ਪ੍ਰਧਾਨਗੀ ਨੂੰ ਲੈ ਕੇ ਗੁਰਦੁਆਰੇ ਦੇ ਅੰਦਰ ਭਿੜੇ ਦੋ ਗੁੱਟ
ਗੁਰਦਾਸਪੁਰ, 20 ਦਸੰਬਰ (ਭੋਪਾਲ ਸਿੰਘ) : ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਹਮੋ ਸਾਹਮਣੇ ਹੋ ਗਈਆਂ। ਮਾਮਲਾ ਇੰਨਾ ਜ਼ਿਆਦਾ ਵਧ ਗਈਆਂ ਕਿ ਦੋਵੇਂ ਪੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੀ ਮਿਹਣੋ ਮਿਹਣੀ ਹੋਣ ਲੱਗੇ। ਭਾਵੇਂ ਕਿ ਇਸ ਦੌਰਾਨ ਕੁੱਝ ਔਰਤਾਂ ਵੱਲੋਂ ਮਾਮਲੇ ਨੂੰ […]
By : Hamdard Tv Admin
ਗੁਰਦਾਸਪੁਰ, 20 ਦਸੰਬਰ (ਭੋਪਾਲ ਸਿੰਘ) : ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਹਮੋ ਸਾਹਮਣੇ ਹੋ ਗਈਆਂ। ਮਾਮਲਾ ਇੰਨਾ ਜ਼ਿਆਦਾ ਵਧ ਗਈਆਂ ਕਿ ਦੋਵੇਂ ਪੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੀ ਮਿਹਣੋ ਮਿਹਣੀ ਹੋਣ ਲੱਗੇ। ਭਾਵੇਂ ਕਿ ਇਸ ਦੌਰਾਨ ਕੁੱਝ ਔਰਤਾਂ ਵੱਲੋਂ ਮਾਮਲੇ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਮਾਮਲਾ ਠੰਡਾ ਨਹੀਂ ਹੋ ਸਕਿਆ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲਾ ਸ਼ਾਂਤ ਕਰਵਾਇਆ।
ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਦੇ ਗੁਰਦੁਆਰਾ ਸਾਹਿਬ ਵਿਖੇ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਗੁਰੂ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਪਸ ਵਿਚ ਉਲਝ ਗਈਆਂ। ਹੈਰਾਨੀ ਦੀ ਗੱਲ ਇਹ ਐ ਕਿ ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਦਾ ਵੀ ਧਿਆਨ ਨਹੀਂ ਕੀਤਾ ਗਿਆ, ਦੋਵੇਂ ਧਿਰਾਂ ਗੁਰੂ ਘਰ ਦੇ ਅੰਦਰ ਹੀ ਆਪਸ ਵਿਚ ਉਲਝਦੀਆਂ ਰਹੀਆਂ, ਜਿਸ ਤੋਂ ਬਾਅਦ ਮਾਮਲਾ ਸ਼ਾਂਤ ਕਰਵਾਉਣ ਲਈ ਪੁਲਿਸ ਬੁਲਾਉਣੀ ਪਈ।
ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੌਜੂਦਾ ਪ੍ਰਧਾਨ ਜਸਬੀਰ ਸਿੰਘ ਨੇ ਦੱਸਿਆ ਕਿ ਉਸ ਨੂੰ ਤਿੰਨ ਸਾਲ ਦੇ ਲਈ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਸੌਂਪੀ ਗਈ ਸੀ, ਜਿਸ ਦੌਰਾਨ ਕਾਫ਼ੀ ਚੰਗੇ ਕੰਮ ਕੀਤੇ ਗਏ, ਕਿਸੇ ਪਿੰਡ ਵਾਸੀ ਨੂੰ ਕੋਈ ਸਮੱਸਿਆ ਨਹੀਂ ਪਰ ਪਿੰਡ ਦਾ ਸਰਪੰਚ ਉਸ ਨੂੰ ਪ੍ਰਧਾਨਗੀ ਤੋਂ ਹਟਾ ਕੇ ਗੁਰੂ ਦੀ ਗੋਲਕ ਦਾ ਪੈਸਾ ਖਾਣਾ ਚਾਹੁੰਦਾ ਏ।
ਦੂਜੇ ਪਾਸੇ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੇ ਆਖਿਆ ਕਿ ਜਸਬੀਰ ਸਿੰਘ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਜਾ ਰਹੀ ਐ। ਉਨ੍ਹਾਂ ਦੱਸਿਆ ਕਿ ਜਸਬੀਰ ਕਦੇ ਕਿਸੇ ਨੂੰ ਗ਼ਲਤ ਸ਼ਬਦ ਬੋਲਦਾ ਏ ਅਤੇ ਕਦੇ ਕਿਸੇ ਨੂੰ, ਉਸ ਦੀਆਂ ਕਈ ਸ਼ਿਕਾਇਤਾਂ ਉਸ ਦੇ ਕੋਲ ਆ ਚੁੱਕੀਆਂ ਨੇ, ਜਿਸ ਕਰਕੇ ਸਾਡੇ ਵੱਲੋਂ ਇਹ ਇਕੱਠ ਬੁਲਾਇਆ ਗਿਆ ਸੀ।
ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਪਲਵਿੰਦਰ ਸਿੰਘ ਨੇ ਆਖਿਆ ਕਿ ਗੁਰਦੁਆਰੇ ਦੀ ਪ੍ਰਧਾਨਗੀ ਨੁੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਸੀ, ਜਿਸ ਨੂੰ ਪੁਲਿਸ ਨੇ ਸ਼ਾਂਤ ਕਰਵਾ ਦਿੱਤਾ ਏ। ਹੁਣ ਸ਼ਿਕਾਇਤ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਪ੍ਰਧਾਨਗੀ ਦੇ ਮਸਲੇ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਗੁਰੂ ਘਰ ਦੀ ਮਰਿਆਦਾ ਨੂੰ ਭੰਗ ਕਰਨ ਦੀ ਬਹੁਤ ਸਾਰੇ ਲੋਕਾਂ ਵੱਲੋਂ ਸਖ਼ਤ ਨਿੰਦਾ ਕੀਤੀ ਜਾ ਰਹੀ ਐ।