ਗੁਰਦਾਸਪੁਰ ਕੇਂਦਰੀ ਜੇਲ੍ਹ 'ਚ ਕੈਦੀਆਂ ਦੀ ਝੜਪ
ਗੁਰਦਾਸਪੁਰ : ਪੰਜਾਬ ਦੀ ਗੁਰਦਾਸਪੁਰ ਕੇਂਦਰੀ ਜੇਲ 'ਚ ਕੈਦੀਆਂ ਦੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀਆਂ ਨੂੰ ਸ਼ਾਂਤ ਕਰਨ ਲਈ ਜਦੋਂ ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ ਫੋਰਸ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਜੇਲ੍ਹ ਦੀ ਸੁਰੱਖਿਆ ਨੂੰ ਭੰਗ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਤਿੰਨ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ […]
By : Editor (BS)
ਗੁਰਦਾਸਪੁਰ : ਪੰਜਾਬ ਦੀ ਗੁਰਦਾਸਪੁਰ ਕੇਂਦਰੀ ਜੇਲ 'ਚ ਕੈਦੀਆਂ ਦੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀਆਂ ਨੂੰ ਸ਼ਾਂਤ ਕਰਨ ਲਈ ਜਦੋਂ ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ ਫੋਰਸ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਜੇਲ੍ਹ ਦੀ ਸੁਰੱਖਿਆ ਨੂੰ ਭੰਗ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਤਿੰਨ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ।
ਕੇਂਦਰੀ ਜੇਲ੍ਹ ਵਿੱਚ ਤਾਇਨਾਤ ਯੋਦਾ ਸਿੰਘ ਅਤੇ ਧਾਰੀਵਾਲ ਥਾਣੇ ਦੇ ਐਸਐਚਓ ਮਨਦੀਪ ਸਿੰਘ ਅਤੇ ਏਐਸਆਈ ਜਗਦੀਪ ਸਿੰਘ ਪੁਲੀਸ ਫੋਟੋਗ੍ਰਾਫਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ ਡੀਸੀ ਅਤੇ ਐਸਐਸਪੀ ਗੁਰਦਾਸਪੁਰ ਵੀ ਜੇਲ੍ਹ ਪਹੁੰਚ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਘਟਨਾ ਬਾਰੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।