ਰਾਜਸਥਾਨ ’ਚ ਆਮ ਆਦਮੀ ਪਾਰਟੀ ਵੱਲੋਂ ਗਾਰੰਟੀ ਕਾਰਡ ਜਾਰੀ, ਸੀਐਮ ਮਾਨ ਨੇ ਦਿੱਤਾ ਭ੍ਰਿਸ਼ਟਾਚਾਰ ਮੁਕਤ ਰਾਜਸਥਾਨ ਦਾ ਭਰੋਸਾ
ਜੈਪੁਰ : ਆਮ ਆਦਮੀ ਪਾਰਟੀ ਵੱਲੋਂ ਰਾਜਸਥਾਨ ਦੇ ਜੈਪੁਰ ਵਿਚ ‘ਕੇਜਰੀਵਾਲ ਦੀ ਗਾਰੰਟੀ’ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਾਜਸਥਾਨ ਦੇ ਪਾਰਟੀ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਅਰਵਿੰਦ ਕੇਜਰੀਵਾਲ ਦੇ ਪ੍ਰੋਗਰਾਮਾਂ ਦੀਆਂ ਤਾਰੀਫ਼ਾਂ […]
By : Editor (BS)
ਜੈਪੁਰ : ਆਮ ਆਦਮੀ ਪਾਰਟੀ ਵੱਲੋਂ ਰਾਜਸਥਾਨ ਦੇ ਜੈਪੁਰ ਵਿਚ ‘ਕੇਜਰੀਵਾਲ ਦੀ ਗਾਰੰਟੀ’ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਾਜਸਥਾਨ ਦੇ ਪਾਰਟੀ ਆਗੂਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਅਰਵਿੰਦ ਕੇਜਰੀਵਾਲ ਦੇ ਪ੍ਰੋਗਰਾਮਾਂ ਦੀਆਂ ਤਾਰੀਫ਼ਾਂ ਕੀਤੀਆਂ ਉਥੇ ਹੀ ਉਨ੍ਹਾਂ ਨੇ ਰਾਜਸਥਾਨ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਵਾਅਦਾ ਵੀ ਕੀਤਾ।
ਇਸ ਮੌਕੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਜਿਸ ਤਰ੍ਹਾਂ ਪੰਜਾਬ ਵਿਚ ਉਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾ ਰਹੀ ਐ, ਉਸੇ ਤਰ੍ਹਾਂ ਰਾਜਸਥਾਨ ਵਿਚ ਵੀ ਪਾਈ ਜਾਵੇਗੀ।
ਇਸ ਦੌਰਾਨ ਉਨ੍ਹਾਂ ਨੇ ਭ੍ਰਿਸ਼ਟਾਚਾਰੀਆਂ ਵੱਲੋਂ ਰਿਸ਼ਵਤ ਲੈਣ ਦੇ ਤਰੀਕਿਆਂ ’ਤੇ ਵੀ ਹੈਰਾਨੀ ਜਤਾਈ ਅਤੇ ਇਕ ਭ੍ਰਿਸ਼ਟ ਤਹਿਸੀਲਦਾਰ ਨੂੰ ਫੜਨ ਦਾ ਕਿੱਸਾ ਸੁਣਾਇਆ।
ਦੱਸ ਦਈਏ ਕਿ ਇਸ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਰਾਜਸਥਾਨ ਵਾਸੀਆਂ ਦੇ ਲਈ ਪਾਰਟੀ ਦਾ ਗਾਰੰਟੀ ਕਾਰਡ ਜਾਰੀ ਕੀਤਾ ਗਿਆ।