈ ਨੂੰ ਜਾਂਚ ਕਰਨੀ ਪਵੇਗੀ। ਲੇਕਿਨ ਮੁਲਜ਼ਮ ਪਵਨ ਜਾਂਚ ਵਿਚ ਸ਼ਾਮਲ ਨਹੀਂ ਹੋਏ।

ਇਹ ਖ਼ਬਰ ਵੀ ਪੜ੍ਹੋ

ਹਰਿਆਣਾ ਦੇ ਨਵੇਂ ਸੀਐਮ ਨੇ ਨਾਢਾ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ। ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਨਾਇਬ ਸੈਣੀ ਪੰਚਕੂਲਾ ਦੇ ਨਾਢਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਣ ਪੁੱਜੇ। ਇਸ ਦੌਰਾਨ ਉਨ੍ਹਾਂ ਗੁਰਦੁਆਰੇ ਵਿੱਚ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਖਰਚੇ ਅਤੇ ਬਿਨ੍ਹਾਂ ਕਿਸੇ ਪਰਚੀ ਦੇ ਨੌਕਰੀਆਂ ਦਿੱਤੀਆਂ ਹਨ। ਸਾਡੀ ਸਰਕਾਰ ਨੇ ਚਿਰਾਯੂ ਯੋਜਨਾ ਨੂੰ ਜੋੜ ਕੇ ਹਰ ਸਕੀਮ ਦਾ ਲਾਭ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੂੰ ਕਰਨਾਲ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ ਅਤੇ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਦਾ ਆਗਾਜ਼ ਹੋਵੇਗਾ।

ਸੀਐਮ ਸੈਣੀ ਨੇ ਕਿਹਾ ਕਿ ਭਾਜਪਾ ਹਰਿਆਣਾ ਦੀਆਂ 10 ਦੀ 10 ਲੋਕ ਸਭਾ ਸੀਟਾਂ ਜਿੱਤੇਗੀ। ਅਸੀਂ ਭਾਜਪਾ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾਵਾਂਗੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਇੱਥੋਂ ਕਰਨਾਲ ਜਾਵਾਂਗਾ। ਅੰਬਾਲਾ ਛਾਉਣੀ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਾਂਗਾ। ਸਾਬਕਾ ਗ੍ਰਹਿ ਮੰਤਰੀ ਦੀ ਨਾਰਾਜ਼ਗੀ ਬਾਰੇ ਸੀਐਮ ਨੇ ਕਿਹਾ ਕਿ ਅਨਿਲ ਵਿੱਜ ਸਾਡੇ ਨੇਤਾ ਹਨ, ਅਸੀਂ ਉਨ੍ਹਾਂ ਦਾ ਸਨਮਾਨ ਕਰਦੇ ਹਾਂ। ਮੈਨੂੰ ਪਹਿਲਾਂ ਵੀ ਉਨ੍ਹਾਂ ਤੋਂ ਲਗਾਤਾਰ ਮਾਰਗਦਰਸ਼ਨ ਮਿਲਦਾ ਰਿਹਾ ਹੈ, ਮੈਂ ਭਵਿੱਖ ਵਿੱਚ ਵੀ ਅਨਿਲ ਵਿੱਜ ਤੋਂ ਅਸ਼ੀਰਵਾਦ ਲੈਂਦਾ ਰਹਾਂਗਾ। ਉਨ੍ਹਾਂ ਦੱਸਿਆ ਕਿ ਅਸੀਂ ਉਨ੍ਹਾਂ ਦਾ ਆਸ਼ੀਰਵਾਦ ਲੈ ਕੇ ਹੀ ਅੰਬਾਲਾ ਵਿੱਚ ਚੋਣ ਪ੍ਰਚਾਰ ਨੂੰ ਅੱਗੇ ਵਧਾਉਣ ਦਾ ਕੰਮ ਕਰਾਂਗੇ।

ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨਵੇਂ ਮੁੱਖ ਮੰਤਰੀ ਨਾਇਬ ਸੈਣੀ ਤੋਂ ਨਾਰਾਜ਼ ਦੱਸੇ ਜਾਂਦੇ ਹਨ। ਸਾਬਕਾ ਸੀਐਮ ਮਨੋਹਰ ਲਾਲ ਖੱਟਰ ਨੂੰ ਹਟਾਏ ਜਾਣ ਤੋਂ ਬਾਅਦ ਅਨਿਲ ਵਿੱਜ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਾਇਬ ਸੈਣੀ ਦੇ ਨਾਂ ’ਤੇ ਗੁੱਸੇ ਵਿੱਚ ਮੀਟਿੰਗ ਵਿੱਚੋਂ ਵਾਕਆਊਟ ਕਰ ਗਏ ਸਨ। ਇਸ ਦੇ ਨਾਲ ਹੀ ਉਹ ਅਗਲੇ ਦਿਨ ਰਾਜ ਭਵਨ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਾਮਲ ਨਹੀਂ ਹੋਏ।

ਹਾਲਾਂਕਿ ਇਸ ਤੋਂ ਬਾਅਦ ਜਦੋਂ ਕੇਂਦਰੀ ਲੀਡਰਸ਼ਿਪ ਵੱਲੋਂ ਅਨਿਲ ਵਿੱਜ ਨੂੰ ਬੁਲਾਇਆ ਗਿਆ ਤਾਂ ਉਹ ਮੁੱਖ ਮੰਤਰੀ ਮਨੋਹਰ ਲਾਲ ਦੇ ਵਿਧਾਨ ਸਭਾ ਸੈਸ਼ਨ ’ਚ ਭਰੋਸੇ ਦੇ ਵੋਟ ’ਚ ਹਿੱਸਾ ਲੈਣ ਪਹੁੰਚੇ ਸਨ, ਉਦੋਂ ਤੋਂ ਹੀ ਅਨਿਲ ਵਿੱਜ ਅੰਬਾਲਾ ’ਚ ਹੀ ਰਹਿ ਰਹੇ ਹਨ।

Related post

ਸਵਾਤੀ ਮਾਲੀਵਾਲ ਮਾਮਲਾ : ਬਿਭਵ ਕੁਮਾਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਵਾਤੀ ਮਾਲੀਵਾਲ ਮਾਮਲਾ : ਬਿਭਵ ਕੁਮਾਰ ਨੂੰ ਪੁਲਿਸ ਨੇ…

ਨਵੀਂ ਦਿੱਲੀ, 18 ਮਈ, ਨਿਰਮਲ : ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਨੂੰ…
ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ ਗ੍ਰਿਫ਼ਤਾਰ

ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ…

ਅਮਰੀਕਾ ਦੇ ਫਲੋਰੀਡਾ ਸੂਬੇ ‘ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ ‘ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ…
ਸਵਾਤੀ ਮਾਲੀਵਾਲ ਦੇ ਘਰ ਪੁੱਜੀ ਦਿੱਲੀ ਪੁਲਿਸ

ਸਵਾਤੀ ਮਾਲੀਵਾਲ ਦੇ ਘਰ ਪੁੱਜੀ ਦਿੱਲੀ ਪੁਲਿਸ

ਨਵੀਂ ਦਿੱਲੀ, 16 ਮਈ, ਨਿਰਮਲ : ‘ਆਪ’ ਸਾਂਸਦ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੇ ਪੀਏ…