ਅਰੁਣਾਚਲ ਦੇ ਕੁੱਝ ਇਲਾਕਿਆਂ ਦੇ ਨਾਂ ਬਦਲਣ ਨਾਲ ਚੀਨ ਨੂੰ ਕੋਈ ਫਾਇਦਾ ਨਹੀਂ ਹੋਵੇਗਾ : ਭਾਰਤ

ਅਰੁਣਾਚਲ ਦੇ ਕੁੱਝ ਇਲਾਕਿਆਂ ਦੇ ਨਾਂ ਬਦਲਣ ਨਾਲ ਚੀਨ ਨੂੰ ਕੋਈ ਫਾਇਦਾ ਨਹੀਂ ਹੋਵੇਗਾ : ਭਾਰਤ

ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਕਈ ਸਥਾਨਾਂ ਦੇ ਨਾਮ ਬਦਲਣ ਲਈ ਚੀਨ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਨਾਮ ਦੇਣ ਨਾਲ ਇਹ ਹਕੀਕਤ ਨਹੀਂ ਬਦਲੇਗੀ ਕਿ ਇਹ ਭਾਰਤ ਦਾ ਅਨਿੱਖੜਵਾਂ ਅੰਗ ਹੈ।

MEA ਨੇ ਇੱਕ ਬਿਆਨ ਵਿੱਚ ਕਿਹਾ, “ਚੀਨ ਨੇ ਭਾਰਤੀ ਰਾਜ ਅਰੁਣਾਚਲ ਪ੍ਰਦੇਸ਼ ਵਿੱਚ ਸਥਾਨਾਂ ਦਾ ਨਾਮ ਬਦਲਣ ਦੀਆਂ ਆਪਣੀਆਂ ਬੇਤੁਕੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਿਆ ਹੋਇਆ ਹੈ।” ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਟੁੱਟ ਹਿੱਸਾ ਰਹੇਗਾ।

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਨਾਂ ਬਦਲਣ ਨਾਲ ਕੁਝ ਹਾਸਲ ਨਹੀਂ ਹੋਵੇਗਾ। “ਜੇ ਮੈਂ ਤੁਹਾਡੇ ਘਰ ਦਾ ਨਾਮ ਬਦਲਾਂ ਤਾਂ ਕੀ ਇਹ ਮੇਰਾ ਬਣ ਜਾਵੇਗਾ ? ਅਰੁਣਾਚਲ ਪ੍ਰਦੇਸ਼ ਇੱਕ ਭਾਰਤੀ ਰਾਜ ਸੀ, ਇੱਕ ਭਾਰਤੀ ਰਾਜ ਹੈ ਅਤੇ ਭਵਿੱਖ ਵਿੱਚ ਵੀ ਰਹੇਗਾ। ਨਾਮ ਬਦਲਣ ਨਾਲ ਕੁਝ ਵੀ ਪ੍ਰਾਪਤ ਨਹੀਂ ਹੋਵੇਗਾ।

ਇਥੇ ਦਸ ਦਈਏ ਕਿ ਬੀਤੇ ਦਿਨ ਚੀਨ ਨੇ ਅਰੁਣਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਨੂੰ ਆਪਣੇ ਵਲੋਂ ਨਵੇ ਨਾਮ ਦੇ ਕੇ ਕਿਹਾ ਸੀ ਕਿ ਇਹ ਚੀਨ ਦਾ ਹਿੱਸਾ ਹਨ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…