ਸੀਐਮ ਭਗਵੰਤ ਮਾਨ ਨੇ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ
ਚੰਡੀਗੜ੍ਹ, 8 ਸਤੰਬਰ, ਹ.ਬ. : ਪੰਜਾਬ ਸਰਕਾਰ ਅਤੇ ਪਟਵਾਰੀਆਂ-ਕਾਨੂੰਨਗੋ ਦੇ ਵਿਚ ਕਈ ਦਿਨ ਤੋਂ ਵਿਵਾਦ ਚਲ ਰਿਹਾ ਹੈ। ਲੇਕਿਨ ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਟੈਗੋਰ ਥੀਏਟਰ ਵਿਚ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਪੁੱਜੇ। ਇਹ ਸਾਰੇ ਪਟਵਾਰੀ ਕੁਲ ਇੱਕ ਲੱਖ ਉਮੀਦਵਾਰਾਂ ਵਿਚੋਂ ਚੁਣੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ […]
By : Editor (BS)
ਚੰਡੀਗੜ੍ਹ, 8 ਸਤੰਬਰ, ਹ.ਬ. : ਪੰਜਾਬ ਸਰਕਾਰ ਅਤੇ ਪਟਵਾਰੀਆਂ-ਕਾਨੂੰਨਗੋ ਦੇ ਵਿਚ ਕਈ ਦਿਨ ਤੋਂ ਵਿਵਾਦ ਚਲ ਰਿਹਾ ਹੈ। ਲੇਕਿਨ ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਟੈਗੋਰ ਥੀਏਟਰ ਵਿਚ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਪੁੱਜੇ। ਇਹ ਸਾਰੇ ਪਟਵਾਰੀ ਕੁਲ ਇੱਕ ਲੱਖ ਉਮੀਦਵਾਰਾਂ ਵਿਚੋਂ ਚੁਣੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਇਕ ਸਮਾਗਮ ਦੌਰਾਨ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਮੁੱਖ ਮੰਤਰੀ ਨੇ ਸਾਰੇ ਨਵਨਿਯੁਕਤ ਪਟਵਾਰੀਆਂ ਨੂੰ ਪੰਜਾਬ ਸਰਕਾਰ ਦਾ ਹਿੱਸਾ ਬਣਨ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਹੋਣ ਵਾਲਾ ਪ੍ਰੋਗਰਾਮ ਪੰਜਾਬ ਦੇ ਅਗਾਮੀ 30-40 ਸਾਲ ਦੀ ਬੁਨਿਆਦ ਰੱਖੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਜੋ ਲੋਕਾਂ ਦੀ ਪਰਵਾਹ ਨਹੀਂ ਕਰਦੀਆਂ ਤਾਂ ਸਵਾਲ ਉਠਣੇ ਸੁਭਾਵਿਕ ਹਨ। ਜਦੋਂ ਚੁਣੇ ਨੁਮਾਇੰਦੇ ਆਪਣੇ ਮਹਿਲਾਂ ਦੇ ਦਰਵਾਜ਼ੇ ਬੰਦ ਕਰ ਲੈਣ ਤਾਂ ਜਨਤਾ ਦਾ ਬੈਚੇਨ ਹੋਣਾ ਸੁਭਾਵਿਕ ਹੈ।
ਪਿਛਲੀਆਂ ਸਰਕਾਰਾਂ ਨੇ ਲੋਕਾਂ, ਹਸਪਤਾਲਾਂ, ਨੌਜਵਾਨਾਂ, ਵਿੱਤੀ ਹਾਲਤ ਸੁਧਾਰ ਕਰਨ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜਮਾਨਾਂ ਬਹੁਤ ਤੇਜ਼ ਹੋ ਗਿਆ ਹੈ।
ਪੁਰਾਣੇ ਰੀਤ-ਰੀਵਾਜ ਤੋੜਣੇ ਪੈਣਗੇ। ਉਨ੍ਹਾਂ ਨਵ ਨਿਯੁਕਤ ਪਟਵਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਵੀ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਦੇ ਸਨ ਪਰ ਚੜ੍ਹਾਵਾ ਚੜ੍ਹਦਾ ਸੀ, ਪਰ ਇਸ ਵਾਰ ਸਰਕਾਰ ਨੇ ਖੁਦ ਸੁਨੇਹਾ ਲਾ ਕੇ ਬੁਲਾਇਆ ਹੈ। ਇਹੀ ਮੌਜੂਦਾ ਤੇ ਪਿਛਲੀਆਂ ਸਰਕਾਰਾਂ ਵਿਚ ਫਰਕ ਹੈ।