Begin typing your search above and press return to search.

ਫ਼ਿਰੋਜ਼ਪੁਰ 'ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁੱਠਭੇੜ, ਦੋਨਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ

ਫ਼ਿਰੋਜ਼ਪੁਰ : ਪੰਜਾਬ ਦੇ ਫ਼ਿਰੋਜ਼ਪੁਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਝੜਪ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਦਾ ਨਾਂ ਦਲੇਰ ਸਿੰਘ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਰਤੀ ਅਨਸਰ ਖਾਈ ਫੇਮਕੇ ਬੱਸ ਸਟੈਂਡ ਅਤੇ ਕੈਨਾਲ ਕਲੋਨੀ ਵਿਚਕਾਰ ਇਕੱਠੇ […]

ਫ਼ਿਰੋਜ਼ਪੁਰ ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁੱਠਭੇੜ, ਦੋਨਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ
X

Editor (BS)By : Editor (BS)

  |  10 Oct 2023 9:29 AM IST

  • whatsapp
  • Telegram

ਫ਼ਿਰੋਜ਼ਪੁਰ : ਪੰਜਾਬ ਦੇ ਫ਼ਿਰੋਜ਼ਪੁਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਝੜਪ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਦਾ ਨਾਂ ਦਲੇਰ ਸਿੰਘ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਰਤੀ ਅਨਸਰ ਖਾਈ ਫੇਮਕੇ ਬੱਸ ਸਟੈਂਡ ਅਤੇ ਕੈਨਾਲ ਕਲੋਨੀ ਵਿਚਕਾਰ ਇਕੱਠੇ ਹੋਏ ਹਨ ਅਤੇ ਕੋਈ ਅਪਰਾਧਿਕ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ।

ਸੂਚਨਾ ਦੇ ਆਧਾਰ 'ਤੇ ਫ਼ਿਰੋਜ਼ਪੁਰ ਪੁਲਿਸ ਮੌਕੇ 'ਤੇ ਪਹੁੰਚੀ ਪਰ ਇਸ ਦੌਰਾਨ ਪੁਲਿਸ ਟੀਮ 'ਤੇ ਗੋਲੀਬਾਰੀ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਪੁਲਿਸ ਟੀਮ ਵੱਲੋਂ ਫਾਇਰਿੰਗ ਵੀ ਕੀਤੀ ਗਈ। ਇਸ ਗੋਲੀਬਾਰੀ 'ਚ ਬਦਮਾਸ਼ ਜ਼ਖਮੀ ਹੋ ਗਿਆ। ਰਣਧੀਰ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ। ਮੁਲਜ਼ਮਾਂ ਖ਼ਿਲਾਫ਼ 17 ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ 2 ਕੇਸ ਹਰਿਆਣਾ ਦੇ ਫਤਿਹਾਬਾਦ ਵਿੱਚ ਦਰਜ ਹਨ, ਬਾਕੀ 5 ਕੇਸ ਮਾਨਸਾ ਵਿੱਚ, 6 ਫ਼ਿਰੋਜ਼ਪੁਰ ਵਿੱਚ, 2 ਫਰੀਦਕੋਟ ਵਿੱਚ, 2 ਅੰਮ੍ਰਿਤਸਰ ਵਿੱਚ ਦਰਜ ਹਨ। ਪੁਲਸ ਫਰਾਰ ਦੋਸ਼ੀਆਂ ਦੀ ਭਾਲ ਕਰ ਰਹੀ ਹੈ।

Next Story
ਤਾਜ਼ਾ ਖਬਰਾਂ
Share it