ਚੀਨ ਨੇ ਅਰੁਣਾਚਲ ਪ੍ਰਦੇਸ਼ ਦੇ 3 ਖਿਡਾਰੀਆਂ ਨੂੰ ਨਹੀਂ ਦਿੱਤੀ ਐਂਟਰੀ
ਨਵੀਂ ਦਿੱਲੀ : ਭਾਰਤ ਨੇ ਅਰੁਣਾਚਲ ਪ੍ਰਦੇਸ਼ ਦੇ ਤਿੰਨ ਵੁਸ਼ੂ ਖਿਡਾਰੀਆਂ ਨੂੰ ਏਸ਼ੀਆਈ ਖੇਡਾਂ 'ਚ ਜਾਣ ਦੀ ਇਜਾਜ਼ਤ ਨਾ ਦਿੱਤੇ ਜਾਣ 'ਤੇ ਚੀਨ ਕੋਲ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਅਨੁਰਾਗ ਠਾਕੁਰ ਨੇ ਵੀ ਏਸ਼ੀਆਈ ਖੇਡਾਂ ਲਈ ਚੀਨ ਦਾ ਦੌਰਾ ਰੱਦ ਕਰ ਦਿੱਤਾ ਹੈ। ਇਸ ਮਾਮਲੇ 'ਚ ਵਿਦੇਸ਼ ਮੰਤਰਾਲੇ ਦੇ […]
By : Editor (BS)
ਨਵੀਂ ਦਿੱਲੀ : ਭਾਰਤ ਨੇ ਅਰੁਣਾਚਲ ਪ੍ਰਦੇਸ਼ ਦੇ ਤਿੰਨ ਵੁਸ਼ੂ ਖਿਡਾਰੀਆਂ ਨੂੰ ਏਸ਼ੀਆਈ ਖੇਡਾਂ 'ਚ ਜਾਣ ਦੀ ਇਜਾਜ਼ਤ ਨਾ ਦਿੱਤੇ ਜਾਣ 'ਤੇ ਚੀਨ ਕੋਲ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਅਨੁਰਾਗ ਠਾਕੁਰ ਨੇ ਵੀ ਏਸ਼ੀਆਈ ਖੇਡਾਂ ਲਈ ਚੀਨ ਦਾ ਦੌਰਾ ਰੱਦ ਕਰ ਦਿੱਤਾ ਹੈ। ਇਸ ਮਾਮਲੇ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪਤਾ ਲੱਗਾ ਹੈ ਕਿ ਚੀਨੀ ਅਧਿਕਾਰੀਆਂ ਨੇ ਪਹਿਲਾਂ ਤੋਂ ਤੈਅ ਤਰੀਕੇ ਨਾਲ ਅਰੁਣਾਚਲ ਪ੍ਰਦੇਸ਼ ਦੇ ਕੁਝ ਭਾਰਤੀ ਖਿਡਾਰੀਆਂ ਨੂੰ 19ਵੀਆਂ ਏਸ਼ੀਆਈ ਖੇਡਾਂ 'ਚ ਮਾਨਤਾ ਅਤੇ ਦਾਖਲੇ ਤੋਂ ਵਾਂਝਾ ਕਰ ਦਿੱਤਾ ਹੈ, ਇਹ ਉਨ੍ਹਾਂ ਨਾਲ ਵਿਤਕਰਾ ਕੀਤਾ ਹੈ। ਭਾਰਤ ਨਸਲੀ ਆਧਾਰ 'ਤੇ ਭਾਰਤੀ ਨਾਗਰਿਕਾਂ ਨਾਲ ਵਿਤਕਰੇ ਭਰੇ ਸਲੂਕ ਨੂੰ ਸਖ਼ਤੀ ਨਾਲ ਰੱਦ ਕਰਦਾ ਹੈ। ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅਤੇ ਅਟੁੱਟ ਹਿੱਸਾ ਸੀ, ਹੈ ਅਤੇ ਰਹੇਗਾ।