Begin typing your search above and press return to search.

ਗੈਂਗਸਟਰਾਂ ਵਿਚਾਲੇ ਝੜਪ, ਇੱਕ ਦੀ ਮੌਤ

ਲੁਧਿਆਣਾ, 27 ਫ਼ਰਵਰੀ, ਨਿਰਮਲ : ਪ੍ਰਤਾਪਪੁਰੇ ਇਲਾਕੇ ਵਿੱਚ ਉਸ ਸਮੇਂ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਚੜ੍ਹਦੀ ਸਵੇਰ ਲੋਕਾਂ ਨੂੰ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਪ੍ਰਤਾਪਪੁਰਾ ਵਿੱਚ ਤੜਕੇ 4 ਵਜੇ ਦੇ ਕਰੀਬ ਗੈਂਗਵਾਰ ਹੋਈ। ਉੱਥੇ ਮੌਜੂਦ ਲੋਕਾਂ ਮੁਤਾਬਕ, ਇਸ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦੇ ਗਰੁੱਪਾਂ ਵਿਚਾਲੇ ਗੋਲੀਆਂ ਚਲਾਈਆਂ ਗਈਆਂ। ਕਈ ਰਾਊਂਡ ਫਾਇਰ ਕੀਤੇ […]

ਗੈਂਗਸਟਰਾਂ ਵਿਚਾਲੇ ਝੜਪ, ਇੱਕ ਦੀ ਮੌਤ
X

Editor EditorBy : Editor Editor

  |  27 Feb 2024 1:20 PM IST

  • whatsapp
  • Telegram


ਲੁਧਿਆਣਾ, 27 ਫ਼ਰਵਰੀ, ਨਿਰਮਲ : ਪ੍ਰਤਾਪਪੁਰੇ ਇਲਾਕੇ ਵਿੱਚ ਉਸ ਸਮੇਂ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਚੜ੍ਹਦੀ ਸਵੇਰ ਲੋਕਾਂ ਨੂੰ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਪ੍ਰਤਾਪਪੁਰਾ ਵਿੱਚ ਤੜਕੇ 4 ਵਜੇ ਦੇ ਕਰੀਬ ਗੈਂਗਵਾਰ ਹੋਈ। ਉੱਥੇ ਮੌਜੂਦ ਲੋਕਾਂ ਮੁਤਾਬਕ, ਇਸ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦੇ ਗਰੁੱਪਾਂ ਵਿਚਾਲੇ ਗੋਲੀਆਂ ਚਲਾਈਆਂ ਗਈਆਂ। ਕਈ ਰਾਊਂਡ ਫਾਇਰ ਕੀਤੇ ਗਏ। ਗੋਲੀ ਲੱਗਣ ਨਾਲ ਇੱਕ ਗੈਂਗਸਟਰ ਦੀ ਮੌਤ ਹੋ ਗਈ ਜਿਸ ਪਛਾਣ ਗੈਂਗਸਟਰ ਦਾ ਸੂਰਜ ਉਰਫ਼ ਬੱਬੂ ਵਜੋਂ ਹੋਈ ਹੈ। ਇੱਕ ਹੋਰ ਜਖ਼ਮੀ ਹਰਪ੍ਰੀਤ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਅਤੇ ਜਾਂਚ ਸ਼ੁਰੂ ਕੀਤੀ ਹੈ । ਮ੍ਰਿਤਕ ਨੌਜਵਾਨ ਦਾ ਨਾਂ ਸੂਰਜ ਸ਼ਰਮਾ ਉਰਫ਼ ਬੱਬੂ ਹੈ। ਇਸ ਦੌਰਾਨ ਜ਼ਖਮੀ ਨੌਜਵਾਨ ਦੀ ਪਛਾਣ ਹਰਪ੍ਰੀਤ ਵੱਜੋਂ ਹੋਈ ਹੈ। ਮ੍ਰਿਤਕ ਸੂਰਜ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜ਼ਖਮੀ ਹਰਪ੍ਰੀਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਪੀਏਯੂ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ

ਚਾਈਨਾ ਡੋਰ ਨੇ ਇੱਕ ਹੋਰ ਜਾਨ ਲੈ ਲਈ ਹੈ। ਦੱਸਦੇ ਚਲੀਏ ਕਿ ਅੰਮ੍ਰਿਤਸਰ ਵਿਚ ਚਾਈਨਾ ਡੋਰ ਨਾਲ ਗਲਾ ਵੱਢਣ ਕਾਰਨ ਛੇ ਸਾਲਾ ਬੱਚੀ ਦੀ ਮੌਤ ਹੋ ਗਈ। ਲੜਕੀ ਆਪਣੇ ਪਿਤਾ ਨਾਲ ਬਾਈਕ ਤੇ ਬੈਠੀ ਸੀ ਕਿ ਚਾਈਨਾ ਡੋਰ ਉਸ ਦੇ ਗੱਲ ਵਿਚ ਫਸ ਗਈ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕਰ ਰਹੇ ਹਨ।

ਛੇ ਸਾਲਾ ਬੱਚੀ ਖੁਸ਼ੀ ਦੇ ਪਿਤਾ ਮਨੀ ਨੇ ਦੱਸਿਆ ਕਿ ਸਵੇਰੇ ਜਿਉਂ ਹੀ ਉਹ ਬਟਾਲਾ ਰੋਡ ਤੇ ਸੈਲੀਬ੍ਰੇਸ਼ਨ ਮਾਲ ਨੇੜੇ ਪੁਲ ਤੇ ਚੜਿ੍ਹਆ ਤਾਂ ਬਾਈਕ ਤੇ ਸਾਹਮਣੇ ਬੈਠੀ ਉਸ ਦੀ ਬੇਟੀ ਦੇ ਗਲੇ ਵਿਚ ਚਾਈਨਾ ਡੋਰ ਲਿਪਟ ਗਈ, ਜਿਸ ਕਾਰਨ ਲੜਕੀ ਜ਼ਖਮੀ ਹੋ ਗਈ। ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਲੜਕੀ ਖੁਸ਼ੀ ਦੇ ਪਿਤਾ ਨੇ ਦੱਸਿਆ ਕਿ ਅਚਾਨਕ ਡੋਰ ਦੀ ਲਪੇਟ ਵਿਚ ਆਉਣ ਕਾਰਨ ਉਸ ਦੀ ਲੜਕੀ ਦੇ ਗਲੇ ਦੀਆਂ ਨਾੜਾਂ ਕੱਟੀਆਂ ਗਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਮਨੀ ਨੇ ਦੱਸਿਆ ਕਿ ਉਹ ਸਖ਼ਤ ਮਿਹਨਤ ਕਰਦਾ ਹੈ ਅਤੇ ਉਸ ਦੀਆਂ ਚਾਰ ਲੜਕੀਆਂ ਹਨ, ਜਿਨ੍ਹਾਂ ਵਿੱਚੋਂ ਖੁਸ਼ੀ ਸਭ ਤੋਂ ਛੋਟੀ ਸੀ। ਹੁਣ ਉਹ ਲੋਕਾਂ ਨੂੰ ਅਪੀਲ ਕਰ ਰਿਹਾ ਹੈ ਕਿ ਉਸ ਨੇ ਆਪਣੀ ਧੀ ਗੁਆ ਲਈ ਹੈ ਪਰ ਲੋਕ ਇਸ ਡੋਰ ਦੀ ਵਰਤੋਂ ਨਾ ਕਰਨ ਤਾਂ ਜੋ ਕੋਈ ਹੋਰ ਇਸ ਦਾ ਸ਼ਿਕਾਰ ਨਾ ਹੋਵੇ। ਮਨੀ ਨੇ ਆਪਣੇ ਸ਼ੌਕ ਲਈ ਕਿਸੇ ਨੂੰ ਨਾ ਮਾਰਨ ਦੀ ਅਪੀਲ ਕੀਤੀ।

Next Story
ਤਾਜ਼ਾ ਖਬਰਾਂ
Share it