ਜਲੰਧਰ ਤੋਂ ਲੋਕ ਸਭਾ ਉਮੀਦਵਾਰ ਹੋਣਗੇ ਚਰਨਜੀਤ ਚੰਨੀ

ਜਲੰਧਰ ਤੋਂ ਲੋਕ ਸਭਾ ਉਮੀਦਵਾਰ ਹੋਣਗੇ ਚਰਨਜੀਤ ਚੰਨੀ


ਚੰਡੀਗੜ੍ਹ, 12 ਮਾਰਚ, ਹ.ਬ. : ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਜਲੰਧਰ ਤੋਂ ਲੋਕ ਸਭਾ ਦੇ ਉਮੀਦਵਾਰ ਹੋਣਗੇ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਚਰਨਜੀਤ ਚੰਨੀ ਦੇ ਨਾਂ ’ਤੇ ਕਾਂਗਰਸ ਹਾਈ ਕਮਾਨ ਨੇ ਮੁਹਰ ਲਗਾ ਦਿੱਤੀ ਹੈ।

ਜਲਦ ਹੀ ਚਰਨਜੀਤ ਚੰਨੀ ਦੇ ਨਾਂ ਦਾ ਐਲਾਨ ਹੋ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ ਐਸਸੀ ਵੋਟ ਬੈਂਕ ਅਤੇ ਚੰਨੀ ਦੀ ਲੋਕਪ੍ਰਿਯਤਾ ਨੂੰ ਦੇਖਦੇ ਹੋਏ ਹਾਈ ਕਮਾਨ ਨੇ ਇਹ ਫੈਸਲਾ ਕੀਤਾ ਹੈ।

ਦੱਸ ਦੇਈਏ ਕਿ ਬੀਤੇ ਦਿਨ ਕਾਂਗਰਸ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਅਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਲੰਧਰ ਦੌਰ ’ਤੇ ਆਏ ਸੀ। ਇਸ ਦੌਰਾਨ ਉਨ੍ਹਾਂ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂਦੀ ਨਬਜ਼ ਪਰਖੀ ਸੀ। ਇਸ ਦੌਰਾਨ ਕਰਮਜੀਤ ਕੌਰ ਚੌਧਰੀ ਅਤੇ ਸਾਬਕਾ ਸੀਐਮ ਚੰਨੀ ਦੇ ਨਾਂ ਦੀ ਸਥਾਨਕ ਨੇਤਾਵਾਂ ਨੇ ਪੈਰਵੀ ਕੀਤੀ ਸੀ।

ਜਿਸ ਤੋਂ ਬਾਅਦ ਪੰਜਾਬ ਇੰਚਾਰਜ ਨੇ ਸੰਭਾਵਤ ਨਾਵਾਂ ਦੀ ਲਿਸਟ ਕਾਂਗਰਸ ਹਾਈ ਕਮਾਨ ਨੂੰ ਸੌਂਪੀ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਹਾਈ ਕਮਾਨ ਨੇ ਸਾਬਕਾ ਸੀਐਮ ਚੰਨੀ ਦੇ ਨਾਂ ’ਤੇ ਮੁਹਰ ਲਗਾ ਦਿੱਤੀ।

ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਸ਼ਹਿਰ ਵਿਚ ਰਾਜਨੀਤੀ ਕਾਫੀ ਸਮੇਂ ਤੋਂ ਤੇਜ਼ ਸੀ। ਜਲੰਧਰ ਲਈ ਸ਼ਹਿਰ ਵਿਚ ਕਈ ਵੱਡੇ ਨੇਤਾਵਾਂ ਨੇ ਅਪਣੀ ਅਪਣੀ ਦਾਅਵੇਦਾਰੀ ਪੇਸ਼ ਕੀਤੀ ਸੀ। ਜਿਸ ਵਿਚ ਸਭ ਤੋਂ ਮਜ਼ਬੂਤ ਦਾਅਵੇਦਾਰੀ ਸਾਬਕਾ ਸਵ. ਸਾਂਸਦ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਦੀ ਸੀ।

ਇਹ ਖ਼ਬਰ ਵੀ ਪੜ੍ਹੋ

ਕੋਟਕਪੂਰਾ ਵਿਚ ਚੱਕੀ ਚਲਾਉਣ ਵਾਲੇ ਕਾਰੋਬਾਰੀ ਦੇ ਘਰ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਨੇ ਮੋਗਾ ਵਿਚ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।

ਫਰੀਦਕੋਟ ਦੇ ਕੋਟਕਪੂਰਾ ਵਿਚ ਮੰਗਲਵਾਰ ਸਵੇਰੇ ਐਨਆਈਏ ਦੀ ਟੀਮ ਨੇ ਕਾਰੋਬਾਰੀ ਦੇ ਘਰ ’ਤੇ ਛਾਪਾਮਾਰੀ ਕੀਤੀ। ਇਹ ਜਾਂਚ ਪਿਛਲੇ ਕਈ ਘੰਟੇ ਤੋਂ ਜਾਰੀ ਹੈ ਅਤੇ ਅਧਿਕਾਰੀਆਂ ਵਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।

ਦੱਸਦੇ ਚਲੀਏ ਕਿ ਮੰਗਲਵਾਰ ਸਵੇਰੇ ਲਗਭਗ ਛੇ ਵਜੇ ਐਨਆਈਏ ਦੀ ਟੀਮ ਵਲੋਂ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਅਧਿਕਾਰੀਆਂ ਦੁਆਰਾ ਇਸ ਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਲੇਕਿਨ ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਦੇ ਨਾਲ Çਲੰਕ ਨਿਕਲਣ ਦੇ ਚਲਦਿਆਂ ਐਨਆਈਏ ਨੇ ਉਸ ਦੇ ਘਰ ਰੇਡ ਮਾਰੀ।

ਫਿਲਹਾਲ ਐਨਆਈਏ ਟੀਮ ਜਾਂਚ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਵਿਲਾਸਪੁਰ ਵਿਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਘਰ ਐਨਆਈਏ ਨੇ ਰੇਡ ਮਾਰੀ। ਟੀਮ ਰਵਿੰਦਰ ਦੇ ਨਾਂ ’ਤੇ ਚਲ ਰਹੇ ਮੋਬਾਈਲ ਨੰਬਰ ਦੇ ਬਾਰੇ ਵਿਚ ਜਾਣਕਾਰੀ ਲੈਣ ਪਹੁੰਚੀ ਸੀ। ਮੋਗਾ ਦੇ ਚੌਗਾਵਾਂ ਵਿਚ ਵੀ ਟੀਮ ਨੇ ਇੱਕ ਘਰ ਵਿਚ ਰੇਡ ਮਾਰੀ।

ਹਰਿਆਣਾ ਦੇ ਹਿਸਾਰ ਵਿਚ ਐਨਆਈਏ ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ ਟੀਮ ਨੇ ਸਿਵਾਨੀ ਦੇ ਦਰਿਆਪੁਰ ਢਾਣੀ ਵਿਚ ਟਰਾਂਸਪੋਰਟਰ ਦੇ ਘਰ ਛਾਪੇਮਾਰੀ ਕੀਤੀ। ਅਧਿਕਾਰੀਆਂ ਦੁਆਰਾ ਇਸ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।

Related post

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ  

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ…

– ਲੁਧਿਆਣਾ ਵਿੱਚ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 18 ਮਈ, ਨਿਰਮਲ :ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ…
ਪੰਜਾਬ ’ਚ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਤਾਪਮਾਨ 46 ਡਿਗਰੀ ਪਾਰ

ਪੰਜਾਬ ’ਚ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਤਾਪਮਾਨ…

ਚੰਡੀਗੜ੍ਹ, 18 ਮਈ, ਨਿਰਮਲ : ਪੰਜਾਬ ਨੂੰ ਅੱਜ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਹੀਟ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50…

ਚੰਡੀਗੜ੍ਹ, 17 ਮਈ, ਨਿਰਮਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ’ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ…