Begin typing your search above and press return to search.

CM Shinde Meets Salman Khan : ਸਲਮਾਨ ਖ਼ਾਨ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਏਕਨਾਥ ਸ਼ਿੰਦੇ, 'ਲਾਰੈਂਸ ਬਿਸ਼ਨੋਈਨੂੰ ਕਰ ਦੇਵਾਂਗੇ ਖ਼ਤਮ'

ਨਵੀਂ ਦਿੱਲੀ (16 ਅਪ੍ਰੈਲ), ਰਜਨੀਸ਼ ਕੌਰ : ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ (Eknath Shinde) ਨੇ ਮੰਗਲਵਾਰ ਨੂੰ ਅਦਾਕਾਰ ਸਲਮਾਨ ਖਾਨ (Salman Khan) ਦੇ ਘਰ ਪਹੁੰਚ ਕੇ ਉਹਨਾਂ ਨਾਲ ਮੁਲਾਕਾਤ ਕੀਤੀ। ਹਾਲ ਹੀ 'ਚ ਮੁੰਬਈ ਦੇ ਬਾਂਦਰਾ 'ਚ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਤੋਂ ਬਾਅਦ ਮੁੱਖ ਮੰਤਰੀ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ। ਮੁੱਖ ਮੰਤਰੀ […]

CM Eknath Shinde Meets Salman Khan

CM Eknath Shinde Meets Salman Khan

Editor EditorBy : Editor Editor

  |  16 April 2024 8:36 AM GMT

  • whatsapp
  • Telegram

ਨਵੀਂ ਦਿੱਲੀ (16 ਅਪ੍ਰੈਲ), ਰਜਨੀਸ਼ ਕੌਰ : ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ (Eknath Shinde) ਨੇ ਮੰਗਲਵਾਰ ਨੂੰ ਅਦਾਕਾਰ ਸਲਮਾਨ ਖਾਨ (Salman Khan) ਦੇ ਘਰ ਪਹੁੰਚ ਕੇ ਉਹਨਾਂ ਨਾਲ ਮੁਲਾਕਾਤ ਕੀਤੀ। ਹਾਲ ਹੀ 'ਚ ਮੁੰਬਈ ਦੇ ਬਾਂਦਰਾ 'ਚ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਤੋਂ ਬਾਅਦ ਮੁੱਖ ਮੰਤਰੀ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ। ਮੁੱਖ ਮੰਤਰੀ ਦੇ ਆਉਂਦੇ ਹੀ ਅਦਾਕਾਰ ਦੇ ਘਰ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਸਲਮਾਨ ਖਾਨ ਉਨ੍ਹਾਂ ਦਾ ਸਵਾਗਤ ਕਰਨ ਲਈ ਬਾਹਰ ਆਏ ਅਤੇ ਉਨ੍ਹਾਂ ਨੂੰ ਘਰ ਲੈ ਗਏ, ਜਿੱਥੇ ਸ਼ਿੰਦੇ ਨੇ ਅਭਿਨੇਤਾ ਦੇ ਪਿਤਾ ਅਤੇ ਮਸ਼ਹੂਰ ਪਟਕਥਾ ਲੇਖਕ ਸਲੀਮ ਖਾਨ, ਰਾਜਨੇਤਾ ਬਾਬਾ ਸਿੱਦੀਕੀ ਅਤੇ ਉਨ੍ਹਾਂ ਦੇ ਬੇਟੇ ਜੀਸ਼ਾਨ ਨਾਲ ਮੁਲਾਕਾਤ ਕੀਤੀ।

ਏਕਨਾਥ ਸ਼ਿੰਦੇ ਨੇ ਅਭਿਨੇਤਾ ਦੇ ਘਰ ਦੇ ਬਾਹਰ ਕਿਹਾ, "ਮੈਂ ਸਲਮਾਨ ਖਾਨ ਨੂੰ ਕਿਹਾ ਹੈ ਕਿ ਸਰਕਾਰ ਤੁਹਾਡੇ ਨਾਲ ਹੈ। ਦੋਵੇਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਅਸੀਂ ਮਾਮਲੇ ਦੀ ਤਹਿ ਤੱਕ ਪਹੁੰਚਾਂਗੇ। ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।" ਇਸ ਤਰ੍ਹਾਂ ਕਿਸੇ ਨੂੰ ਵੀ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ।"

ਉਨ੍ਹਾਂ ਨੇ ਇਹ ਵੀ ਕਿਹਾ, "ਕਿਸੇ ਵੀ ਗੈਂਗ ਜਾਂ ਗੈਂਗਵਾਰ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ। ਅਸੀਂ (ਲਾਰੈਂਸ) ਬਿਸ਼ਨੋਈ ਨੂੰ ਖਤਮ ਕਰ ਦੇਵਾਂਗੇ।"

ਦੱਸਣਯੋਗ ਹੈ ਕਿ ਐਤਵਾਰ ਸਵੇਰੇ 5 ਵਜੇ ਦੇ ਕਰੀਬ ਦੋ ਬਾਈਕ ਸਵਾਰ ਵਿਅਕਤੀਆਂ ਨੇ ਸਲਮਾਨ ਖਾਨ ਦੇ ਬਾਂਦਰਾ ਵਿੱਚ ਸਥਿਤ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਕੀਤੀ, ਜਿੱਥੇ ਅਦਾਕਾਰ ਆਪਣੇ ਪਰਿਵਾਰ ਨਾਲ ਰਹਿੰਦਾ ਹੈ।

ਇਹ ਵੀ ਪੜ੍ਹੋ

ਅਮਰੀਕਨ ਆਈਡਲ ਸ਼ੋਅ ਦੌਰਾਨ Katy Perry ਦਾ ਖੁੱਲ੍ਹਿਆ ਟੌਪ

ਅਮਰੀਕਾ ਦੀ ਮਸ਼ਹੂਰ ਗਾਇਕਾ ਕੈਟੀ ਪੇਰੀ (Katy Perry) ਦੇ ਗੀਤ ਪੂਰੀ ਦੁਨੀਆ ‘ਚ ਕਾਫੀ ਮਸ਼ਹੂਰ ਹਨ। ਇਸ ਗਾਇਕਾ ਦੀ ਨਾ ਸਿਰਫ ਵਿਦੇਸ਼ਾਂ ‘ਚ ਫੈਨ ਫਾਲੋਇੰਗ ਹੈ ਸਗੋਂ ਭਾਰਤ ‘ਚ ਵੀ ਉਨ੍ਹਾਂ ਦੇ ਕਈ ਪ੍ਰਸ਼ੰਸਕ ਹਨ। ਬਾਲੀਵੁੱਡ ਸੈਲੇਬਸ ਵੀ ਅਕਸਰ ਉਨ੍ਹਾਂ ਦੇ ਗੀਤਾਂ ‘ਤੇ ਡਾਂਸ ਕਰਦੇ ਨਜ਼ਰ ਆਉਂਦੇ ਹਨ।

ਹੁਣ ਸਿੰਗਰ ਇੱਕ ਵਾਰ ਫਿਰ ਚਰਚਾ ਵਿੱਚ ਆ ਗਈ ਹੈ। ਇਸ ਵਾਰ ਉਹ ਕਿਸੇ ਗਾਣੇ ਦੀ ਵਜ੍ਹਾ ਨਾਲ ਨਹੀਂ, ਬਲਕਿ ਆਪਣੇ ਨਾਲ ਹੋਈ ਇੱਕ ਘਟਨਾ ਦੇ ਚੱਲਦੇ ਸੂਰਖੀਆਂ ਵਿੱਚ ਹੈ। ਸੋਸ਼ਲ ਮੀਡੀਆ ਉੱਤੇ ਸਿੰਗਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕੈਟੀ ਦੇ ਨਾਲ Oops Moment ਹੁੰਦਾ ਨਜ਼ਰ ਆ ਰਿਹਾ ਹੈ।

Next Story
ਤਾਜ਼ਾ ਖਬਰਾਂ
Share it