ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਤਨੀ ਨੂੰ ਜਨਮ ਦਿਨ ਦੀਆਂ ਵਧਾਈਆਂ
ਚੰਡੀਗੜ੍ਹ, 28 ਨਵੰਬਰ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਪਣੀ ਪਤਨੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਦਾ ਜਨਮ ਦਿਨ ਹੈ। ਸੀ.ਐਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਡਾ.ਗੁਰਪ੍ਰੀਤ ਕੌਰ ਮਾਨ ਨੂੰ ਰੋਮਾਂਟਿਕ ਅੰਦਾਜ਼ ’ਚ ਉਨ੍ਹਾਂ ਦੇ […]
By : Editor Editor
ਚੰਡੀਗੜ੍ਹ, 28 ਨਵੰਬਰ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਪਣੀ ਪਤਨੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ।
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਦਾ ਜਨਮ ਦਿਨ ਹੈ। ਸੀ.ਐਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਡਾ.ਗੁਰਪ੍ਰੀਤ ਕੌਰ ਮਾਨ ਨੂੰ ਰੋਮਾਂਟਿਕ ਅੰਦਾਜ਼ ’ਚ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ।
ਅੱਜ ਯਾਨੀ 28 ਨਵੰਬਰ ਨੂੰ ਸੀ.ਐਮ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਮਾਨ ਦਾ 34ਵਾਂ ਜਨਮ ਦਿਨ ਹੈ। ਇਸ ਖਾਸ ਮੌਕੇ ’ਤੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪਤਨੀ ਨਾਲ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ’ਚ ਇਹ ਜੋੜਾ ਇਕੱਠੇ ਨਜ਼ਰ ਆ ਰਿਹਾ ਹੈ।
ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਸੀਐਮ ਮਾਨ ਨੇ ਇੱਕ ਰੋਮਾਂਟਿਕ ਕੈਪਸ਼ਨ ਵੀ ਲਿਖੀ ਹੈ। ਉਨ੍ਹਾਂ ਕਿਹਾ, ‘ਮੇਰੀ ਜੀਵਨ ਸਾਥਣ ਡਾ: ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦੇ ਹੋਏ ਮੈਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਦਾ ਹਾਂ।
ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦਾ ਵਿਆਹ ਕਾਫੀ ਚਰਚਾ ਦਾ ਵਿਸ਼ਾ ਬਣ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਸੀਐਮ ਮਾਨ ਅਕਸਰ ਆਪਣੀ ਪਤਨੀ ਨਾਲ ਤਸਵੀਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਦੇ ਰਹਿੰਦੇ ਹਨ।
ਸੀਐਮ ਭਗਵੰਤ ਮਾਨ ਦੀ ਪਤਨੀ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਹੈ। ਉਸ ਦੇ ਪਰਿਵਾਰ ਵਿੱਚ 3 ਭੈਣਾਂ ਹਨ। 2013 ਵਿੱਚ ਗੁਰਪ੍ਰੀਤ ਕੌਰ ਨੇ ਮੁਲਾਣਾ ਮੈਡੀਕਲ ਕਾਲਜ ਅੰਬਾਲਾ ਵਿੱਚ ਦਾਖਲਾ ਲਿਆ। 2017 ਵਿੱਚ, ਉਸ ਨੇ ਆਪਣੀ ਪੜ੍ਹਾਈ ਪੂਰੀ ਕੀਤੀ। 2019 ਵਿੱਚ ਉਨ੍ਹਾਂ ਦੀ ਮੁਲਾਕਾਤ ਭਗਵੰਤ ਮਾਨ ਨਾਲ ਹੋਈ।
ਭਗਵੰਤ ਮਾਨ ਉਸ ਸਮੇਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ। ਇਸ ਤੋਂ ਬਾਅਦ ਉਹ ਸੀ.ਐਮ ਮਾਨ ਦੇ ਵਿਸ਼ੇਸ਼ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੀ ਰਹੀ। ਮੁੱਖ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕ ਸਮਾਗਮ ਵਿੱਚ ਗੁਰਪ੍ਰੀਤ ਕੌਰ ਵੀ ਮੌਜੂਦ ਸੀ।