ਮੁੱਖ ਮੰਤਰੀ Mann ਨੇ ਬੁਲਾਈ ਅਵਾਰਾ ਪਸ਼ੂਆਂ ਦੇ ਨਿਪਟਾਰੇ ਸਬੰਧੀ ਮੀਟਿੰਗ
ਚੰਡੀਗੜ੍ਹ : ਪੰਜਾਬ ਵਿੱਚ ਅਵਾਰਾ ਪਸ਼ੂ ਲੋਕਾਂ ਲਈ ਵੱਡੀ ਸਮੱਸਿਆ ਬਣੇ ਹੋਏ ਹਨ। ਕਿਉਂਕਿ ਇਨ੍ਹਾਂ ਦੇ ਰਾਜ ਦੀਆਂ ਸੜਕਾਂ 'ਤੇ ਆਉਣ ਕਾਰਨ ਕਈ ਜਾਨਲੇਵਾ ਸੜਕ ਹਾਦਸੇ ਵਾਪਰ ਚੁੱਕੇ ਹਨ। ਇਹੀ ਕਾਰਨ ਹੈ ਕਿ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਅਵਾਰਾ ਪਸ਼ੂਆਂ ਦੇ ਨਿਪਟਾਰੇ ਸਬੰਧੀ ਮੀਟਿੰਗ ਬੁਲਾਉਣੀ ਪਈ ਹੈ। ਸੀਐਮ ਮਾਨ ਨੇ ਅੱਜ ਪਸ਼ੂਆਂ ਨੂੰ […]
By : Editor (BS)
ਚੰਡੀਗੜ੍ਹ : ਪੰਜਾਬ ਵਿੱਚ ਅਵਾਰਾ ਪਸ਼ੂ ਲੋਕਾਂ ਲਈ ਵੱਡੀ ਸਮੱਸਿਆ ਬਣੇ ਹੋਏ ਹਨ। ਕਿਉਂਕਿ ਇਨ੍ਹਾਂ ਦੇ ਰਾਜ ਦੀਆਂ ਸੜਕਾਂ 'ਤੇ ਆਉਣ ਕਾਰਨ ਕਈ ਜਾਨਲੇਵਾ ਸੜਕ ਹਾਦਸੇ ਵਾਪਰ ਚੁੱਕੇ ਹਨ। ਇਹੀ ਕਾਰਨ ਹੈ ਕਿ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਅਵਾਰਾ ਪਸ਼ੂਆਂ ਦੇ ਨਿਪਟਾਰੇ ਸਬੰਧੀ ਮੀਟਿੰਗ ਬੁਲਾਉਣੀ ਪਈ ਹੈ।
ਸੀਐਮ ਮਾਨ ਨੇ ਅੱਜ ਪਸ਼ੂਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਉਨ੍ਹਾਂ ਦੇ ਪ੍ਰਬੰਧ ਬਾਰੇ ਵਿਚਾਰ ਕਰਨ ਲਈ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਸਮੇਤ ਕਈ ਅਧਿਕਾਰੀ ਵੀ ਸ਼ਿਰਕਤ ਕਰਨਗੇ। ਇਸ ਦੌਰਾਨ ਅਵਾਰਾ ਪਸ਼ੂਆਂ ਕਾਰਨ ਆ ਰਹੀ ਟਰੈਫਿਕ ਸਮੱਸਿਆ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਸ਼ੂਆਂ ਨੂੰ ਸੜਕ ਤੋਂ ਫੜ ਕੇ ਕਿਨ੍ਹਾਂ ਥਾਵਾਂ 'ਤੇ ਰੱਖਿਆ ਜਾ ਸਕਦਾ ਹੈ। ਪਸ਼ੂਆਂ ਲਈ ਕੀਤੇ ਗਏ ਪ੍ਰਬੰਧਾਂ 'ਤੇ ਕਿੰਨਾ ਖਰਚ ਸੰਭਵ ਹੈ, ਇਸ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।