ਗੁਰਦਾਸਪੁਰ ਕੇਂਦਰੀ ਜੇਲ੍ਹ ‘ਚ ਕੈਦੀਆਂ ਦੀ ਝੜਪ

ਗੁਰਦਾਸਪੁਰ ਕੇਂਦਰੀ ਜੇਲ੍ਹ ‘ਚ ਕੈਦੀਆਂ ਦੀ ਝੜਪ

ਗੁਰਦਾਸਪੁਰ : ਪੰਜਾਬ ਦੀ ਗੁਰਦਾਸਪੁਰ ਕੇਂਦਰੀ ਜੇਲ ‘ਚ ਕੈਦੀਆਂ ਦੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀਆਂ ਨੂੰ ਸ਼ਾਂਤ ਕਰਨ ਲਈ ਜਦੋਂ ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ ਫੋਰਸ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਜੇਲ੍ਹ ਦੀ ਸੁਰੱਖਿਆ ਨੂੰ ਭੰਗ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਤਿੰਨ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ।

ਕੇਂਦਰੀ ਜੇਲ੍ਹ ਵਿੱਚ ਤਾਇਨਾਤ ਯੋਦਾ ਸਿੰਘ ਅਤੇ ਧਾਰੀਵਾਲ ਥਾਣੇ ਦੇ ਐਸਐਚਓ ਮਨਦੀਪ ਸਿੰਘ ਅਤੇ ਏਐਸਆਈ ਜਗਦੀਪ ਸਿੰਘ ਪੁਲੀਸ ਫੋਟੋਗ੍ਰਾਫਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ ਡੀਸੀ ਅਤੇ ਐਸਐਸਪੀ ਗੁਰਦਾਸਪੁਰ ਵੀ ਜੇਲ੍ਹ ਪਹੁੰਚ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਘਟਨਾ ਬਾਰੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।

Related post

ਜੇਲ੍ਹ ’ਚ ਬੈਠਿਆ ਅੰਮ੍ਰਿਤਪਾਲ ਮਾਈਕ ਰਾਹੀਂ ਕਰੇਗਾ ਪ੍ਰਚਾਰ

ਜੇਲ੍ਹ ’ਚ ਬੈਠਿਆ ਅੰਮ੍ਰਿਤਪਾਲ ਮਾਈਕ ਰਾਹੀਂ ਕਰੇਗਾ ਪ੍ਰਚਾਰ

ਚੰਡੀਗੜ੍ਹ, 18 ਮਈ, ਨਿਰਮਲ : ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਹੋਣੇ ਸ਼ੁਰੂ ਹੋ…
ਨੈਂਸੀ ਪੇਲੋਸੀ ਦੇ ਪਤੀ ’ਤੇ ਹਥੌੜੇ ਨਾਲ ਹਮਲਾ ਕਰਨ ਵਾਲੇ ਨੂੰ 30 ਸਾਲ ਦੀ ਸਜ਼ਾ

ਨੈਂਸੀ ਪੇਲੋਸੀ ਦੇ ਪਤੀ ’ਤੇ ਹਥੌੜੇ ਨਾਲ ਹਮਲਾ ਕਰਨ…

ਵਾਸ਼ਿੰਗਟਨ, 18 ਮਈ, ਨਿਰਮਲ : ਅਮਰੀਕਾ ਵਿਚ ਹੇਠਲੇ ਸਦਨ ਦੀ ਸਾਬਕਾ ਸਪੀਕਰ ਨੈਂਸੀ ਪੇਲੋਸੀ ਦੇ ਪਤੀ ’ਤੇ ਹਥੌੜੇ ਨਾਲ ਹਮਲਾ ਕਰਨ…
300 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲੇ ਨੂੰ ਵਿਦੇਸ਼ ਤੋਂ ਲਿਆਉਣ ਦੀ ਤਿਆਰੀ

300 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲੇ ਨੂੰ ਵਿਦੇਸ਼…

ਚੰਡੀਗੜ੍ਹ, 12 ਮਈ, ਨਿਰਮਲ : ਚੰਡੀਗੜ੍ਹ ’ਚ ਬੈਂਕਾਂ ਨਾਲ 300 ਕਰੋੜ ਰੁਪਏ ਦੀ ਧੋਖਾਧੜੀ ਕਰਕੇ ਥਾਈਲੈਂਡ ’ਚ ਲੁਕੇ ਸੁਖਵਿੰਦਰ ਸਿੰਘ ਛਾਬੜਾ…