ਮੁੱਖ ਮੰਤਰੀ ਅੱਜ ਪਟਵਾਰੀਆਂ ਨੁੂੰ ਦੇਣਗੇ ਨਿਯੁਕਤੀ ਪੱਤਰ
ਚੰਡੀਗੜ੍ਹ, 8 ਸਤੰਬਰ, ਹ.ਬ. : ਪੰਜਾਬ ਸਰਕਾਰ ਅਤੇ ਪਟਵਾਰੀਆਂ-ਕਾਨੂੰਨਗੋ ਦੇ ਵਿਚ ਕਈ ਦਿਨ ਤੋਂ ਵਿਵਾਦ ਚਲ ਰਿਹਾ ਹੈ। ਲੇਕਿਨ ਇਸ ਨਾਲ ਪੰਜਾਬੀ ਨੌਜਵਾਨਾਂ ਦੇ ਲਈ ਰੋਜ਼ਗਾਰ ਦਾ ਰਸਤਾ ਜ਼ਰੂਰ ਖੁਲ੍ਹ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅੱਜ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਵਨਿਯੁਕਤ ਪਟਵਾਰੀਆਂ ਨੂੰ ਨਿਯਕੁਤੀ […]
By : Editor (BS)
ਚੰਡੀਗੜ੍ਹ, 8 ਸਤੰਬਰ, ਹ.ਬ. : ਪੰਜਾਬ ਸਰਕਾਰ ਅਤੇ ਪਟਵਾਰੀਆਂ-ਕਾਨੂੰਨਗੋ ਦੇ ਵਿਚ ਕਈ ਦਿਨ ਤੋਂ ਵਿਵਾਦ ਚਲ ਰਿਹਾ ਹੈ। ਲੇਕਿਨ ਇਸ ਨਾਲ ਪੰਜਾਬੀ ਨੌਜਵਾਨਾਂ ਦੇ ਲਈ ਰੋਜ਼ਗਾਰ ਦਾ ਰਸਤਾ ਜ਼ਰੂਰ ਖੁਲ੍ਹ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅੱਜ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣਗੇ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਵਨਿਯੁਕਤ ਪਟਵਾਰੀਆਂ ਨੂੰ ਨਿਯਕੁਤੀ ਪੱਤਰ ਦੇਣ ਦਾ ਇਹ ਪ੍ਰੋਗਰਾਮ ਚੰਡੀਗੜ੍ਹ ਸਥਿਤ ਟੈਗੋਰ ਥੀਏਟਰ ਵਿਚ ਸਵੇਰੇ 11 ਵਜੇ ਹੈ।
ਇਸ ਸਬੰਧ ਵਿਚ ਮੁੱਖ ਮੰਤਰੀ ਨੇ ਦੋ ਦਿਨ ਪਹਿਲਾਂ ਟਵੀਟ ਕਰਕੇ ਇਹ ਜਾਣਕਾਰੀ ਦੇ ਚੁੱਕੇ ਹਨ। ਉਨ੍ਹਾਂ ਨੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦੇ ਸੰਦੇਸ਼ ਤੋਂ ਇਲਾਵਾ ਪਟਵਾਰੀਆਂ ਦੀ ਨਵੀਂ ਭਰਤੀ ਲਈ ਵੀ ਜਲਦ ਇਸ਼ਤਿਹਾਰ ਜਾਰੀ ਕੀਤੇ ਜਾਣ ਦੀ ਗੱਲ ਕਹੀ ਹੈ।