ਚੰਨੀ ਨੇ ਮੈਨੁੂੰ ਸਨਮਾਨ ਦਿੱਤਾ ਪਰ ਕੁੱਝ ਚੈਨਲਾਂ ਨੇ ਗਲਤ ਪੇਸ਼ ਕੀਤਾ : ਬੀਬੀ ਜਗੀਰ ਕੌਰ
ਚੰਡੀਗੜ੍ਹ, 14 ਮਈ, ਨਿਰਮਲ : ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੂੰ ਛੂਹਣ ਦੀ ਵੀਡੀਓ ਵਾਇਰਲ ਹੋਣ ਕਾਰਨ ਮਾਮਲੇ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਬੀਬੀ ਜਗੀਰ ਕੌਰ ਨੇ ਉਕਤ ਵੀਡੀਓ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਸਬੰਧੀ ਇਕ ਪੋਸਟ […]
By : Editor Editor
ਚੰਡੀਗੜ੍ਹ, 14 ਮਈ, ਨਿਰਮਲ : ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੂੰ ਛੂਹਣ ਦੀ ਵੀਡੀਓ ਵਾਇਰਲ ਹੋਣ ਕਾਰਨ ਮਾਮਲੇ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਬੀਬੀ ਜਗੀਰ ਕੌਰ ਨੇ ਉਕਤ ਵੀਡੀਓ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਸਬੰਧੀ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਚੰਨੀ ਨੇ ਮੇਰਾ ਸਤਿਕਾਰ ਕੀਤਾ ਸੀ ਪਰ ਕੁਝ ਨਿਊਜ਼ ਚੈਨਲ ਇਸ ਨੂੰ ਗਲਤ ਤਰੀਕੇ ਨਾਲ ਦਿਖਾ ਰਹੇ ਹਨ। ਇਸ ਨਾਲ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਦੁੱਖ ਪਹੁੰਚਿਆ ਹੈ।
10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਮਹਿੰਦਰ ਸਿੰਘ ਕੇਪੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਵਾਪਸ ਆ ਰਹੇ ਸੀ, ਉਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਅਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਸਨ। ਜਦੋਂ ਅਸੀਂ ਜਾ ਰਹੇ ਸੀ ਤਾਂ ਇਸ ਦੌਰਾਨ ਆਹਮੋ-ਸਾਹਮਣੇ ਨੂੰ ਦੇਖ ਕੇ ਸਾਰੇ ਆਗੂਆਂ ਨੇ ਮੈਨੂੰ ਬੜੇ ਸਤਿਕਾਰ ਨਾਲ ਬੁਲਾਇਆ।
ਇਸ ਦੌਰਾਨ ਚਰਨਜੀਤ ਚੰਨੀ ਨੇ ਮੇਰੇ ਸਾਹਮਣੇ ਝੁਕ ਕੇ ਮੇਰਾ ਹੱਥ ਫੜ ਕੇ ਸਤਿਕਾਰ ਨਾਲ ਸਿਰ ’ਤੇ ਰੱਖ ਦਿੱਤਾ। ਇਸ ਦੌਰਾਨ ਚੰਨੀ ਨੇ ਸਨਮਾਨ ਭਰੇ ਮਾਹੌਲ ਵਿੱਚ ਮੇਰੀ ਠੋਡੀ ਨੂੰ ਛੂਹਿਆ। ਪਰ ਬੜੇ ਦੁੱਖ ਦੀ ਗੱਲ ਹੈ ਕਿ ਇਸ ਵੀਡੀਓ ਵਿੱਚੋਂ ਸਤਿਕਾਰਯੋਗ ਦ੍ਰਿਸ਼ ਨੂੰ ਕੱਟ ਕੇ ਸੋਸ਼ਲ ਮੀਡੀਆ ਅਤੇ ਕਈ ਚੈਨਲਾਂ ਵੱਲੋਂ ਵਾਇਰਲ ਕਰ ਦਿੱਤਾ ਗਿਆ।
ਬਹੁਤ ਦੁੱਖ ਦੀ ਗੱਲ ਹੈ ਕਿ ਇਸ ਵੀਡੀਓ ਨੂੰ ਕੱਟ ਕੇ ਸੋਸ਼ਲ ਮੀਡੀਆ ’ਤੇ ਵੱਖਰੇ ਤੌਰ ’ਤੇ ਸਾਂਝਾ ਕੀਤਾ ਗਿਆ, ਜੋ ਕਿ ਮੇਰੇ ਅਤੇ ਮੇਰੇ ਪਰਿਵਾਰ ਲਈ ਬਹੁਤ ਦੁਖਦਾਈ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਅਤੇ ਕੁਝ ਲੋਕਾਂ ਵੱਲੋਂ ਵਾਇਰਲ ਕਰਨਾ ਮੇਰੇ ਅਤੇ ਮੇਰੇ ਪਰਿਵਾਰ ਲਈ ਬਹੁਤ ਮਾਨਸਿਕ ਪੀੜਾ ਸਾਬਤ ਹੋਇਆ ਹੈ।
ਦੱਸ ਦੇਈਏ ਕਿ ਨਾਮਜ਼ਦਗੀ ਵਾਲੇ ਦਿਨ 10 ਮਈ ਨੂੰ ਚੰਨੀ ਅਤੇ ਬੀਬੀ ਜਗੀਰ ਕੌਰ ਇੱਕ ਸੜਕ ਤੋਂ ਲੰਘ ਰਹੇ ਸਨ, ਜਿਸ ਦੌਰਾਨ ਦੋਵੇਂ ਆਹਮੋ-ਸਾਹਮਣੇ ਆ ਗਏ ਅਤੇ ਇੱਕ ਦੂਜੇ ਨੂੰ ਮਿਲੇ। ਪਰ ਜਾਂਦੇ ਸਮੇਂ ਚੰਨੀ ਨੇ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹ ਲਿਆ ਸੀ। ਹਾਲਾਂਕਿ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਇੱਜ਼ਤ ਕਾਰਨ ਅਜਿਹਾ ਕੀਤਾ ਹੈ। ਬੀਬੀ ਜਗੀਰ ਕੌਰ ਮਾਂ ਤੇ ਭੈਣ ਵਰਗੀ ਹੈ। ਪਰ ਉਕਤ ਮਾਮਲੇ ਵਿੱਚ ਮਹਿਲਾ ਕਮਿਸ਼ਨ ਪੰਜਾਬ ਨੇ ਡੀਜੀਪੀ ਤੋਂ ਰਿਪੋਰਟ ਤਲਬ ਕੀਤੀ ਸੀ।