ਪ੍ਰਧਾਨ ਮੰਤਰੀ ਦਾ ਕਾਫ਼ਲਾ ਰੋਕਣ ’ਤੇ ਚੰਨੀ ਦਾ ਸੀ ਹੱਥ : ਰਵਨੀਤ ਬਿੱਟੂ

ਪ੍ਰਧਾਨ ਮੰਤਰੀ ਦਾ ਕਾਫ਼ਲਾ ਰੋਕਣ ’ਤੇ ਚੰਨੀ ਦਾ ਸੀ ਹੱਥ : ਰਵਨੀਤ ਬਿੱਟੂ


ਲੁਧਿਆਣਾ, 3 ਅਪ੍ਰੈਲ, ਨਿਰਮਲ : ਬੀਜੇਪੀ ਵਿਚ ਜਾਂਦੇ ਹੀ ਰਵਨੀਤ ਬਿੱਟੂ ਨੇ ਪਲਟੀ ਮਾਰ ਲਈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਕਾਫ਼ਲਾ ਰੋਕਣ ਬਾਰੇ ਸਾਬਕਾ ਸੀਐਮ ਚਰਨਜੀਤ ਚੰਨੀ ਦਾ ਹੱਥ ਸੀ।

ਹੁਣ ਰਵਨੀਤ ਬਿੱਟੂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ ਦਾ ਦੌਰਾ ਕਰਨਾ ਸੀ ਤਾਂ ਉਨ੍ਹਾਂ ਦੇ ਕਾਫਲੇ ਨੂੰ ਰੋਕਣ ਪਿੱਛੇ ਚਰਨਜੀਤ ਸਿੰਘ ਚੰਨੀ ਦੀ ਸ਼ਰਾਰਤ ਸੀ। ਉਨ੍ਹਾਂ ਨੇ 15-20 ਲੋਕ ਭੇਜ ਕੇ ਮੋਦੀ ਦੇ ਕਾਫ਼ਲੇ ਨੂੰ ਰੁਕਵਾਇਆ ਸੀ।

ਖਰਾਬ ਮੌਸਮ ਕਾਰਨ ਮੋਦੀ ਪੰਜਾਬ ’ਚ ਨਵੇਂ ਪ੍ਰੋਜੈਕਟਾਂ ਦਾ ਐਲਾਨ ਕਰਨ ਲਈ ਹੈਲੀਕਾਪਟਰ ਤੋਂ ਰਵਾਨਾ ਹੋ ਕੇ ਸੜਕ ਰਾਹੀਂ ਫ਼ਿਰੋਜ਼ਪੁਰ ਪਹੁੰਚ ਰਹੇ ਸਨ। ਬਿੱਟੂ ਨੇ ਕਿਹਾ ਕਿ ਉਸ ਦਿਨ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਸਬਸਿਡੀ ਦੇਣ ਦਾ ਐਲਾਨ ਕਰਨਾ ਸੀ ਕਿਉਂਕਿ ਇਹ ਸਰਹੱਦੀ ਸੂਬਾ ਹੈ। ਬਿੱਟੂ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ ਕਈ ਵੱਡੇ ਉਦਯੋਗ ਸਥਾਪਿਤ ਹੋ ਜਾਣੇ ਸਨ।

ਗੋਬਿੰਦਗੜ੍ਹ ਨੂੰ ਮੋਦੀ ਨੇ ਭਾਰਤ ਦਾ ਸਟੀਲ ਹੱਬ ਬਣਾਇਆ ਜਾਣਾ ਸੀ। ਚੰਨੀ ਨੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਆਈਟੀ ਹੱਬ ਮੁਹਾਲੀ ਵਿੱਚ ਬਣਾਇਆ ਜਾਣਾ ਸੀ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ 5 ਫਰਵਰੀ 2022 ਨੂੰ ਰੋਕਿਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ

ਸਿੱਧੂ ਮੂਸੇਵਾਲਾ ਦੀ ਮਾਂ ਚਰਣ ਕੌਰ ਵਲੋਂ 58 ਸਾਲ ਦੀ ਉਮਰ ਵਿਚ ਆਈਵੀਐਫ ਦੇ ਜ਼ਰੀਏ ਬੱਚੇ ਨੂੰ ਜਨਮ ਦੇਣ ਦੇ ਮਾਮਲੇ ਵਿਚ ਸਰਕਾਰ ਦੁਆਰਾ ਕੀਤੀ ਜਾ ਰਹੀ ਜਾਂਚ ’ਤੇ ਰੋਕ ਲੱਗ ਗਈ ਹੈ।

ਕਿਉਂਕਿ ਚਰਣ ਕੌਰ ਨੇ ਬੱਚੇ ਨੂੰ ਜਨਮ ਸਿਰਫ ਭਾਰਤ ਵਿਚ ਦਿੱਤਾ, ਜਦ ਕਿ ਆਈਵੀਐਫ ਦਾ ਸਾਰਾ ਇਲਾਜ ਉਨ੍ਹਾਂ ਨੇ ਇੰਗਲੈਂਡ ਦੇ ਲੰਡਨ ਤੋਂ ਕਰਵਾਇਆ ਸੀ। ਜਿਸ ਦੇ ਚਲਦਿਆਂ ਸਰਕਾਰ ਦੁਆਰਾ ਆਈਵੀਐਫ ਨੂੰ ਲੈ ਕੇ ਬਣਾਏ ਗਏ ਲਾਅ ਉਕਤ ਬੱਚੇ ਦੇ ਜਨਮ ’ਤੇ ਲਾਗੂ ਨਹੀਂ ਹੁੰਦੇ।

ਦੱਸ ਦੇਈਏ ਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਸਰਕਾਰ ਹਸਪਤਾਲ ਦੇ ਖਿਲਾਫ਼ ਕਾਰਵਾਈ ਕਰ ਸਕਦੀ ਹੈ। ਪ੍ਰੰਤੂ ਉਕਤ ਕਾਰਵਾਈ ’ਤੇ ਵੀ ਪੂਰਣ ਰੋਕ ਲੱਗ ਜਾਵੇਗੀ। ਕਿਉਂਕਿ ਬੱਚੇ ਦੀ ਡਿਲੀਵਰੀ ਰੋਕੀ ਨਹੀਂ ਜਾ ਸਕਦੀ । ਅਜਿਹੇ ਕੇਸ ਵਿਚ ਕੋਈ ਵੀ ਹਸਪਤਾਲ ਬੱਚੇ ਦੀ ਡਿਲੀਵਰੀ ਕਰ ਸਕਦਾ ਸੀ। ਬਲਕੌਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਨੇ ਉਨ੍ਹਾਂ ਕੋਲੋਂ ਸਿਰਫ ਇੱਕ ਵਾਰ ਪੁਛਗਿੱਛ ਕੀਤੀ। ਉਸ ਤੋਂ ਬਾਅਦ ਵਿਭਾਗ ਨੇ ਕੋਈ ਸਵਾਲ ਨਹੀਂ ਕੀਤਾ।
ਸੂਤਰਾਂ ਤੋਂ ਪਤਾ ਚਲਿਆ ਕਿ ਚਰਣ ਕੌਰ ਦੇ ਬੱਚੇ ਦੀ ਡਿਲੀਵਰੀ ਤੋਂ ਬਾਅਦ ਪੰਜਾਬ ਸਰਕਾਰ ਤੋਂ ਕੇਂਦਰ ਸਰਕਾਰ ਨੇ ਜਵਾਬ ਮੰਗਿਆ ਸੀ। ਇਸ ’ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੁੱਸਾ ਜ਼ਾਹਰ ਕੀਤਾ ਸੀ ਅਤੇ ਕਿਹਾ ਸੀ ਕਿ ਹਾਲੇ ਤਾਂ ਬੱਚਾ ਹਸਪਤਾਲ ਵਿਚ ਹੀ ਹੈ। ਜਿਸ ਤੋਂ ਬਾਅਦ ਕਿਸੇ ਅਣਪਛਾਤੇ ਵਿਅਕਤੀ ਨੇ ਮਾਮਲੇ ਵਿਚ ਸ਼ਿਕਾਇਤ ਹਸਪਤਾਲ ਦੇ ਖ਼ਿਲਾਫ਼ ਕੇਂਦਰ ਸਰਕਾਰ ਨੂੰ ਭੇਜੀ ਸੀ। ਜਿਸ ਤੋਂ ਬਾਅਦ ਉਕਤ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ।
ਜਿਸ ਤੋਂ ਬਾਅਦ ਕੇਂਦਰੀ ਸਿਹਤ ਮੰਤਰਾਲੇ ਤੱਕ ਜਦ ਮਾਮਲਾ ਪੁੱਜਿਆ ਤਾਂ ਸਾਰੇ ਮਾਮਲੇ ਦੀ ਰਿਪੋਰਟ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਤੋਂ ਮੰਗੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਸਕੱਤਰ ਦੁਆਰਾ ਬਲਕੌਰ ਸਿੰਘ ਤੋਂ ਆਈਵੀਐਫ ਨੂੰ ਲੈ ਕੇ ਜਵਾਬ ਮੰਗਣ ’ਤੇ ਇਤਰਾਜ਼ ਜਤਾਇਆ ਸੀ। ਕੇਂਦਰ ਸਰਕਾਰ ਨੇ 2 ਹਫਤੇ ਦੇ ਅੰਦਰ ਮਾਮਲੇ ਵਿਚ ਜਵਾਬ ਮੰਗਿਆ ਸੀ। ਜਾਂਚ ਬੰਦ ਕਰਨ ’ਤੇ ਕੇਂਦਰ ਸਰਕਾਰ ਨੇ ਤਰਕ ਦਿੱਤਾ ਕਿ ਚਰਣ ਕੌਰ ਦਾ ਆਈਵੀਐਫ ਦਾ ਇਲਾਜ ਇੰਗਲੈਂਡ ਤੋਂ ਹੋਇਆ। ਬਲਕੌਰ ਸਿੰਘ ਅਪਣੀ ਪਤਨੀ ਚਰਣ ਕੌਰ ਦੇ ਨਾਲ ਨਵੰਬਰ 2022 ਵਿਚ ਯੂਕੇ ਗਏ ਸੀ। ਯੂਕੇ ਵਿਚ ਆਈਵੀਐਫ ਕਰਾਉਣ ਵਾਲੀ ਮਹਿਲਾ ਦੀ ਉਮਰ ਨੂੰ ਲੈਕੇ ਕੋਈ ਪਾਬੰਦੀ ਨਹੀਂ। ਜਿਸ ਦੇ ਚਲਦਿਆਂ ਉਕਤ ਜਾਂਚ ਸਰਕਾਰ ਨੇ ਬੰਦ ਕਰ ਦਿੱਤੀ।
ਇਸ ਨੂੰ ਲੈ ਕੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਮਾਮਲੇ ਵਿਚ ਕੋਈ ਜਾਂਚ ਨਹੀਂ ਹੋਵੇਗੀ ਅਤੇ ਨਾ ਹੀ ਇਸ ਮਾਮਲੇ ਵਿਚ ਪਰਵਾਰ ਨੂੰ ਪੁਛਗਿੱਛ ਲਈ ਬੁਲਾਇਆ ਜਾਵੇਗਾ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…