Begin typing your search above and press return to search.

ਪੰਜਾਬ ਅਤੇ ਕਸ਼ਮੀਰ ਦੇ ਵਿਦਿਆਰਥੀਆਂ ਵਿਚ ਝੜਪ

ਜਲੰਧਰ, 2 ਮਾਰਚ, ਨਿਰਮਲ : ਜਲੰਧਰ ਦੇ ਸ਼ਾਹਪੁਰ ਸਿਟੀ ਇੰਸਟੀਚਿਊਟ ਵਿੱਚ ਕਸ਼ਮੀਰੀ ਵਿਦਿਆਰਥੀਆਂ ਅਤੇ ਪੰਜਾਬ ਦੇ ਵਿਦਿਆਰਥੀਆਂ ਵਿਚ ਝੜਪ ਹੋ ਗਈ ਸੀ। ਸਿਟੀ ਇੰਸਟੀਚਿਊਟ ਦੀ ਮੈਨੇਜਮੈਂਟ ਨੇ 14 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਸਿਟੀ ਇੰਸਟੀਚਿਊਟ ’ਚ ਕਸ਼ਮੀਰੀ ਅਤੇ ਪੰਜਾਬ ਦੇ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ਦਾ ਵੀਡੀਓ ਵੀ ਸਾਹਮਣੇ ਆਇਆ ਹੈ।ਇਸ ਲੜਾਈ ਦੀ ਘਟਨਾ ਦੀ […]

ਪੰਜਾਬ ਅਤੇ ਕਸ਼ਮੀਰ ਦੇ ਵਿਦਿਆਰਥੀਆਂ ਵਿਚ ਝੜਪ
X

Editor EditorBy : Editor Editor

  |  2 March 2024 10:32 AM IST

  • whatsapp
  • Telegram


ਜਲੰਧਰ, 2 ਮਾਰਚ, ਨਿਰਮਲ : ਜਲੰਧਰ ਦੇ ਸ਼ਾਹਪੁਰ ਸਿਟੀ ਇੰਸਟੀਚਿਊਟ ਵਿੱਚ ਕਸ਼ਮੀਰੀ ਵਿਦਿਆਰਥੀਆਂ ਅਤੇ ਪੰਜਾਬ ਦੇ ਵਿਦਿਆਰਥੀਆਂ ਵਿਚ ਝੜਪ ਹੋ ਗਈ ਸੀ। ਸਿਟੀ ਇੰਸਟੀਚਿਊਟ ਦੀ ਮੈਨੇਜਮੈਂਟ ਨੇ 14 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ।

ਸਿਟੀ ਇੰਸਟੀਚਿਊਟ ’ਚ ਕਸ਼ਮੀਰੀ ਅਤੇ ਪੰਜਾਬ ਦੇ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ ਦਾ ਵੀਡੀਓ ਵੀ ਸਾਹਮਣੇ ਆਇਆ ਹੈ।ਇਸ ਲੜਾਈ ਦੀ ਘਟਨਾ ਦੀ ਪੁਸ਼ਟੀ ਉਕਤ ਪੁਲਿਸ ਅਧਿਕਾਰੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਜਲੰਧਰ ਦੇ ਸੀਟੀ ਇੰਜੀਨੀਅਰਿੰਗ ਇੰਸਟੀਚਿਊਟ ਸ਼ਾਹਪੁਰ ’ਚ ਵਿਦਿਆਰਥੀਆਂ ਦੇ ਦੋ ਧੜਿਆਂ ’ਚ ਟਕਰਾਅ ਦਾ ਮਾਮਲਾ ਸਾਹਮਣੇ ਆਇਆ ਸੀ। ਇੱਕ ਵਿਦਿਆਰਥੀ ਨੇ ਕਸ਼ਮੀਰੀ ਵਿਦਿਆਰਥਣ ਨਾਲ ਛੇੜਛਾੜ ਕੀਤੀ। ਇਸ ਦੀ ਸ਼ਿਕਾਇਤ ਕਾਲਜ ਕਮੇਟੀ ਨੂੰ ਕੀਤੀ ਗਈ ਪਰ ਕਮੇਟੀ ਨੇ ਕੋਈ ਕਾਰਵਾਈ ਨਹੀਂ ਕੀਤੀ। ਜਿਸ ਤੋਂ ਬਾਅਦ ਉਕਤ ਵਿਦਿਆਰਥੀ ਨੇ ਲੜਕੀ ਨਾਲ ਫਿਰ ਛੇੜਛਾੜ ਕੀਤੀ।

ਇਸ ਵਾਰ ਮਾਮਲਾ ਕਸ਼ਮੀਰ ਤੋਂ ਪੜ੍ਹਨ ਆਏ ਵਿਦਿਆਰਥੀਆਂ ਤੱਕ ਪਹੁੰਚ ਗਿਆ ਅਤੇ ਇਸ ਤੋਂ ਬਾਅਦ ਮਾਮਲਾ ਭਖ ਗਿਆ। ਇਸ ਘਟਨਾ ਨੂੰ ਲੈ ਕੇ ਕਸ਼ਮੀਰੀ ਵਿਦਿਆਰਥੀਆਂ ਦੀ ਪੰਜਾਬ ਦੇ ਵਿਦਿਆਰਥੀਆਂ ਨਾਲ ਬਹਿਸ ਹੋਈ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਝਗੜਾ ਇੰਨਾ ਵੱਧ ਗਿਆ ਕਿ ਗੱਲ ਹੱਥੋਪਾਈ ਤੱਕ ਪਹੁੰਚ ਗਈ। ਕਸ਼ਮੀਰੀ ਵਿਦਿਆਰਥੀਆਂ ਨੇ ਇਸ ਘਟਨਾ ਨੂੰ ਲੈ ਕੇ ਇੰਸਟੀਚਿਊਟ ਦੇ ਪ੍ਰਬੰਧਕਾਂ ਖਿਲਾਫ ਆਪਣਾ ਗੁੱਸਾ ਜ਼ਾਹਰ ਕੀਤਾ। ਛੇੜਛਾੜ ਕਰਨ ਵਾਲੇ ਲੜਕੇ ਨਾਲ ਝਗੜੇ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋਵਾਂ ਧਿਰਾਂ ਵਿੱਚ ਟਕਰਾਅ ਇਸ ਹੱਦ ਤੱਕ ਵੱਧ ਗਿਆ ਕਿ ਸੰਸਥਾ ਦੀ ਸੁਰੱਖਿਆ ਅਤੇ ਪ੍ਰਬੰਧਕ ਵੀ ਇਸ ਨੂੰ ਕਾਬੂ ਨਹੀਂ ਕਰ ਸਕੇ। ਇਸ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਏਸੀਪੀ ਭਰਤ ਮਸੀਹ ਭਾਰੀ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਨ ਮਗਰੋਂ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ

ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਿਚ ਦੌੜ ਸ਼ੁਰੂ ਹੋ ਗਈ ਹੈ। ਇਸੇ ਤਰ੍ਹਾਂ ਚੰਡੀਗੜ੍ਹ ਲੋਕ ਸਭਾ ਸੀਟ ’ਤੇ ਬੀਜੇਪੀ ਉਮੀਦਵਾਰ ਦੀ ਦੌੜ ਵਿਚ ਕਈ ਸਟਾਰ ਸ਼ਾਮਲ ਹਨ। ਇਸ ਵਿਚ ਅਕਸ਼ੇ ਕੁਮਾਰ, ਸੰਨੀ ਦਿਓਲ ਅਤੇ ਕੰਗਨਾ ਰਣੌਤ ਦਾ ਨਾਂ ਸਾਹਮਣੇ ਆ ਰਿਹਾ ਹੈ। ਬੀਜੇਪੀ ਇਸ ਸੀਟ ਨੂੰ ਹਰ ਹਾਲ ਵਿਚ ਜਿੱਤਣਾ ਚਾਹੁੰਦੀ ਹੈ। ਕਿਉਂਕਿ ਚੰਡੀਗੜ੍ਹ ਦੀ ਰਾਜਨੀਤੀ ਦਾ ਅਸਰ ਪੰਜਾਬ, ਹਰਿਆਣਾ ਸਮੇਤ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ ’ਤੇ ਵੀ ਦੇਖਣ ਨੂੰ ਮਿਲਦਾ ਹੈ। ਜੇਕਰ ਬੀਜੇਪੀ ਕਿਸੇ ਲੋਕਲ ਉਮੀਦਵਾਰ ਨੂੰ ਟਿਕਟ ਦਿੰਦੀ ਹੈ ਤਾਂ ਉਸ ਨਾਲ ਭਾਜਪਾ ਨੂੰ ਅੰਦਰੂਨੀ ਗੁੱਟਬਾਜ਼ੀ ਦਾ ਖ਼ਤਰਾ ਹੈ।
ਅਕਸ਼ੇ ਕੁਮਾਰ ਬਾਲੀਵੁਡ ਵਿਚ ਜਾਣਿਆ ਪਛਾਣਿਆ ਨਾਂ ਹੈ ਉਹ ਮੂਲ ਤੌਰ ’ਤੇ ਪੰਜਾਬੀ ਹੈ। ਜਿਸ ਦਾ ਫਾਇਦਾ ਬੀਜੇਪੀ ਲੈਣਾ ਚਾਹੁੰਦੀ ਹੈ। ਅਕਸ਼ੇ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰੀਬ ਵੀ ਦੇਖਿਆ ਗਿਆ ਹੈ। ਜੋ ਭਾਜਪਾ ਦੀ ਕਈ ਯੋਜਨਾਵਾਂ ਨੂੰ ਵੱਡੇ ਪਰਦੇ ਦੇ ਜ਼ਰੀਏ ਫਿਲਮ ਦੇ ਰੂਪ ਵਿਚ ਦਰਸ਼ਕਾਂ ਤੱਕ ਪਹੁੰਚਾ ਚੁੱਕੇ ਹਨ। ਇਸ ਲਈ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਚੰਡੀਗੜ੍ਹ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ।
ਕੰਗਨਾ ਰਣੌਤ ਮੂਲ ਤੌਰ ’ਤੇ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਹੈ। ਕਈ ਵਾਰ ਉਨ੍ਹਾਂ ਦਾ ਨਾਂ ਚੰਡੀਗੜ੍ਹ ਲੋਕ ਸਭਾ ਸੀਟ ਦੇ ਲਈ ਚਰਚਾ ਵਿਚ ਰਿਹਾ ਹੈ। ਕਿਉਂਕਿ ਉਨ੍ਹਾਂ ਦੀ ਬੇਸਿਕ ਪੜ੍ਹਾਈ ਚੰਡੀਗੜ੍ਹ ਨਾਲ ਜੁੜੀ ਹੋਈ ਹੈ। ਉਹ ਚੰਡੀਗੜ੍ਹ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਉਨ੍ਹਾਂ ਦੇ ਚੋਣ ਲੜਨ ’ਤੇ ਬੀਜੇਪੀ ਲਈ ਹਿਮਾਚਲ ਦੀ ਵੋਟਾਂ ’ਤੇ ਵੀ ਅਸਰ ਪਵੇਗਾ। ਇਸ ਲਈ ਉਨ੍ਹਾਂ ਦੀ ਦਾਅਵੇਦਾਰੀ ਮੰਨੀ ਜਾ ਰਹੀ ਹੈ।
ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਦੇ ਸਾਂਸਦ ਰਹਿ ਚੁੱਕੇ ਹਨ। ਉਹ ਵੀ ਪੰਜਾਬ ਦੇ ਨਾਲ ਜੁੜੇ ਹੋਏ ਹਨ ਲੇਕਿਨ ਲੋਕ ਸਭਾ ਖੇਤਰ ਵਿਚ ਉਨ੍ਹਾਂ ਦੀ ਹਾਜ਼ਰੀ ਨਾ ਹੋਣ ਦੇ ਕਾਰਨ ਉਥੇ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਅਜਿਹੇ ਵਿਚ ਬੀਜੇਪੀ ਚੰਡੀਗੜ੍ਹ ਤੋਂ ਉਨ੍ਹਾਂ ਦੇ ਨਾਂ ’ਤੇ ਦਾਅ ਲਗਾ ਸਕਦੀ ਹੈ। ਬੀਜੇਪੀ ਪਿਛਲੀ ਦੋ ਵਾਰ ਤੋਂ ਬਾਲੀਵੁਡ ਸਟਾਰ ਕਿਰਣ ਖੇਰ ਦੇ ਨਾਂ ’ਤੇ ਚੰਡੀਗੜ੍ਹ ਦੀ ਸੀਟ ਜਿੱਤ ਰਹੀ ਸੀ। ਲੇਕਿਨ ਹੁਣ ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਹੁਣ ਨਵੇਂ ਉਮੀਦਵਾਰ ਨੂੰ ਮੌਕਾ ਦਿੱਤਾ ਜਾਵੇਗਾ।
ਬੀਜੇਪੀ ਸੂਤਰਾਂ ਦੀ ਮੰਨੀਏ ਤਾਂ ਭਾਜਪਾ ਕੋਲ ਹਾਲੇ ਸਭ ਤੋਂ ਦਾਅਵੇਦਾਰ ਦੋ ਉਮੀਦਵਾਰ ਹਨ। ਇਨ੍ਹਾਂ ਵਿਚ ਸੰਜੇ ਟੰਡਨ ਅਤੇ ਅਰੁਣ ਸੂਦ ਦਾ ਨਾਂ ਸਾਹਮਣੇ ਹੈ। ਸੰਜੇ ਟੰਡਨ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਲਗਾਇਆ ਗਿਆ ਹੈ। ਅਜਿਹੇ ਵਿਚ ਮੰਨਿਆ ਜਾ ਰਿਹਾ ਕਿ ਉਹ ਚੋਣ ਨਹੀਂ ਲੜ ਸਕਣਗੇ। ਇਸ ਨਾਲ ਅਰੁਣ ਸੂਦ ਦੀ ਦਾਅਵੇਦਾਰੀ ਮਜ਼ਬੂਤ ਹੋਈ ਹੈ।
ਚੰਡੀਗੜ੍ਹ ਨਗਰ ਨਿਗਮ ਵਿਚ ਵੀ ਆਮ ਆਦਮੀ ਪਾਰਟੀ ਦੇ 3 ਕੌਂਸਲਰਾਂ ਨੂੰ ਤੋੜਨ ਵਿਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਸੀ। ਲੇਕਿਨ ਗੁੱਟਬਾਜ਼ੀ ਦੇ ਕਾਰਨ ਹਾਲੇ ਵੀ ਉਨ੍ਹਾਂ ਦੀ ਉਮੀਦਵਾਰੀ ਪੱਕੀ ਨਹੀਂ ਹੋਈ ਹੈ ਅਤੇ ਚੰਡੀਗੜ੍ਹ ਵਿਚ ਸ਼ਹਿਰੀ ਵੋਟ ਜ਼ਿਆਦਾ ਹੋਣ ਕਾਰਨ ਇੱਥੇ ਬਾਲੀਵੁਡ ਸਟਾਰ ਨੂੰ ਪਸੰਦ ਕੀਤਾ ਜਾਂਦਾ ਹੈ।

Next Story
ਤਾਜ਼ਾ ਖਬਰਾਂ
Share it