ਇੰਸਟਾਗਰਾਮ ਨੁੂੰ ਲੈ ਕੇ ਪਤੀ-ਪਤਨੀ ਵਿਚ ਹੋਈ ਝੜਪ

ਇੰਸਟਾਗਰਾਮ ਨੁੂੰ ਲੈ ਕੇ ਪਤੀ-ਪਤਨੀ ਵਿਚ ਹੋਈ ਝੜਪ


ਲੁਧਿਆਣਾ, 8 ਮਈ, ਨਿਰਮਲ : ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ’ਚ ਮੰਗਲਵਾਰ ਰਾਤ ਨੂੰ ਹੰਗਾਮਾ ਹੋ ਗਿਆ। ਇੱਕ ਘਰ ਵਿੱਚ ਪਤੀ-ਪਤਨੀ ਦਾ ਝਗੜਾ ਇੰਨਾ ਵੱਧ ਗਿਆ ਕਿ ਦੋਵੇਂ ਆਪਸ ਵਿੱਚ ਲੜਨ ਲੱਗ ਪਏ। ਲੜਾਈ ਵਿੱਚ ਪਤਨੀ ਅਤੇ ਡੇਢ ਸਾਲ ਦੀ ਬੱਚੀ ਜ਼ਖ਼ਮੀ ਹੋ ਗਏ। ਇਸ ਦੌਰਾਨ ਉਸ ਦਾ ਪਤੀ ਅਤੇ ਸੱਸ ਵੀ ਜ਼ਖ਼ਮੀ ਹੋ ਗਏ।

ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇਸ ਸਬੰਧੀ ਥਾਣਾ ਮਾਡਲ ਟਾਊਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ’ਚ ਖੁਲਾਸਾ ਹੋਇਆ ਹੈ ਕਿ ਇਹ ਲੜਾਈ ਕਰੀਬ 2 ਸਾਲ ਪਹਿਲਾਂ ਇੰਸਟਾਗ੍ਰਾਮ ਕਾਰਨ ਸ਼ੁਰੂ ਹੋਈ ਸੀ। ਹੁਣ ਪੁਲਿਸ ਜਾਂਚ ਕਰ ਰਹੀ ਹੈ।

ਔਰਤ ਹਰਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਕਰੀਬ 3 ਸਾਲ ਪਹਿਲਾਂ ਮਾਡਲ ਟਾਊਨ ਵਾਸੀ ਸੂਰਜ ਗਰੇਵਾਲ ਨਾਲ ਅਰੇਂਜਡ ਮੈਰਿਜ ਹੋਈ ਸੀ। ਵਿਆਹ ਦੇ ਕੁਝ ਮਹੀਨਿਆਂ ਬਾਅਦ ਹੀ ਦੋਵਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਉਸਦਾ ਪਤੀ ਉਸਨੂੰ ਉਸਦੇ ਪੇਕੇ ਘਰ ਛੱਡ ਗਿਆ। ਉਸ ਸਮੇਂ ਹਰਵਿੰਦਰ 3 ਮਹੀਨੇ ਦੀ ਗਰਭਵਤੀ ਸੀ। ਉਦੋਂ ਤੋਂ ਉਹ ਆਪਣੇ ਪੇਕੇ ਘਰ ਹੈ।

ਉਸ ਨੇ ਪਹਿਲਾਂ ਹੀ ਆਪਣੇ ਪਤੀ ਖਿਲਾਫ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੋਇਆ ਹੈ। ਔਰਤ ਦੀ ਸ਼ਿਕਾਇਤ ਹੈ ਕਿ ਉਸ ਦਾ ਪਤੀ ਅਕਸਰ ਉਸ ਦੇ ਇੰਸਟਾਗ੍ਰਾਮ ਅਕਾਊਂਟ ਦੀ ਵਰਤੋਂ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਅਸ਼ਲੀਲ ਗੱਲਾਂ ਕਰਨ ਲਈ ਕਰਦਾ ਸੀ। ਇਹ ਪਤਾ ਲੱਗਦਿਆਂ ਹੀ ਦੋਵੇਂ ਵੱਖ-ਵੱਖ ਰਹਿ ਰਹੇ ਹਨ।

ਹਰਵਿੰਦਰ ਨੇ ਦੱਸਿਆ ਕਿ ਉਹ ਬੀਤੀ ਮੰਗਲਵਾਰ ਸ਼ਾਮ ਆਪਣੇ ਪਤੀ ਨਾਲ ਗੱਲ ਕਰਨ ਲਈ ਆਪਣੇ ਸਹੁਰੇ ਘਰ ਗਈ ਸੀ। ਉਸ ਦੇ ਨਾਲ ਉਸ ਦੀ ਡੇਢ ਸਾਲ ਦੀ ਬੇਟੀ ਅਤੇ ਗੁਆਂਢੀ ਦੀ ਕਰੀਬ 15 ਸਾਲ ਦੀ ਲੜਕੀ ਵੀ ਸੀ। ਉੱਥੇ ਉਸਦੇ ਪਤੀ ਅਤੇ ਸੱਸ ਨੇ ਉਸਨੂੰ ਅਤੇ ਉਸਦੀ ਬੇਟੀ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਹਰਵਿੰਦਰ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਨੇ ਉਸ ਨੂੰ ਡੰਡੇ ਨਾਲ ਕੁੱਟਿਆ। ਲੜਾਈ ਵਿਚ ਉਸ ਦੀ ਛਾਤੀ ਅਤੇ ਸਿਰ ’ਤੇ ਡੂੰਘੀਆਂ ਸੱਟਾਂ ਲੱਗੀਆਂ। ਇਸ ਦੇ ਨਾਲ ਹੀ ਲੜਕੀ ਦੇ ਦੰਦ ਵੀ ਟੁੱਟ ਗਏ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਖੂਨ ਨਾਲ ਲੱਥਪੱਥ ਹਾਲਤ ’ਚ ਹਸਪਤਾਲ ਪਹੁੰਚਾਇਆ।

ਦੂਜੇ ਪਾਸੇ ਜ਼ਖਮੀ ਹਰਵਿੰਦਰ ਦੇ ਪਤੀ ਸੂਰਜ ਨੇ ਦੱਸਿਆ ਕਿ ਉਸ ਦੀ ਪਤਨੀ ਉਸ ਨੂੰ ਵਿਆਹ ਤੋਂ ਲੈ ਕੇ ਅਕਸਰ ਤੰਗ ਪ੍ਰੇਸ਼ਾਨ ਕਰਦੀ ਆ ਰਹੀ ਹੈ। ਮੰਗਲਵਾਰ ਸ਼ਾਮ ਨੂੰ ਉਸ ਨੇ ਪਹਿਲਾਂ ਮੈਨੂੰ ਫੋਨ ਕੀਤਾ ਅਤੇ ਗਾਲ੍ਹਾਂ ਕੱਢੀਆਂ। ਇਸ ਤੋਂ ਬਾਅਦ ਉਹ ਆਪਣੇ ਬੁਆਏਫ੍ਰੈਂਡ ਮਨਦੀਪ ਨਾਲ ਉਸ ਦੇ ਘਰ ਆ ਗਈ। ਇਹ ਲੜਕਾ ਵਿਆਹ ਤੋਂ ਪਹਿਲਾਂ ਵੀ ਉਸ ਦੇ ਨਾਲ ਸੀ।

ਸੂਰਜ ਦਾ ਕਹਿਣਾ ਹੈ ਕਿ ਹਰਵਿੰਦਰ ਨੇ ਆਪਣੇ ਦੋਸਤ ਨਾਲ ਮਿਲ ਕੇ ਉਸ ਦੀ ਅਤੇ ਉਸ ਦੀ ਮਾਂ ਦਲਵਿੰਦਰ ਕੌਰ ਦੀ ਕੁੱਟਮਾਰ ਕੀਤੀ। ਉਸ ਕੋਲ ਘਟਨਾ ਦੀ ਸੀਸੀਟੀਵੀ ਫੁਟੇਜ ਹੈ, ਜਿਸ ਨੂੰ ਉਹ ਪੁਲਸ ਨੂੰ ਦੇਣਗੇ। ਆਪਣੀ ਪਤਨੀ ਦੀ ਇੰਸਟਾਗ੍ਰਾਮ ਰਾਹੀਂ ਦੂਜਿਆਂ ਨਾਲ ਚੈਟਿੰਗ ਕਰਨ ਬਾਰੇ ਸੂਰਜ ਦਾ ਕਹਿਣਾ ਹੈ ਕਿ ਜੇਕਰ ਉਸ ਦੀ ਪਤਨੀ ਕੋਲ ਇਸ ਗੱਲ ਦਾ ਕੋਈ ਸਬੂਤ ਹੈ ਤਾਂ ਦਿਖਾਵੇ। ਫਿਲਹਾਲ ਪੁਲਿਸ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…