Lok Sabha Election ਚੌਧਰੀ ਪਰਵਾਰ ਦੇ ਬੀਜੇਪੀ ਵਿਚ ਸ਼ਾਮਲ ਹੋਣ ’ਤੇ ਭੜਕੇ ਚਰਨਜੀਤ ਚੰਨੀ

Lok Sabha Election ਚੌਧਰੀ ਪਰਵਾਰ ਦੇ ਬੀਜੇਪੀ ਵਿਚ ਸ਼ਾਮਲ ਹੋਣ ’ਤੇ ਭੜਕੇ ਚਰਨਜੀਤ ਚੰਨੀ


ਜਲੰਧਰ, 20 ਅਪ੍ਰੈਲ, ਨਿਰਮਲ : ਪੰਜਾਬ ਕਾਂਗਰਸ ਦੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੁੱਸੇ ਵਿੱਚ ਆ ਗਏ ਹਨ। ਚੰਨੀ ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹਨ।

ਜਲੰਧਰ ਦੇ ਸ਼੍ਰੀ ਰਾਮ ਚੌਕ ਨੇੜੇ ਕੌਂਸਲਰ ਸ਼ੌਰੀ ਚੱਢਾ ਦੇ ਦਫਤਰ ਪੁੱਜੇ ਚੰਨੀ ਨੇ ਇਕ ਬਿਆਨ ਵਿਚ ਕਿਹਾ, ਸੰਤੋਖ ਚੌਧਰੀ ਕਾਂਗਰਸ ਵਿੱਚ ਜਿੰਦਾ ਸਨ। ਪਰ ਅੱਜ ਕਰਮਜੀਤ ਕੌਰ ਚੌਧਰੀ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਮਾਰ ਦਿੱਤਾ ਹੈ। ਚੰਨੀ ਨੇ ਕਿਹਾ, ਕਰਮਜੀਤ ਕੌਰ ਚੌਧਰੀ ਬੁੱਢੀ ਹੋ ਗਈ ਹੈ। ਉਸ ਨੂੰ ਹੁਣ ਆਰਾਮ ਕਰਨਾ ਚਾਹੀਦਾ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, ਚੌਧਰੀ ਪਰਿਵਾਰ ਨੇ ਕਾਂਗਰਸ ਪਾਰਟੀ ਲਈ ਸ਼ੁਰੂ ਤੋਂ ਹੀ ਸਖ਼ਤ ਮਿਹਨਤ ਕੀਤੀ ਹੈ। ਮੈਂ ਚੌਧਰੀ ਸੰਤੋਖ ਸਿੰਘ, ਚੌਧਰੀ ਜਗਜੀਤ ਸਿੰਘ ਅਤੇ ਗੁਰਬੰਤਾ ਸਿੰਘ ਦਾ ਬਹੁਤ ਸਤਿਕਾਰ ਕਰਦਾ ਹਾਂ ਅਤੇ ਕਰਦਾ ਰਹਾਂਗਾ। ਪਰ ਅੱਜ ਪਰਿਵਾਰ ਨੇ ਕਾਂਗਰਸ ਛੱਡਣ ਦਾ ਕੰਮ ਕੀਤਾ ਹੈ, ਇਸ ਨਾਲ ਕਾਂਗਰਸ ਦਾ ਕੋਈ ਨੁਕਸਾਨ ਨਹੀਂ ਹੋਇਆ। ਪਰ ਤੁਸੀਂ ਆਪਣੇ ਪਰਿਵਾਰ ਦਾ ਨੁਕਸਾਨ ਜ਼ਰੂਰ ਕੀਤਾ ਹੈ।

ਚੰਨੀ ਨੇ ਅੱਗੇ ਕਿਹਾ, ਸੰਤੋਖ ਸਿੰਘ ਚੌਧਰੀ ਦੀ ਮੌਤ ਭਾਰਤ ਜੋੜੋ ਯਾਤਰਾ ਦੌਰਾਨ ਨਹੀਂ ਹੋਈ, ਸਗੋਂ ਅੱਜ ਉਸ ਸਮੇਂ ਹੋਈ ਜਦੋਂ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਸੀ। ਅੱਜ ਸੰਤੋਖ ਸਿੰਘ ਚੌਧਰੀ ਕਾਂਗਰਸ ਦੀ ਸੋਚ ਵਿੱਚ ਜਿੰਦਾ ਸੀ। ਅੱਜ ਮੈਨੂੰ ਬਹੁਤ ਦੁੱਖ ਹੈ ਕਿ ਚੌਧਰੀ ਪਰਿਵਾਰ ਨੇ ਅਜਿਹਾ ਕਦਮ ਚੁੱਕਿਆ ਹੈ। ਚੌਧਰੀ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਦੀ ਸੇਵਾ ਕਰਦਾ ਆ ਰਿਹਾ ਹੈ।

ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਫਿਲੌਰ ਦੇ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਦੀ ਤੁਲਨਾ ਦੁਰਯੋਧਨ ਨਾਲ ਕਰਦਿਆਂ ਕਿਹਾ, ਜਿਵੇਂ ਦੁਰਯੋਧਨ ਨੇ ਮਹਾਭਾਰਤ ਕਰਵਾ ਕੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੋਵੇ। ਅੱਜ ਬਿਕਰਮ ਨੇ ਉਸੇ ਤਰ੍ਹਾਂ ਆਪਣੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੈ। ਬਿਕਰਮ ਦੇ ਇਸ਼ਾਰੇ ’ਤੇ ਕਾਂਗਰਸ ਛੱਡਣ ਨਾਲ ਸਿਰਫ ਚੌਧਰੀ ਪਰਿਵਾਰ ਦਾ ਹੀ ਨੁਕਸਾਨ ਹੋਇਆ ਹੈ, ਕਾਂਗਰਸ ਨੂੰ ਨਹੀਂ। ਪਰਿਵਾਰ ਨੇ ਅੱਜ ਆਪਣਾ ਸਿਆਸੀ ਜੀਵਨ ਖ਼ਤਮ ਕਰ ਦਿੱਤਾ ਹੈ।

ਚੰਨੀ ਨੇ ਕਿਹਾ ਕਿ ਜੇਕਰ ਚੌਧਰੀ ਪਰਿਵਾਰ ਸਬਰ ਨਾਲ ਪਾਰਟੀ ਲਈ ਕੰਮ ਕਰਦੇ ਤਾਂ ਪਾਰਟੀ ਉਨ੍ਹਾਂ ਦੇ ਲਈ ਚੰਗਾ ਸੋਚਦੀ। ਪਾਰਟੀ ਨੇ ਬਿਕਰਮਜੀਤ ਨੂੰ ਸਾਰੀ ਜ਼ਿੰਦਗੀ ਰਾਜ ਕਰਵਾਇਆ ਹੈ।

ਇਹ ਵੀ ਪੜ੍ਹੋ

ਪੰਜਾਬ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਤੋਂ ਕਾਂਗਰਸ ਦੇ ਸਾਂਸਦ ਰਹੇ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਸਿੰਘ ਬਿੱਟੂ ਨੇ ਦਿੱਲੀ ਵਿਚ ਭਾਜਪਾ ਜੁਆਇਨ ਕਰ ਲਈ।
ਕਰਮਜੀਤ ਕੌਰ ਚੌਧਰੀ ਜਲੰਧਰ ਤੋਂ ਲੋਕ ਸਭਾ ਸੀਟ ਦੀ ਦਾਅਵੇਦਾਰ ਸੀ ਲੇਕਿਨ ਕਾਂਗਰਸ ਨੇ ਉਨ੍ਹਾਂ ਦਰਕਿਨਾਰ ਕਰਦਿਆਂ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦੇ ਦਿੱਤੀ। ਚਰਨਜੀਤ ਚੰਨੀ ਵਿਧਾਨ ਸਭਾ ਚੋਣਾਂ ਵਿਚ 2 ਸੀਟਾਂ ’ਤੇ ਹਾਰੇ ਸੀ।

ਖ਼ਾਸ ਗੱਲ ਇਹ ਹੈ ਕਿ ਕਰਮਜੀਤ ਕੌਰ ਚੌਧਰੀ ਦੇ ਪਤੀ ਸਾਂਸਦ ਸੰਤੋਖ ਸਿੰਘ ਦੀ ਰਾਹੁਲ ਗਾਂਧੀ ਦੀ ਭਾਰਤ ਜੋੜੇ ਯਾਤਰਾ ਦੌਰਾਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਜ਼ਿਮਨੀ ਚੋਣ ਵਿਚ ਕਾਂਗਰਸ ਨੇ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਸੀ ਲੇਕਿਨ ਆਪ ਦੇ ਸੁਸ਼ੀਲ ਰਿੰਕੂ ਤੋਂ ਹਾਰ ਗਈ ਸੀ। ਹਾਲਾਂਕਿ ਹੁਣ ਸੁਸ਼ੀਲ ਰਿੰਕੂ ਵੀ ਬੀਜੇਪੀ ਵਿਚ ਸ਼ਾਮਲ ਹੋ ਗਏ ਹਨ।

ਕਰਮਜੀਤ ਕੌਰ ਚੌਧਰੀ ਦੇ ਬੇਟੇ ਵਿਕਰਮਜੀਤ ਸਿੰਘ ਫਿਲੌਰ ਤੋਂ ਕਾਂਗਰਸ ਦੀ ਟਿਕਟ ’ਤੇ ਵਿਧਾਇਕ ਹਨ। ਹਾਲਾਂਕਿ ਉਹ ਮਾਂ ਦੇ ਨਾਲ ਭਾਜਪਾ ਵਿਚ ਸ਼ਾਮਲ ਨਹੀਂ ਹੋਏ। ਉਹ ਵੀ ਜਲੰਧਰ ਵਿਚ ਟਿਕਟ ਨਾ ਮਿਲਣ ਕਾਰਨ ਅਤੇ ਚਰਨਜੀਤ ਚੰਨੀ ਨੂੰ ਉਮੀਦਵਾਰ ਬਣਾਉਣ ਦਾ ਖੁਲ੍ਹਾ ਵਿਰੋਧ ਕਰ ਰਹੇ ਸੀ। ਹਾਲਾਂਕਿ ਉਨ੍ਹਾਂ ਨੇ ਕਾਂਗਰਸ ਨਹੀਂ ਛੱਡੀ, ਉਹ ਫਿਲਹਾਲ ਕਾਂਗਰਸ ਵਿਚ ਹੀ ਰਹਿਣਗੇ।

Related post

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ ਜਾਣੋ ਕੀ ਹੈ ਵਜ੍ਹਾ

ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ ਜਾਣੋ ਕੀ…

ਮੁੰਬਈ, 3 ਮਈ, ਪਰਦੀਪ ਸਿੰਘ: ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਆਪਣੀ ਕਮਾਲ ਦੀ ਕਮੇਡੀ ਅਤੇ ਜ਼ਬਰਦਸਤ ਸ਼ੋਅ ਹੋਸਟਿੰਗ ਦੇ ਲਈ ਜਾਣੀ ਜਾਂਦੀ…
ਪੁਲਿਸ ਨੇ 4 ਕਿੱਲੋਂ ICE ਡਰੱਗ, 1 ਕਿੱਲੋ ਹੈਰੋਇਨ ਸਮੇਤ 2 ਤਸਕਰ ਕੀਤੇ ਕਾਬੂ

ਪੁਲਿਸ ਨੇ 4 ਕਿੱਲੋਂ ICE ਡਰੱਗ, 1 ਕਿੱਲੋ ਹੈਰੋਇਨ…

ਚੰਡੀਗੜ੍ਹ/ਅੰਮ੍ਰਿਤਸਰ, 3 ਮਈ, ਪਰਦੀਪ ਸਿੰਘ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ…
ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ: ਮੀਤ ਹੇਅਰ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ…

ਲਹਿਰਾਗਾਗਾ, 3 ਮਈ,ਪਰਦੀਪ ਸਿੰਘ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ…