ਸਾਬਕਾ ਸੀਐਮ ਚੰਨੀ ਨੇ ਪੰਜਾਬ ਸਰਕਾਰ ਨੂੰ ਘੇਰਿਆ
ਰੋਪੜ, 26 ਫਰਵਰੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਗਿਆ ਰੋਪੜ ਜ਼ਿਲ੍ਹੇ ਦਰਿਆ ਸਤਲੁਜ ’ਤੇ ਹੋ ਰਹੀ ਮਾਈਨਿੰਗ ਦੀਆਂ ਤਸਵੀਰਾਂ ਵੀ ਦਿਖਾਈਆਂ, ਜਿਸ ਵਿਚ ਪੋਕਲੇਨ ਮਸ਼ੀਨਾਂ ਨੂੰ ਟਿੱਪਰਾਂ ਵਿਚ ਰੇਤਾ ਭਰਦੇ ਸਾਫ਼ ਦੇਖਿਆ ਜਾ ਸਕਦਾ ਏ। […]
By : Makhan Shah
ਰੋਪੜ, 26 ਫਰਵਰੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਗਿਆ
ਰੋਪੜ ਜ਼ਿਲ੍ਹੇ ਦਰਿਆ ਸਤਲੁਜ ’ਤੇ ਹੋ ਰਹੀ ਮਾਈਨਿੰਗ ਦੀਆਂ ਤਸਵੀਰਾਂ ਵੀ ਦਿਖਾਈਆਂ, ਜਿਸ ਵਿਚ ਪੋਕਲੇਨ ਮਸ਼ੀਨਾਂ ਨੂੰ ਟਿੱਪਰਾਂ ਵਿਚ ਰੇਤਾ ਭਰਦੇ ਸਾਫ਼ ਦੇਖਿਆ ਜਾ ਸਕਦਾ ਏ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੋਪੜ ਜ਼ਿਲ੍ਹੇ ਵਿਚ ਸਤਲੁਜ ਦਰਿਆ ’ਤੇ ਚਲਦੀ ਹੋਈ ਮਾਈਨਿੰਗ ਦਿਖਾਈ ਅਤੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।
ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵੇ ਫੇਲ੍ਹ ਸਾਬਤ ਹੋ ਰਹੇ ਨੇ ਕਿ ਲੋਕਾਂ ਨੂੰ ਸਾਢੇ 5 ਰੁਪਏ ਰੇਤਾ ਮਿਲੇਗਾ ਪਰ ਆਹ ਦੇਖੋ ਕਿਵੇਂ ਵੱਡੀ ਗਿਣਤੀ ਵਿਚ ਪੋਕਲੇਨ ਮਸ਼ੀਨਾਂ ਨਾਲ ਟਿੱਪਰ ਭਰੇ ਜਾ ਰਹੇ ਨੇ।
ਦੱਸ ਦਈਏ ਕਿ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਵੱਲੋਂ ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਨੇ। ਇਸ ਤੋਂ ਪਹਿਲਾਂ ਹਾਈਕੋਰਟ ਵੱਲੋਂ ਵੀ ਪੰਜਾਬ ਸਰਕਾਰ ਤੋਂ ਮਾਈਨਿੰਗ ਨੂੰ ਲੈ ਕੇ ਹੋਈਆਂ ਸ਼ਿਕਾਇਤਾਂ ਦਾ ਰਿਕਾਰਡ ਮੰਗਿਆ ਜਾ ਚੁੱਕਿਆ ਏ।
ਇਹ ਖ਼ਬਰ ਵੀ ਪੜ੍ਹੋ :
ਬੀਤੇ ਦਿਨ ਪ੍ਰਧਾਨ ਮੰਤਰ ਨਰੇਂਦਰ ਮੋਦੀ ਵੱਲੋਂ ਪੰਜਾਬ ਨੂੰ 1864.54 ਕਰੋੜ ਰੁਪਏ ਦੀ ਸੌਗ਼ਾਤ ਦਿੱਤੀ ਹੈ। ਇਸ ਸਮਾਗਮ ਬਠਿੰਡਾ ਵਿੱਚ ਰੱਖਿਆ ਗਿਆ ਸੀ। ਜਿੱਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀਡੀਓ ਕਾਨੰਫਰਸਿੰਗ ਜ਼ਰੀਏ ਪ੍ਰੋਗਰਾਮ 'ਚ ਜੁੜੇ ਸਨ।
ਇਸ ਵਿੱਚ ਕੇਂਦਰੀ ਮੰਤਰੀਆਂ ਦੇ ਨਾਲ ਨਾਲ ਅਕਾਲੀ ਦਲ ਦੀ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ।
ਵਾਰੀ ਵਾਰੀ ਸਾਰਿਆਂ ਨੇ ਸਟੇਜ ਤੋਂ ਭਾਸ਼ਣ ਦਿੱਤਾ ਤਾਂ ਜਦੋਂ ਹਰਸਿਮਰਤ ਕੌਰ ਬਾਦਲ ਦੀ ਵਾਰੀ ਆਈ ਤਾਂ ਉਹਨਾਂ ਨੇ ਕੇਂਦਰ ਸਰਕਾਰ ਅੱਗੇ ਕਿਸਾਨ ਅੰਦੋਲਨ ਦਾ ਮੁੱਦਾ ਚੁੱਕ ਲਿਆ। ਹਲਾਂਕਿ ਬਾਅਦ 'ਚ ਹਰਸਿਮਰਤ ਕੌਰ ਬਾਦਲ ਨੂੰ ਇਸ 'ਤੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਸੀ।