ਸੀਐਮ ਮਾਨ ਨੇ 304 ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
ਚੰਡੀਗੜ੍ਹ, (ਮਨਜੀਤ) : ਮਿਸ਼ਨ ਰੁਜ਼ਗਾਰ ਤਹਿਤ ਸੀਐਮ ਮਾਨ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ ਨੇ।ਵੱਖ-ਵੱਖ ਵਿਭਾਗਾਂ ਦੇ 304 ਨਵ-ਨਿਯੁਕਤ ਉਮੀਦਵਾਰਾਂ ਨੂੰ ਮਿਉਂਸਪਲ ਭਵਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪੱਤਰ ਸੌਂਪੇ।ਇਸ ਵਿੱਚ 228 ਟੈਕਨੀਕਲ ਸਬ ਇੰਸਪੈਕਟਰ ਵੀ ਭਰਤੀ ਕੀਤੇ ਗਏ ਨੇ।ਉਥੇ ਹੀ ਸੀਐਮ ਮਾਨ ਨੇ ਕਿਹਾ ਕਿ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਮੈਨੂੰ ਸੋਣ ਨਹੀਂ ਦਿੰਦਾ।ਗ੍ਰਹਿ, […]
By : Hamdard Tv Admin
ਚੰਡੀਗੜ੍ਹ, (ਮਨਜੀਤ) : ਮਿਸ਼ਨ ਰੁਜ਼ਗਾਰ ਤਹਿਤ ਸੀਐਮ ਮਾਨ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ ਨੇ।ਵੱਖ-ਵੱਖ ਵਿਭਾਗਾਂ ਦੇ 304 ਨਵ-ਨਿਯੁਕਤ ਉਮੀਦਵਾਰਾਂ ਨੂੰ ਮਿਉਂਸਪਲ ਭਵਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪੱਤਰ ਸੌਂਪੇ।ਇਸ ਵਿੱਚ 228 ਟੈਕਨੀਕਲ ਸਬ ਇੰਸਪੈਕਟਰ ਵੀ ਭਰਤੀ ਕੀਤੇ ਗਏ ਨੇ।ਉਥੇ ਹੀ ਸੀਐਮ ਮਾਨ ਨੇ ਕਿਹਾ ਕਿ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਮੈਨੂੰ ਸੋਣ ਨਹੀਂ ਦਿੰਦਾ।ਗ੍ਰਹਿ, ਮਾਲ ਤੇ ਟਰਾਂਸਪੋਰਟ ਵਿਭਾਗ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਮਿਉਂਸਪਲ ਭਵਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੌਂਪੇ। ਇਸ ਵਿੱਚ 228 ਟੈਕਨੀਕਲ ਸਬ ਇੰਸਪੈਕਟਰ ਵੀ ਭਰਤੀ ਕੀਤੇ ਗਏ ਹਨ।
ਮਾਲ ਵਿਭਾਗ ਵਿੱਚ 56 ਨਾਇਬ ਤਹਿਸੀਲਦਾਰ ਨਿਯੁਕਤ ਕੀਤੇ। ਟਰਾਂਸਪੋਰਟ ਵਿਭਾਗ ਵਿੱਚ 20 ਨਿਯੁਕਤੀ ਪੱਤਰ ਜਾਰੀ ਕੀਤੇ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਲਾਲਜੀਤ ਭੁੱਲਰ ਵੀ ਹਾਜ਼ਰ ਸਨ।
ਸੀਐਮ ਭਗਵੰਤ ਮਾਨ ਨੇ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 37,100 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਹੁਣ ਤੱਕ 12,710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾ ਚੁੱਕਿਆ ਹੈ। ਹੁਣ ਬਿਨਾਂ ਸਿਫ਼ਾਰਿਸ਼ ਦੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪਹਿਲਾਂ ਆਗੂ ਖੁਦ ਪੇਪਰ ਲੀਕ ਕਰਵਾਉਂਦੇ ਸਨ।
ਸੜਕ ਸੁਰੱਖਿਆ ਫੋਰਸ ਦਾ ਵੀ ਛੇਤੀ ਹੀ ਗਠਨ ਕੀਤਾ ਜਾਵੇਗਾ। 20-25 ਕਿਲੋਮੀਟਰ ਅੰਦਰ ਐੱਸਐੱਸਐੱਫ਼ ਦੀ ਇੱਕ ਗੱਡੀ ਤਾਇਨਾਤ ਕੀਤੀ ਜਾਵੇਗੀ। ਪੰਜਾਬ ਨੂੰ ਡਿਜ਼ੀਟਲ ਕਰਨ ਵਿੱਚ ਬਜਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਨੂੰ ਦੇਸ਼ ਦੀ ਨੰਬਰ-1 ਡਿਜ਼ੀਟਲ ਪੁਲਿਸ ਬਣਾਵਾਂਗੇ।
ਇਸ ਦੌਰਾਨ 1 ਨਵੰਬਰ ਨੂੰ ਹੋਣ ਵਾਲੀ ਬਹਿਸ ਦੀ ਚੁਣੌਤੀ ਨੂੰ ਲੈ ਕੇ ਸੀਐਮ ਮਾਨ ਨੇ ਕਿਹਾ ਕਿ ਇੱਕ ਨਵੰਬਰ ਨੂੰ ਵਿਰੋਧੀ ਧਿਰਾਂ ਨੂੰ ਖੁੱਲ੍ਹੀ ਬਹਿਸ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇਕੱਲੀ ਐੱਸਵਾਈਐੱਲ ਦੇ ਮੁੱਦੇ ’ਤੇ ਨਹੀਂ ਸਗੋਂ ਪੰਜਾਬ ਦੇ ਸਾਰੇ ਮੁੱਦਿਆਂ ’ਤੇ ਬਹਿਸ ਕਰਨਾ ਚਾਹੁੰਦਾ ਹਾਂ। 1 ਨਵੰਬਰ 1966 ਨੂੰ ਜਦੋਂ ਪੰਜਾਬ ਬਣਿਆ ਸੀ ਤਾਂ ਉਦੋਂ ਤੋਂ ਲੈ ਕੇ ਕਿੱਥੇ-ਕਿੱਥੇ ਕਿਵੇਂ ਕਿਸਾਨੀ ਖ਼ਤਮ ਹੋਈ। ਲਾਹੇਵੰਦ ਧੰਦਾ, ਘਾਟੇ ਦਾ ਸੌਦਾ ਕਿਵੇਂ ਬਣਿਆ, ਕਿੱਥੇ-ਕਿੱਥੇ ਪੰਜਾਬ ਦਾ ਪਾਣੀ ਲੁੱਟਿਆ ਗਿਆ, ਕਿਵੇਂ ਡਰੱਗ ਦਾ ਨੈਟਵਰਕ ਵਧਿਆ ਹੈ, ਅਜਿਹੇ ਪੰਜਾਬ ਦੇ ਸਾਰੇ ਮੁੱਦਿਆਂ ਉਪਰ ਗੱਲ ਕਰਨੀ ਚਾਹੁੰਦਾ ਹਾਂ।