Begin typing your search above and press return to search.

Charanjit Channi ਨੇ ਅਯੁੱਧਿਆ ਦੇ ਰਾਮ ਮੰਦਰ ਵਿਚ ਮੱਥਾ ਟੇਕਿਆ

ਅਯੁੱਧਿਆ, 5 ਅਪ੍ਰੈਲ, ਨਿਰਮਲ : ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਉਵੇਂ ਉਵੇਂ ਹੀ ਚੋਣ ਅਖਾੜਾ ਭਖਦਾ ਜਾ ਰਿਹਾ ਹੈ। ਸਾਰੇ ਸਿਆਸੀ ਨੇਤਾ ਅਪਣੀ ਅਪਣੀ ਵੋਟਾਂ ਪੱਕੀਆਂ ਕਰਨ ’ਤੇ ਲੱਗੇ ਹੋਏ ਹਨ। ਉਮੀਦਵਾਰਾਂ ਵਲੋਂ ਧਾਰਮਿਕ ਥਾਵਾਂ ਅਤੇ ਡੇਰਿਆਂ ’ਤੇ ਗੇੜੇ ਲਗਾਤਾਰ ਜਾਰੀ ਹਨ। ਇਸੇ ਤਰ੍ਹਾਂ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ […]

Charanjit Channi ਨੇ ਅਯੁੱਧਿਆ ਦੇ ਰਾਮ ਮੰਦਰ ਵਿਚ ਮੱਥਾ ਟੇਕਿਆ
X

Editor EditorBy : Editor Editor

  |  5 April 2024 9:17 AM IST

  • whatsapp
  • Telegram


ਅਯੁੱਧਿਆ, 5 ਅਪ੍ਰੈਲ, ਨਿਰਮਲ : ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਉਵੇਂ ਉਵੇਂ ਹੀ ਚੋਣ ਅਖਾੜਾ ਭਖਦਾ ਜਾ ਰਿਹਾ ਹੈ। ਸਾਰੇ ਸਿਆਸੀ ਨੇਤਾ ਅਪਣੀ ਅਪਣੀ ਵੋਟਾਂ ਪੱਕੀਆਂ ਕਰਨ ’ਤੇ ਲੱਗੇ ਹੋਏ ਹਨ। ਉਮੀਦਵਾਰਾਂ ਵਲੋਂ ਧਾਰਮਿਕ ਥਾਵਾਂ ਅਤੇ ਡੇਰਿਆਂ ’ਤੇ ਗੇੜੇ ਲਗਾਤਾਰ ਜਾਰੀ ਹਨ। ਇਸੇ ਤਰ੍ਹਾਂ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਯੁੱਧਿਆ ਦੇ ਰਾਮ ਮੰਦਰ ਵਿਚ ਮੱਥਾ ਟੇਕਣ ਪੁੱਜੇ।
ਦੱਸਦੇ ਚਲੀਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਸਮੇਤ ਅਯੁੱਧਿਆ ਪੁੱਜੇ, ਜਿੱਥੇ ਉਨ੍ਹਾਂ ਭਗਵਾਨ ਰਾਮਲਲਾ ਦੇ ਦਰਸ਼ਨ ਕੀਤੇ। ਇਸ ਦੌਰਾਨ ਮੰਦਰ ’ਚ ਪੂਜਾ ਕਰਨ ਤੋਂ ਬਾਅਦ ਚੰਨੀ ਨੇ ਉੱਥੇ ਆਪਣੀ ਤਸਵੀਰ ਵੀ ਕਲਿੱਕ ਕਰਵਾਈ, ਜਿਸ ਵਿਚ ਉਨ੍ਹਾਂ ਦੀ ਪਤਨੀ ਵੀ ਨਜ਼ਰ ਆ ਰਹੀ ਹੈ।

ਅਯੁੱਧਿਆ ਮੰਦਰ ਵਿਚ ਰਾਮਲਲਾ ਦੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੇ ਇਸ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀ ਅਤੇ ਲਿਖਿਆ ਕਿ ਉਨ੍ਹਾਂ ਨੇ ਅਯੁੱਧਿਆ ਦੇ ਸ਼੍ਰੀ ਰਾਮ ਮੰਦਰ ਵਿਚ ਭਗਵਾਨ ਰਾਮ ਦੇ ਦਰਸ਼ਨ ਕੀਤੇ ਸਨ। ਦੱਸ ਦੇਈਏ ਕਿ ਹਾਲ ਹੀ ਵਿਚ ਵਿਦੇਸ਼ ਤੋਂ ਪਰਤੇ ਚੰਨੀ ਲੋਕ ਸਭਾ ਚੋਣ ਲੜਨ ਦੀ ਤਿਆਰੀ ’ਚ ਵੀ ਲੱਗੇ ਹੋਏ ਹਨ। ਉਨ੍ਹਾਂ ਨੂੰ ਕਾਂਗਰਸ ਪਾਰਟੀ ਪੰਜਾਬ ਦੀ ਫਤਿਹਗੜ੍ਹ ਸਾਹਿਬ ਸੀਟ ਤੋਂ ਲੋਕ ਸਭਾ ਚੋਣਾਂ ਲੜਾਉਣ ਦੀ ਯੋਜਨਾ ਬਣਾ ਰਹੀ ਹੈ।

ਦੱਸ ਦੇਈਏ ਕਿ ਪਿਛਲੇ ਮਹੀਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਉਸ ਸਮੇਂ ਸੁਰਖੀਆਂ ਵਿਚ ਆਇਆ ਸੀ ਜਦੋਂ ਉਨ੍ਹਾਂ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਉਸ ਨੂੰ ਫੋਨ ’ਤੇ ਧਮਕੀਆਂ ਦੇਣ ਅਤੇ 2 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਦੋਸ਼ੀ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ

ਖਟਕੜ ਕਲਾਂ ਵਿਚ ਸੀਐਮ ਮਾਨ ਤੇ ਹੋਰ ਆਮ ਆਦਮੀ ਪਾਰਟੀ ਦੇ ਨੇਤਾ ਭੁੱਖ ਹੜਤਾਲ ਕਰਨ ਦੀ ਤਿਆਰੀ ਕਰ ਰਹੇ ਹਨ।
ਆਮ ਆਦਮੀ ਪਾਰਟੀ (ਆਪ) ਵੱਲੋਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 7 ਅਪ੍ਰੈਲ ਨੂੰ ਦੇਸ਼ ਭਰ ਵਿੱਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ‘ਆਪ’ ਨੇ ਸ਼ਹੀਦੇ ਆਜ਼ਮ ਭਗਤ ਦੇ ਪਿੰਡ ਖਟਕੜ ਕਲਾਂ ਵਿੱਚ ਸਮੂਹਿਕ ਭੁੱਖ ਹੜਤਾਲ ਕਰਨ ਦੀ ਰਣਨੀਤੀ ਬਣਾਈ ਹੈ।

ਇਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ। ਪਾਰਟੀ ਵੱਲੋਂ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਵੀ ਪ੍ਰੋਗਰਾਮ ਉਲੀਕੇ ਜਾਣਗੇ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਆਗੂਆਂ ਦੇ ਨਾਲ-ਨਾਲ ਵਲੰਟੀਅਰਾਂ ਨੂੰ ਵੀ ਸ਼ਾਮਲ ਕਰਨ ਦੀ ਤਿਆਰੀ ਕਰ ਲਈ ਹੈ। ਇਹ ਸ਼ਨੀਵਾਰ ਤੋਂ ਸ਼ੁਰੂ ਹੋਵੇਗਾ। ਇਸ ਮਹੀਨੇ ਮੁੱਖ ਮੰਤਰੀ ਗੁਆਂਢੀ ਸੂਬੇ ਹਰਿਆਣਾ ਸਮੇਤ ਕਈ ਸੂਬਿਆਂ ਦਾ ਦੌਰਾ ਵੀ ਕਰਨਗੇ। ਆਪ ਵਲੰਟੀਅਰਾਂ ਨੂੰ ਆਪਣੀ ਤਾਕਤ ਮੰਨਦੀ ਹੈ। ਅਜਿਹੇ ’ਚ ਮੁੱਖ ਮੰਤਰੀ ਨੇਤਾਵਾਂ ਦੇ ਨਾਲ-ਨਾਲ ਵਲੰਟੀਅਰਾਂ ਨਾਲ ਵੀ ਜੁੜਨ ਦੀ ਕੋਸ਼ਿਸ਼ ਕਰ ਰਹੇ ਹਨ। 6 ਅਪ੍ਰੈਲ ਨੂੰ ਦੁਪਹਿਰ 12 ਵਜੇ ਮੋਗਾ ਅਤੇ 3 ਵਜੇ ਜਲੰਧਰ ਵਿਖੇ ਵਲੰਟੀਅਰ ਮੀਟਿੰਗ ਕੀਤੀ ਜਾ ਰਹੀ ਹੈ। ਮੋਗਾ ਵਿੱਚ ਮਾਲਵੇ ਨਾਲ ਸਬੰਧਤ ਵਲੰਟੀਅਰ ਹਿੱਸਾ ਲੈਣਗੇ, ਜਦਕਿ ਜਲੰਧਰ ਵਿੱਚ ਦੁਆਬਾ ਖੇਤਰ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ ਹੈ। ਇਸ ਵਿੱਚ ਪਿੰਡ ਪੱਧਰ ਦੇ ਆਗੂ ਸ਼ਾਮਲ ਹੋਣਗੇ। ਇਨ੍ਹਾਂ ਪ੍ਰੋਗਰਾਮਾਂ ’ਚ ਮੁੱਖ ਮੰਤਰੀ ਖੁਦ ਸ਼ਿਰਕਤ ਕਰਨਗੇ। ਪਾਰਟੀ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਡਾ: ਸੰਦੀਪ ਪਾਠਕ ਵੀ ਪੰਜਾਬ ਦੌਰੇ ’ਤੇ ਹਨ।

ਸੀਐਮ ਭਗਵੰਤ ਮਾਨ ਹੁਣ ਹਰਿਆਣਾ ਤੋਂ ਗੁਜਰਾਤ ਦਾ ਦੌਰਾ ਕਰਨਗੇ। 8 ਅਪ੍ਰੈਲ ਨੂੰ ਕੁਰੂਕਸ਼ੇਤਰ ਵਿੱਚ ਸੀਐਮ ਦਾ ਪ੍ਰੋਗਰਾਮ ਹੈ। ਇੱਥੇ ਉਹ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। 12 ਅਤੇ 13 ਅਪ੍ਰੈਲ ਨੂੰ ਦਿੱਲੀ ’ਚ ਪ੍ਰੋਗਰਾਮ ’ਚ ਹਿੱਸਾ ਲੈਣਗੇ। 16 ਅਤੇ 17 ਨੂੰ ਗੁਜਰਾਤ ਵਿੱਚ ਪ੍ਰੋਗਰਾਮ ਹੋਵੇਗਾ। ਗੁਜਰਾਤ ਵਿੱਚ ਪਾਰਟੀ ਉਮੀਦਵਾਰਾਂ ਦੀ ਨਾਮਜ਼ਦਗੀ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਹੋਰ ਪ੍ਰੋਗਰਾਮ ਵੀ ਹੋਣਗੇ।

Next Story
ਤਾਜ਼ਾ ਖਬਰਾਂ
Share it