ਦੋ ਧਿਰਾਂ ਵਿਚਾਲੇ ਝੜਪ, ਕਈ ਜ਼ਖ਼ਮੀ
ਸੁਲਤਾਨਪੁਰ ਲੋਧੀ, 18 ਦਸੰਬਰ, ਨਿਰਮਲ : ਪਿੰਡ ਜੱਬੋਵਾਲ ਵਿਖੇ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵੱਡੀ ਪੱਧਰ ਤੇ ਟਕਰਾਅ ਹੋ ਗਿਆ। ਮਾਮਲਾ ਇੱਥੇ ਹੀ ਨਹੀਂ ਰੁਕਿਆ ਅਤੇ ਦੋਵਾਂ ਧਿਰਾਂ ਨੇ ਇੱਕ ਦੂਜੇ ’ਤੇ ਤਲਵਾਰਾਂ ਤੇ ਲਾਠੀਆਂ ਚਲਾਈਆਂ। ਆਪਸ ਵਿੱਚ ਹੋਈ ਇਸ ਝੜਪ ਦੌਰਾਨ ਦੋਵਾਂ ਧਿਰਾਂ ਦੀਆਂ 4 ਔਰਤਾਂ ਸਮੇਤ 5 ਵਿਅਕਤੀ ਜ਼ਖ਼ਮੀ ਹੋ […]
By : Editor Editor
ਸੁਲਤਾਨਪੁਰ ਲੋਧੀ, 18 ਦਸੰਬਰ, ਨਿਰਮਲ : ਪਿੰਡ ਜੱਬੋਵਾਲ ਵਿਖੇ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵੱਡੀ ਪੱਧਰ ਤੇ ਟਕਰਾਅ ਹੋ ਗਿਆ। ਮਾਮਲਾ ਇੱਥੇ ਹੀ ਨਹੀਂ ਰੁਕਿਆ ਅਤੇ ਦੋਵਾਂ ਧਿਰਾਂ ਨੇ ਇੱਕ ਦੂਜੇ ’ਤੇ ਤਲਵਾਰਾਂ ਤੇ ਲਾਠੀਆਂ ਚਲਾਈਆਂ। ਆਪਸ ਵਿੱਚ ਹੋਈ ਇਸ ਝੜਪ ਦੌਰਾਨ ਦੋਵਾਂ ਧਿਰਾਂ ਦੀਆਂ 4 ਔਰਤਾਂ ਸਮੇਤ 5 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜੋ ਜ਼ੇਰੇ ਇਲਾਜ ਹਨ। ਇਸ ਝੜਪ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਗੁਰਦੇਵ ਸਿੰਘ ਵਾਸੀ ਜੱਬੋਵਾਲ ਨੇ ਦੱਸਿਆ ਕਿ ਉਸ ਨੂੰ ਪਿਛਲੀ ਸਰਕਾਰ ਵੱਲੋਂ 5 ਮਰਲੇ ਦਾ ਪਲਾਟ ਅਲਾਟ ਕੀਤਾ ਗਿਆ ਸੀ, ਜਿੱਥੇ ਅਸੀਂ ਟਰਾਲੀ ਰਾਹੀਂ ਬਾਲਣ (ਬਾਲਣ) ਸਟੋਰ ਕਰਨ ਜਾ ਰਹੇ ਸੀ ਤਾਂ ਦਰਸ਼ਨ ਸਿੰਘ, ਨਰਿੰਦਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਉਨ੍ਹਾਂ ਦੁਰਵਿਵਹਾਰ ਵੀ ਕੀਤਾ ਜਿਸ ਤੋਂ ਬਾਅਦ ਪੁਲਿਸ ਨੇ ਆ ਕੇ ਸਾਨੂੰ ਬਚਾਇਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਉਨ੍ਹਾਂ ਤੋਂ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜਦੋਂ ਸਾਡੀ ਭਤੀਜੀ ਵਾਪਸ ਆ ਰਹੀ ਸੀ ਤਾਂ ਉਸ ਦੇ ਲੜਕੇ ਨੇ ਉਸ ’ਤੇ ਵੀ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਦੌਰਾਨ ਉਹ ਵੀ ਜ਼ਖਮੀ ਹੋ ਗਈ। ਇਸ ਹਮਲੇ ਵਿੱਚ ਉਸ ਦੀ ਮਾਤਾ ਬੰਸੋ ਪਤਨੀ ਗਿਆਨ ਸਿੰਘ, ਪਿਤਾ ਗਿਆਨ ਸਿੰਘ ਪੁੱਤਰ ਨਾਨਕ ਅਤੇ ਨੀਲਮ ਪੁੱਤਰੀ ਤਰਸੇਮ ਸਿੰਘ ਸਾਰੇ ਵਾਸੀ ਪਿੰਡ ਜੱਬੋਵਾਲ ਜ਼ਖ਼ਮੀ ਹੋ ਗਏ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਝਗੜੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਸਰਬਜੀਤ ਕੌਰ ਅਤੇ ਊਸ਼ਾ ਰਾਣੀ ਪੁੱਤਰੀ ਦਰਸ਼ਨ ਸਿੰਘ ਵਾਸੀ ਪਿੰਡ ਜੱਬੋਵਾਲ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਸ ਨੇ ਦੱਸਿਆ ਕਿ ਉਹ ਘਰ ’ਚ ਇਕੱਲੀ ਸੀ। ਇਸ ਦੌਰਾਨ ਗਿਆਨ ਸਿੰਘ, ਗੁਰਦੇਵ ਸਿੰਘ, ਬੰਸੋ ਅਤੇ 10-15 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਦੂਜੀ ਧਿਰ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਅਸੀਂ ਸਿਰੇ ਤੋਂ ਨਕਾਰਦੇ ਹਾਂ। ਉਹਨਾਂ ਦੱਸਿਆ ਕਿ ਅਸੀਂ ਉਨ੍ਹਾਂ ਨੂੰ ਟਰਾਲੀ ਥੋੜ੍ਹੀ ਅੱਗੇ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਸਾਡੇ ’ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ।ਜਿਸ ਵਿੱਚ ਅਸੀਂ ਦੋਵੇਂ ਭੈਣਾਂ ਜ਼ਖਮੀ ਹੋ ਗਈਆਂ। ਇਸ ਲੜਾਈ ਵਿੱਚ ਜ਼ਖ਼ਮੀ ਹੋਏ 5 ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸੁਲਤਾਨਪੁਰ ਲੋਧੀ ਦੇ ਐਸਐਚਓ ਲਖਵਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਇਹ ਮਾਮਲਾ ਪਿੰਡ ਜੱਬੋਵਾਲ ਕਲੋਨੀ ਦਾ ਹੈ। ਕੁਝ ਦਿਨ ਪਹਿਲਾਂ ਵੀ ਇਨ੍ਹਾਂ ਲੋਕਾਂ ਵਿੱਚ ਲੜਾਈ ਹੋਈ ਸੀ ਅਤੇ ਸਮਝੌਤਾ ਹੋ ਗਿਆ ਸੀ। ਉਹਨਾਂ ਦੱਸਿਆ ਕਿ ਦੋਵੇਂ ਧਿਰਾਂ ਨੂੰ ਥਾਣੇ ਬੁਲਾ ਕੇ ਗੱਲਬਾਤ ਕੀਤੀ ਜਾਵੇਗੀ ਜੇਕਰ ਕੋਈ ਆਪਸੀ ਸਮਝੌਤਾ ਹੋਇਆ ਤਾਂ ਠੀਕ ਹੈ, ਨਹੀਂ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ