ਐਮਐਸਪੀ ਨੂੰ ਲੈ ਕੇ ਰਾਜਾ ਵੜਿੰਗ ਤੇ ਸੀਐਮ ਭਗਵੰਤ ਮਾਨ ਵਿਚਾਲੇ ਛਿੜੀ ਸਿਆਸੀ ਜੰਗ
ਚੰਡੀਗੜ੍ਹ, 9 ਨਵੰਬਰ, ਨਿਰਮਲ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਹੁਣ ਐਮਐਸਪੀ ਨੂੰ ਲੈ ਕੇ ਸਿਆਸੀ ਜੰਗ ਛਿੜ ਪਈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਰਾਜਾ ਵੜਿੰਗ ਜੀ ਪੰਜਾਬੀਆਂ ਨੂੰ ਗੁੰਮਰਾਹ ਨਾ ਕਰੋ। ਇਹ ਪੰਜਾਬ ਸਰਕਾਰ ਦਾ ਪੱਖ ਹੈ ਸੁਪਰੀਮ ਕੋਰਟ ਵਿਚ ਕਿ ਝੋਨੇ ਦੇ […]
By : Editor Editor
ਚੰਡੀਗੜ੍ਹ, 9 ਨਵੰਬਰ, ਨਿਰਮਲ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਹੁਣ ਐਮਐਸਪੀ ਨੂੰ ਲੈ ਕੇ ਸਿਆਸੀ ਜੰਗ ਛਿੜ ਪਈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਰਾਜਾ ਵੜਿੰਗ ਜੀ ਪੰਜਾਬੀਆਂ ਨੂੰ ਗੁੰਮਰਾਹ ਨਾ ਕਰੋ। ਇਹ ਪੰਜਾਬ ਸਰਕਾਰ ਦਾ ਪੱਖ ਹੈ ਸੁਪਰੀਮ ਕੋਰਟ ਵਿਚ ਕਿ ਝੋਨੇ ਦੇ ਵਾਂਗ ਹੋਰ ਫਸਲਾਂ ’ਤੇ ਵੀ ਐਮਐਸਪੀ ਦਿਓ। ਬੱਸਾਂ ਦੀਆਂ ਬਾਡੀਆਂ ਦੀ ਚਿੱਠੀ ਅਤੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਪੱਖ ਵਿਚ ਚਿੱਠੀ ’ਚ ਫਰਕ ਹੁੰਦੈ। ਕਾਂਗਰਸ ਕਾਹਲੀਆਂ ਨੇ ਈ ਡੋਬੀ ਐ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ! ਨਵੇਂ ਏਜੀ ਸਾਹਬ ਨੇ ਸੁਪਰੀਮ ਕੋਰਟ ਨੂੰ ਝੋਨੇ ਦਾ ਐਮਐਸਪੀ ਖਤਮ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਨੂੰ ਡੂੰਘੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਪਹਿਲਾਂ ਐਸਵਾਈਐਲ ਕੱਢਣ ਤੋਂ ਮਨ੍ਹਾ ਕਰਨ ਦੀ ਬਜਾਏ ਬੈਠ ਕੇ ਹੱਲ ਕੱਢਣ ਦੀ ਦਲੀਲ ਦਿੱਤੀ ਤੇ ਹੁਣ ਸ਼ਰੇਆਮ ਐਮਐਸਪੀ ਖਤਮ ਕਰਨ ਲਈ ਕਹਿਣਾ, ਕੀ ਭਗਵੰਤ ਮਾਨ ਜੀ ਇਸ ਤਰ੍ਹਾਂ ਪੰਜਾਬ ਦੇ ਲੋਕਾਂ ਦੀ ਰਾਖੀ ਕਰ ਰਹੇ ਹੋ?