ਚਰਨਜੀਤ ਸਿੰਘ ਚੰਨੀ ਦੀਆਂ ਵੱਧ ਸਕਦੀਆਂ ਹਨ ਮੁਸ਼ਕਿਲਾਂ, ਮਹਿਲਾ ਕਮਿਸ਼ਨ ਨੇ ਇਸ ਮਾਮਲੇ 'ਚ ਮੰਗੀ DGP ਤੋਂ ਰਿਪੋਰਟ
ਚੰਡੀਗੜ੍ਹ, 13 ਮਈ, ਪਰਦੀਪ ਸਿੰਘ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਡੀਜੀਪੀ ਪੰਜਾਬ ਨੂੰ ਨੋਟਿਸ ਜਾਰੀ ਕਰ ਕੇ ਭਲਕੇ ਮੰਗਲਵਾਰ ਬਾਅਦ ਦੁਪਹਿਰ 2 ਵਜੇ ਤਕ ਸਟੇਟਸ ਰਿਪੋਰਟ ਮੰਗੀ ਹੈ। ਮਹਿਲਾ ਕਮਿਸ਼ਨ ਨੇ ਬੀਬੀ ਜਗੀਰ ਕੌਰ ਸਬੰਧੀ ਵਾਇਰਲ ਹੋਈਆਂ ਵੀਡੀਓ ਦਾ ਨੋਟਿਸ ਲੈਂਦਿਆਂ ਡੀਜੀਪੀ ਪੰਜਾਬ […]
By : Editor Editor
ਚੰਡੀਗੜ੍ਹ, 13 ਮਈ, ਪਰਦੀਪ ਸਿੰਘ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਡੀਜੀਪੀ ਪੰਜਾਬ ਨੂੰ ਨੋਟਿਸ ਜਾਰੀ ਕਰ ਕੇ ਭਲਕੇ ਮੰਗਲਵਾਰ ਬਾਅਦ ਦੁਪਹਿਰ 2 ਵਜੇ ਤਕ ਸਟੇਟਸ ਰਿਪੋਰਟ ਮੰਗੀ ਹੈ। ਮਹਿਲਾ ਕਮਿਸ਼ਨ ਨੇ ਬੀਬੀ ਜਗੀਰ ਕੌਰ ਸਬੰਧੀ ਵਾਇਰਲ ਹੋਈਆਂ ਵੀਡੀਓ ਦਾ ਨੋਟਿਸ ਲੈਂਦਿਆਂ ਡੀਜੀਪੀ ਪੰਜਾਬ ਨੂੰ ਲਿਖਿਆ ਹੈ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਰਹੇ ਹਨ। ਉਨ੍ਹਾਂ ਦਾ ਸਮਾਜ ਵਿੱਚ ਚੰਗਾ ਰੁਤਬਾ ਹੈ। ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਹਨ ਤੇ ਉਨ੍ਹਾਂ ਦੀਆਂ ਅਜਿਹੀਆਂ ਹਰਕਤਾਂ ਪਹਿਲਾਂ ਵੀ ਜਨਤਕ ਹੋ ਚੁੱਕੀਆਂ ਹਨ। ਕਮਿਸ਼ਨ ਨੇ ਡੀਜੀਪੀ ਤੋਂ ਮੰਗਲਵਾਰ ਬਾਅਦ ਦੁਪਹਿਰ 2 ਵਜੇ ਤਕ ਰਿਪੋਰਟ ਮੰਗੀ ਹੈ।
ਦਰਅਸਲ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਬੀਬੀ ਜਗੀਰ ਕੌਰ ਤੇ ਚੰਨੀ ਇੱਕ ਥਾਂ ਆਹਮੋ-ਸਾਹਮਣੇ ਹੋਏ ਜਿੱਥੇ ਚਰਨਜੀਤ ਸਿੰਘ ਚੰਨੀ ਨੇ ਜਾਂਦੇ-ਜਾਂਦੇ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਇਆ। ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਮਹਿਲਾ ਕਮਿਸ਼ਨ ਨੇ ਇਸ ਵੀਡੀਓ ਦਾ ਸਖ਼ਤ ਨੋਟਿਸ ਲਿਆ ਹੈ।
ਇਹ ਵੀ ਪੜ੍ਹੋ:
ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਨਾਮਜਦਗੀ ਕਾਗਜ ਭਰਨ ਤੋਂ ਪਹਿਲਾਂ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਨਤਮਸਤਕ ਹੋ ਕੇ ਪੰਥ ਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ | ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਰਾਗੀ ਸਿੰਘਾਂ ਸਿੰਘ ਵੱਲੋਂ ਅਲੌਕਿਕ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ।
ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿੱਚ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸਾਨੂੰ ਆਪਣੇ ਹੱਕ ਲੈਣ ਲਈ ਸੰਘਰਸ਼ ਕਰਦਿਆਂ ਬਹੁਤ ਸਮਾਂ ਬੀਤ ਚੁੱਕਿਆ। ਇਸ ਸੰਘਰਸ਼ ਦੌਰਾਨ ਅਸੀਂ ਮਾੜੇ ਤੋਂ ਮਾੜਾ ਸਮਾਂ ਵੀ ਦੇਖਿਆ ਪਰ ਸੰਗਤ ਦੇ ਸਾਥ ਸਦਕਾ ਅਸੀਂ ਕਦੇ ਵੀ ਡੋਲੇ ਨਹੀਂ ਅਤੇ ਆਪਣੇ ਸਟੈਂਡ ਉੱਪਰ ਕਾਇਮ ਹਾਂ।
ਇਸ ਮੌਕੇ ਬੀਬੀ ਪਰਮਜੀਤ ਕੌਰ ਖਾਲੜਾ, ਬੀਬੀ ਰਾਜਿੰਦਰ ਕੌਰ ਜੈਤੋ, ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ, ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ, ਰਫ਼ਤਾਰ ਰਾਇ ਸਮੇਤ ਹੋਰਨਾਂ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ ਨੇ ਕੀਤਾ।