CM ਮਾਨ ਨੇ ਸਾਰੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ ਨਵੀਆਂ ਗੱਡੀਆਂ
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (PPA) ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਗੱਡੀਆਂ ਦਿੱਤੀਆਂ। ਇਸ ਤੋਂ ਬਾਅਦ ਉਹ ਨਕੋਦਰ ਵਿੱਚ ਇੱਕ ਪ੍ਰੋਗਰਾਮ ਦੌਰਾਨ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ। ਸੀਐਮ ਭਗਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ […]
By : Editor (BS)
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (PPA) ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਗੱਡੀਆਂ ਦਿੱਤੀਆਂ। ਇਸ ਤੋਂ ਬਾਅਦ ਉਹ ਨਕੋਦਰ ਵਿੱਚ ਇੱਕ ਪ੍ਰੋਗਰਾਮ ਦੌਰਾਨ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ।
ਸੀਐਮ ਭਗਵੰਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੱਡੀਆਂ ਖਰੀਦੀਆਂ ਸਨ, ਪਰ ਉਹ ਗੱਡੀਆਂ ਸਿਰਫ਼ ਐਸਐਸਪੀ ਜਾਂ ਸੀਨੀਅਰ ਅਫਸਰਾਂ ਨੂੰ ਹੀ ਦਿੱਤੀਆਂ ਗਈਆਂ ਸਨ। ਜਦੋਂ ਉਕਤ ਗੱਡੀ ਖ਼ਰਾਬ ਹੋ ਗਈਆਂ ਤਾਂ ਉਹੀ ਵਾਹਨ ਹੇਠਾਂ ਅਧਿਕਾਰੀਆਂ ਨੂੰ ਦੇ ਦਿੱਤੇ ਗਏ। ਜਦੋਂ ਤੱਕ ਗੱਡੀ ਐਸ.ਐਚ.ਓ ਦੇ ਕੋਲ ਪਹੁੰਚੀ, ਉਦੋਂ ਤੱਕ ਉਸਦੀ ਹਾਲਤ ਵਿਗੜ ਚੁੱਕੀ ਸੀ।
ਕੁੱਲ 410 ਗੱਡੀਆਂ ਦਿੱਤੀਆਂ ਗਈਆਂ ਹਨ
ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੁੱਲ 410 ਹਾਈਟੈੱਕ ਵਾਹਨ ਦਿੱਤੇ ਜਾ ਰਹੇ ਹਨ। ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਥਾਣਿਆਂ ਦੇ ਐਸਐਚਓਜ਼ ਨੂੰ 315 ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ 274 ਮਹਿੰਦਰਾ ਸਕਾਰਪੀਓ ਅਤੇ 41 ਇਸ਼ੂ ਹਾਈ ਲੈਂਡਰ ਸ਼ਾਮਲ ਹਨ। ਨਾਲ ਹੀ ਔਰਤਾਂ ਦੀ ਸੁਰੱਖਿਆ ਲਈ 71 ਕਿਆ ਕੇਰੇਂਸ ਅਤੇ 24 ਟਾਟਾ ਟਿਆਗੋ ਈਵੀ ਵੀ ਦਿੱਤੀਆਂ ਜਾ ਰਹੀਆਂ ਹਨ।
ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲਈ
ਖੰਨਾ, 28 ਫਰਵਰੀ, ਨਿਰਮਲ : ਖੰਨਾ ਵਿਖੇ ਜ਼ਮੀਨੀ ਝਗੜੇ ਵਿਚ ਵੱਡੇ ਭਰਾ ਦੀ ਜਾਨ ਲੈ ਲਈ।
ਖੰਨਾ ਵਿਚ ਸਮਰਾਲਾ ਦੇ ਪਿੰਡ ਪੂਨੀਆ ਵਿਚ ਇੱਕ ਭਰਾ ਨੇ ਅਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦੇ ਹੋਏ ਕਤਲ ਕੀਤਾ ਗਿਆ । ਇਸ ਦੌਰਾਨ ਬਚਾਅ ਕਰਨ ਆਏ ਪਿਤਾ ਨੂੰ ਵੀ ਨਹੀਂ ਬਖਸ਼ਿਆ। ਉਸ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਦੇ ਤੌਰ ’ਤੇ ਹੋਈ। ਦੋ ਸਾਲ ਪਹਿਲਾਂ ਜਗਦੀਪ ਸਿੰਘ ਨੇ ਅਪਣੀ ਮਾਂ ਦਾ ਕਤਲ ਕੀਤਾ ਸੀ। ਇਸ ਕੇਸ ਵਿਚ ਅਜੇ ਕਰੀਬ 4 ਮਹੀਨੇ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ।
ਜ਼ਖਮੀ ਪਿਤਾ ਰਾਮ ਸਿੰਘ ਨੇ ਦੱਸਿਆ ਕਿ ਪਰਵਾਰ ਵਿਚ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਰਹਿੰਦਾ ਸੀ। ਝਗੜੇ ਤੋਂ ਬਚਣ ਲਈ ਉਹ ਅਪਣੇ ਵੱਡੇ ਬੇਟੇ ਜਗਦੀਪ ਦੇ ਨਾਲ ਅਲੱਗ ਰਹਿਣ ਲੱਗਾ ਸੀ। ਲੇਕਿਨ ਮੰਗਲਵਾਰ ਦੀ ਰਾਤ ਨੂੰ ਉਸ ਦੇ ਛੋਟੇ ਬੇਟੇ ਦਲਬੀਰ ਸਿੰਘ ਨੇ ਆ ਕੇ ਹਮਲਾ ਕਰ ਦਿੱਤਾ।
ਪਿੰਡ ਨਿਵਾਸੀ ਪਰਗਟ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਦੀਪ ਸਿੰਘ ਅਤੇ ਉਸ ਦੇ ਪਿਤਾ ਰਾਮ ਸਿੰਘ ਪਿੰਡ ਵਿਚ ਅਲੱਗ ਮਕਾਨ ਵਿਚ ਰਹਿੰਦੇ ਸੀ ਅਤੇ ਛੋਟਾ ਭਰਾ ਦਲਵੀਰ ਸਿੰਘ ਪਿੰਡ ਵਿਚ ਅਲੱਗ ਰਹਿੰਦਾ ਸੀ।
ਦੋਵਾਂ ਭਰਾਵਾਂ ਵਿਚ ਕਈ ਵਾਰ ਝਗੜਾ ਹੋ ਚੁੱਕਾ ਸੀ ਅਤੇ ਕਈ ਵਾਰ ਪਿੰਡ ਦੀ ਪੰਚਾਇਤ ਵੀ ਦੋਵਾਂ ਦੇ ਵਿਚ ਸਮਝੌਤਾ ਕਰਵਾ ਚੁੱਕੀ ਸੀ।
ਮ੍ਰਿਤਕ ਜਗਦੀਪ ਸਿੰਘ ਨੇ ਦੋ ਸਾਲ ਪਹਿਲਾਂ ਅਪਣੀ ਮਾਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਕਰੀਬ 4 ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਛੁਡ ਕੇ ਆਇਆ ਸੀ। ਬੀਤੀ ਰਾਤ ਉਸ ਦਾ ਛੋਟਾ ਭਰਾ ਦਲਬੀਰ ਸਿੰਘ ਮ੍ਰਿਤਕ ਜਗਦੀਪ ਦੇ ਘਰ ਆਇਆ ਅਤੇ ਦੋਵਾਂ ਦੇ ਵਿਚ ਝਗੜਾ ਹੋ ਗਿਆ ਜਿਸ ਵਿਚ ਜਗਦੀਪ ਸਿੰਘ ਮਾਰ ਦਿੱਤਾ ਗਿਆ।