ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ
ਚੰਡੀਗੜ੍ਹ, 12 ਮਈ, ਨਿਰਮਲ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਇਸ ਸ਼ਿਕਾਇਤ ਵਿੱਚ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ […]
By : Editor Editor
ਚੰਡੀਗੜ੍ਹ, 12 ਮਈ, ਨਿਰਮਲ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਇਸ ਸ਼ਿਕਾਇਤ ਵਿੱਚ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਨੋ ਡਿਊ ਸਰਟੀਫਿਕੇਸ਼ਨ (ਐਨ.ਡੀ.ਸੀ.) ਜਾਰੀ ਨਹੀਂ ਕੀਤਾ ਅਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕੀਤੀ ਹੈ।
ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਬਿਨੈ-ਪੱਤਰ ਜਮ੍ਹਾਂ ਕਰਨ ਦੇ 48 ਘੰਟਿਆਂ ਦੇ ਅੰਦਰ-ਅੰਦਰ ਲੁਧਿਆਣਾ ਦੇ ਮਿਉਂਸਪਲ ਕਮਿਸ਼ਨਰ ਵੱਲੋਂ ਐਨ.ਡੀ.ਸੀ. ਜਾਰੀ ਨਾ ਕੀਤੇ ਜਾਣ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਐਨ.ਡੀ.ਸੀ ਜਾਰੀ ਨਾ ਹੋਣ ਕਰਕੇ ਲੋਕ ਸਭਾ ਚੋਣਾਂ 2024 ਵਿੱਚ ਹਿੱਸਾ ਲੈਣ ਲਈ ਉਨ੍ਹਾਂ ਦੀ ਯੋਗਤਾ ਵਿੱਚ ਰੁਕਾਵਟ ਪਈ ਹੈ।
ਇਸ ਮਾਮਲੇ ’ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਪ੍ਰਮੁੱਖ ਸਕੱਤਰ ਨੂੰ ਜਲਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਲਈ ਲਿਖਿਆ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ
ਕੈਨੇਡਾ ਵਿਚ ਨਿੱਝਰ ਕਤਲ ਮਾਮਲੇ ’ਚ ਚੌਥੇ ਸ਼ੱਕੀ ਦੀ ਗ੍ਰਿਫਤਾਰੀ ਹੋਈ ਹੈ। ਦੱਸਦੇ ਚਲੀੲੈ ਕਿ ਕੈਨੇਡਾ ਵਿਚ ਪੁਲਿਸ ਨੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿਚ ਚੌਥੇ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡਾ ਸਥਿਤ ਸੀਬੀਸੀ ਨਿਊਜ਼ ਦੀ ਰਿਪੋਰਟ ਮੁਤਾਬਕ ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ (22) ਦੇ ਰੂਪ ਵਿਚ ਹੋਈ ਹੈ। ਨਿੱਝਰ ਦੀ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਪੁਲਿਸ ਨੇ ਕੁੱਝ ਦਿਨ ਪਹਿਲਾਂ ਹੀ ੇ ਨਿੱਝਰ ਕਤਲ ਮਾਮਲੇ ਵਿਚ 3 ਸ਼ੱਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਕੀਤੀ ਸੀ।
ਆਈਐਚਆਈਟੀ ਨੇ ਕਿਹਾ ਕਿ ਉਨ੍ਹਾਂ ਨੇ ਅਮਨਦੀਪ ਸਿੰਘ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ’ਤੇ ਫਸਟ ਡਿਗਰੀ ਕਤਲ ਅਤੇ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਹਨ। ਕੈਨੇਡੀਅਨ ਪੁਲਿਸ ਨੇ ਕਿਹਾ, ਇਹ ਗ੍ਰਿਫਤਾਰੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭੂਮਿਕਾ ਨਿਭਾਉਣ ਵਾਲਿਆਂ ਨੂੰ ਜਵਾਬਦੇਹ ਬਣਾਉਣ ਲਈ ਸਾਡੀ ਚੱਲ ਰਹੀ ਜਾਂਚ ਦੀ ਪ੍ਰਕਿਰਤੀ ਨੂੰ ਦਰਸਾਉਂਦੀ ਹੈ।
ਆਈਐਚਆਈਟੀ ਨੇ ਕਿਹਾ ਕਿ ਬਰੈਂਪਟਨ, ਸਰੀ ਅਤੇ ਐਬਟਸਫੋਰਡ ਵਿੱਚ ਰਹਿਣ ਵਾਲਾ 22 ਸਾਲਾ ਭਾਰਤੀ ਨਾਗਰਿਕ ਅਮਨਦੀਪ ਸਿੰਘ ਪਹਿਲਾਂ ਹੀ ਹਥਿਆਰਾਂ ਨਾਲ ਸਬੰਧਤ ਦੋਸ਼ਾਂ ਵਿੱਚ ਉਨਟਾਰੀਓ ਵਿੱਚ ਹਿਰਾਸਤ ਵਿੱਚ ਹੈ।
ਨਿੱਝਰ ਕਤਲ ਮਾਮਲੇ ਵਿੱਚ ਕੈਨੇਡਾ ਪੁਲਿਸ ਵੱਲੋਂ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਦੇ ਨਾਲ ਇਸ ਮਾਮਲੇ ਵਿੱਚ ਹੁਣ ਅਮਨਦੀਪ ਸਿੰਘ (22) ਗ੍ਰਿਫ਼ਤਾਰ ਕੀਤਾ ਗਿਆ ਚੌਥਾ ਵਿਅਕਤੀ ਹੈ। ਸਾਰਿਆਂ ਨੂੰ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਇਸੇ ਤਰ੍ਹਾਂ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੀਸੀ ਦੀ ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਮਨਦੀਪ ਸਿੰਘ ਉੱਪਰ ਸਬੂਤਾਂ ਸਮੇਤ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਚਾਰਜ ਲਾਏ ਗਏ ਹਨ। ਪੁਲਿਸ ਅਨੁਸਾਰ ਅਮਨਦੀਪ ਸਿੰਘ ਭਾਰਤੀ ਨਾਗਰਿਕ ਹੈ ਅਤੇ ਉਹ ਕੈਨੇਡਾ ਵਿੱਚ ਰਹਿੰਦਾ ਰਿਹਾ ਹੈ। ਚੱਲ ਰਹੀ ਜਾਂਚ ਅਤੇ ਅਦਾਲਤੀ ਪ੍ਰਕਿਰਿਆ ਕਾਰਨ ਅਮਨਦੀਪ ਸਿੰਘ ਸਬੰਧੀ ਪੁਲਿਸ ਵੱਲੋਂ ਹੋਰ ਵੇਰਵੇ ਜਾਰੀ ਨਹੀਂ ਕੀਤੇ ਗਏ।