ਸੀਐਮ ਤੇ ਬਾਜਵਾ ਨੇ ਇੱਕ ਦੂਜੇ ਦੇ ਭਾਸ਼ਣ ’ਤੇ ਚੁੱਕੇ ਸਵਾਲ

ਸੀਐਮ ਤੇ ਬਾਜਵਾ ਨੇ ਇੱਕ ਦੂਜੇ ਦੇ ਭਾਸ਼ਣ ’ਤੇ ਚੁੱਕੇ ਸਵਾਲ


ਚੰਡੀਗੜ੍ਹ, 12 ਮਾਰਚ, ਨਿਰਮਲ : ਪੰਜਾਬ ਵਿਧਾਨ ਸਭਾ ਬਜਟ ਸੈਸ਼ਨ 2024 ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਰਾਜ ਚੋਣ ਕਮੀਸ਼ਨ ਸੋਧ ਬਿਲ 2024 ਨੂੰ ਵੀ ਪਾਸ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਕੇਂਦਰ ਦੇ ਵਰਚੁਅਲ ਉਦਘਾਟਨ ’ਤੇ ਸਵਾਲ ਖੜ੍ਹੇ ਕੀਤੇ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਮਾਨ ਦੇ ਭਾਸ਼ਣ ’ਤੇ ਸਵਾਲ ਖੜ੍ਹੇ ਕੀਤੇ ਅਤੇ ਆਖਰੀ ਦਿਨ ਹਲਕੀ ਬਹਿਸ ਵੀ ਹੋਈ। ਨਾਲ ਹੀ ਬਾਜਵਾ ਨੇ ਸੀਏਏ ਦਾ ਮੁੱਦਾ ਵੀ ਚੁੱਕਿਆ।

ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਕੇਂਦਰ ’ਤੇ ਭੜਕੇ ਸੀ। ਸੀਐਮ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਰਚੁਅਲ ਉਦਘਾਟਨ ਕਰਨ ’ਤੇ ਸਵਾਲ ਖੜ੍ਹਾ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ ਅੱਜ ਹੀ ਉਨ੍ਹਾਂ ਟੀਵੀ ਤੋਂ ਪਤਾ ਚਲਿਆ, ਪੰਜਾਬ ਦੇ ਸ਼ੰਭੂ ਤੋਂ ਸਾਹਨੇਵਾਲ ਲੁਧਿਆਣਾ ਤੱਕ 7 ਰੇਲਵੇ ਸਟੇਸ਼ਨਾਂ ਨੂੰ ਅਪਗਰੇਡ ਕੀਤਾ ਜਾ ਰਿਹਾ। ਪ੍ਰਧਾਨ ਮੰਤਰੀ ਅਜਿਹਾ ਕੀ ਵਾਹਵਾਹ ਖੱਟਣ ਲਈ ਕਰ ਰਹੇ ਹਨ।

ਸੀਐਮ ਮਾਨ ਨੇ ਕਿਹਾ ਕਿ ਰੇਲਵੇ ਕੇਂਦਰ ਦੇ ਨਾਲ ਜੁੜਿਆ ਹੈ, ਕੇਂਦਰ ਵਰਚੁਅਲ ਉਦਘਾਟਨ ਕਰ ਰਿਹਾ ਹੈ।
ਇੱਕ ਪਾਸੇ ਰਾਜਪਾਲ ਬੈਠ ਜਾਂਦੇ ਹਨ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਦਘਾਟਨ ਕਰ ਦਿੰਦੇ ਹਨ। ਸਟੇਟ ਨੂੰ ਉਨ੍ਹਾਂ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਜਾਂਦੀ। ਉਥੇ ਹੀ ਭਾਜਪਾ ਅਤੇ ਨਰਿੰਦਰ ਮੋਦੀ ਦੇ ਨਾਅਰੇ ਲੱਗਣੇ ਸ਼ੁਰੂ ਹੋ ਜਾਂਦੇ ਹਨ। ਮਤਲਬ ਹੈ ਕਿ ਉਹ ਵਾਹ ਵਾਹ ਖੱਟਣਾ ਚਾਹੁੰਦੇ ਹਨ । ਕੀ ਇਸ ਵਿਚ ਪੰਜਾਬ ਦਾ ਪੈਸਾ ਨਹੀਂ ਲੱਗਦਾ। ਪ੍ਰੋਜੈਕਟਾਂ ਵੱਲ ਜਾਣ ਵਾਲੀ ਸੜਕ ’ਤੇ ਪੰਜਾਬ ਦਾ ਪੈਸਾ ਲੱਗਾ ਹੈ। ਬੁਨਿਆਦੀ ਢਾਂਚਾ ਦੇਣ ਵਿਚ ਵੀ ਪੰਜਾਬ ਦਾ ਪੈਸਾ ਲੱਗਦਾ ਹੈ।

ਇਹ ਖ਼ਬਰ ਵੀ ਪੜ੍ਹੋ

ਕੋਟਕਪੂਰਾ ਵਿਚ ਚੱਕੀ ਚਲਾਉਣ ਵਾਲੇ ਕਾਰੋਬਾਰੀ ਦੇ ਘਰ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਨੇ ਮੋਗਾ ਵਿਚ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।

ਫਰੀਦਕੋਟ ਦੇ ਕੋਟਕਪੂਰਾ ਵਿਚ ਮੰਗਲਵਾਰ ਸਵੇਰੇ ਐਨਆਈਏ ਦੀ ਟੀਮ ਨੇ ਕਾਰੋਬਾਰੀ ਦੇ ਘਰ ’ਤੇ ਛਾਪਾਮਾਰੀ ਕੀਤੀ। ਇਹ ਜਾਂਚ ਪਿਛਲੇ ਕਈ ਘੰਟੇ ਤੋਂ ਜਾਰੀ ਹੈ ਅਤੇ ਅਧਿਕਾਰੀਆਂ ਵਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।

ਦੱਸਦੇ ਚਲੀਏ ਕਿ ਮੰਗਲਵਾਰ ਸਵੇਰੇ ਲਗਭਗ ਛੇ ਵਜੇ ਐਨਆਈਏ ਦੀ ਟੀਮ ਵਲੋਂ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਅਧਿਕਾਰੀਆਂ ਦੁਆਰਾ ਇਸ ਦੇ ਬਾਰੇ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਲੇਕਿਨ ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਦੇ ਨਾਲ Çਲੰਕ ਨਿਕਲਣ ਦੇ ਚਲਦਿਆਂ ਐਨਆਈਏ ਨੇ ਉਸ ਦੇ ਘਰ ਰੇਡ ਮਾਰੀ।

ਫਿਲਹਾਲ ਐਨਆਈਏ ਟੀਮ ਜਾਂਚ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਵਿਲਾਸਪੁਰ ਵਿਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਘਰ ਐਨਆਈਏ ਨੇ ਰੇਡ ਮਾਰੀ। ਟੀਮ ਰਵਿੰਦਰ ਦੇ ਨਾਂ ’ਤੇ ਚਲ ਰਹੇ ਮੋਬਾਈਲ ਨੰਬਰ ਦੇ ਬਾਰੇ ਵਿਚ ਜਾਣਕਾਰੀ ਲੈਣ ਪਹੁੰਚੀ ਸੀ। ਮੋਗਾ ਦੇ ਚੌਗਾਵਾਂ ਵਿਚ ਵੀ ਟੀਮ ਨੇ ਇੱਕ ਘਰ ਵਿਚ ਰੇਡ ਮਾਰੀ।

ਹਰਿਆਣਾ ਦੇ ਹਿਸਾਰ ਵਿਚ ਐਨਆਈਏ ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ ਟੀਮ ਨੇ ਸਿਵਾਨੀ ਦੇ ਦਰਿਆਪੁਰ ਢਾਣੀ ਵਿਚ ਟਰਾਂਸਪੋਰਟਰ ਦੇ ਘਰ ਛਾਪੇਮਾਰੀ ਕੀਤੀ। ਅਧਿਕਾਰੀਆਂ ਦੁਆਰਾ ਇਸ ਸਬੰਧ ਵਿਚ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।

Related post

‘‘ਲੋਕਤੰਤਰ ਨੂੰ ਖ਼ਤਮ ਕਰਨ ’ਤੇ ਤੁਲੀ ਕੇਂਦਰ ਦੀ ਭਾਜਪਾ ਸਰਕਾਰ’’

‘‘ਲੋਕਤੰਤਰ ਨੂੰ ਖ਼ਤਮ ਕਰਨ ’ਤੇ ਤੁਲੀ ਕੇਂਦਰ ਦੀ ਭਾਜਪਾ…

Highlights : ‘‘ਲੋਕਤੰਤਰ ਨੂੰ ਖ਼ਤਮ ਕਰਨ ’ਤੇ ਤੁਲੀ ਕੇਂਦਰ ਦੀ ਭਾਜਪਾ ਸਰਕਾਰ’’ਖਟਕੜ ਕਲਾਂ ’ਚ ਸੀਐਮ ਮਾਨ ਦਾ ਕੇਂਦਰ ’ਤੇ ਤਿੱਖਾ ਨਿਸ਼ਾਨਾਕੇਜਰੀਵਾਲ…
ਸੀਐਮ ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ

ਸੀਐਮ ਭਗਵੰਤ ਮਾਨ ਦੇ ਘਰ ਧੀ ਨੇ ਲਿਆ ਜਨਮ

ਚੰਡੀਗੜ੍ਹ, 28 ਮਾਰਚ, ਨਿਰਮਲ : ਸੀਐਮ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਦੱਸਦੇ ਚਲੀਏ ਕਿ ਭਗਵੰਤ ਮਾਨ ਦੀ…
ਮਨੋਹਰ ਲਾਲ ਖੱਟਰ ਬਣ ਸਕਦੇ ਪੰਜਾਬ ਦੇ ਰਾਜਪਾਲ

ਮਨੋਹਰ ਲਾਲ ਖੱਟਰ ਬਣ ਸਕਦੇ ਪੰਜਾਬ ਦੇ ਰਾਜਪਾਲ

ਨਵੀਂ ਦਿੱਲੀ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਵਿਧਾਨ ਸਭਾ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਕਰਨਾਲ…