Cm Mannਸੀਐਮ ਮਾਨ ਦਾ ਅੱਜ ਲੁਧਿਆਣਾ ਵਿਚ ਰੋਡ ਸ਼ੋਅ
ਸਾਹਨੇਵਾਲ, 2 ਮਈ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਲੁਧਿਆਣਾ ਪੁੱਜ ਰਹੇ ਹਨ। ਸੀਐਮ ਮਾਨ ਸਾਹਨੇਵਾਲ ਵਿਚ ਕਰੀਬ 3 ਵਜੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹਲਕਿਆਂ ਵਿਚ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੀ ਵੱਡੀ […]
By : Editor Editor
ਸਾਹਨੇਵਾਲ, 2 ਮਈ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਲੁਧਿਆਣਾ ਪੁੱਜ ਰਹੇ ਹਨ। ਸੀਐਮ ਮਾਨ ਸਾਹਨੇਵਾਲ ਵਿਚ ਕਰੀਬ 3 ਵਜੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹਲਕਿਆਂ ਵਿਚ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੀ ਵੱਡੀ ਲੀਡਰਸ਼ਿਪ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਵਰਕਰ ਪਹੁੰਚਣਗੇ। ਕਰੀਬ 4 ਦਿਨ ਪਹਿਲਾਂ ਮੁੱਖ ਮੰਤਰੀ ਮਾਨ ਲੁਧਿਆਣਾ ਦੇ ਹੈਬੋਵਾਲ ਵਿਚ ਵੀ ਰੋਡ ਸ਼ੋਅ ਕਰਕੇ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਸਾਰੇ ਪ੍ਰੋਗਰਾਮ ਨੂੰ ਲੈ ਕੇ ਲੁਧਿਆਣਾ ਸਿਟੀ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਸੀਐਮ ਮਾਨ ਦੇ ਰੋਡ ਸ਼ੋਅ ਵਾਲੇ ਰੂਟ ਦੇ ਚੱਪੇ ਚੱਪੇ ’ਤੇ ਪੁਲਿਸ ਨੇ ਕਰੜੀ ਨਜ਼ਰ ਰੱਖੀ ਹੈ। ਦੂਜੇ ਪਾਸੇ ਹੈਬੋਵਾਲ ਵਿਚ ਵੀ ਭਾਰੀ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ। ਨਾਲ ਹੀ ਕਈ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸਿਵਲ ਵਰਦੀ ਵਿਚ ਵੀ ਰੂਟ ’ਤੇ ਤੈਨਾਤ ਰਹਿਣ ਲਈ ਕਿਹਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ
ਅਮਰੀਕਾ ਵਿਚ ਫਲਸਤੀਨੀਆਂ ਦੇ ਸਮਰਥਨ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ।
ਸੰਯੁਕਤ ਰਾਸ਼ਟਰ ’ਚ ਮਨੁੱਖੀ ਅਧਿਕਾਰ ਕਮਿਸ਼ਨ ਦੇ ਹਾਈ ਕਮਿਸ਼ਨਰ ਵੋਲਕਰ ਤੁਰਕ ਨੇ ਇਹ ਚਿੰਤਾ ਅਜਿਹੇ ਸਮੇਂ ਵਿਚ ਪ੍ਰਗਟਾਈ ਹੈ ਜਦੋਂ ਕੁਝ ਘੰਟੇ ਪਹਿਲਾਂ ਹੀ ਨਿਊਯਾਰਕ ਪੁਲਿਸ ਨੇ ਕੋਲੰਬੀਆ ਯੂਨੀਵਰਸਿਟੀ ਵਿਚ ਕਈ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਯੂਨੀਵਰਸਿਟੀ ਕੈਂਪਸ ਨੂੰ ਪ੍ਰਦਰਸ਼ਨਕਾਰੀਆਂ ਤੋਂ ਖਾਲੀ ਕਰਵਾ ਲਿਆ ਸੀ।
ਫਲਸਤੀਨ ਦੇ ਸਮਰਥਨ ’ਚ ਅਮਰੀਕੀ ਯੂਨੀਵਰਸਿਟੀਆਂ ’ਚ ਹੋ ਰਹੇ ਪ੍ਰਦਰਸ਼ਨਾਂ ਕਾਰਨ ਵਿਦਿਆਰਥੀਆਂ ਦੀ ਗ੍ਰਿਫਤਾਰੀ ਦਾ ਮਾਮਲਾ ਸੰਯੁਕਤ ਰਾਸ਼ਟਰ ’ਚ ਪਹੁੰਚ ਗਿਆ ਹੈ। ਸੰਯੁਕਤ ਰਾਸ਼ਟਰ ’ਚ ਮਨੁੱਖੀ ਅਧਿਕਾਰ ਕਮਿਸ਼ਨ ਦੇ ਹਾਈ ਕਮਿਸ਼ਨਰ ਵੋਲਕਰ ਤੁਰਕ ਨੇ ਵਿਦਿਆਰਥੀਆਂ ਦੀ ਗ੍ਰਿਫਤਾਰੀ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਵੋਲਕਰ ਤੁਰਕ ਨੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਅਮਰੀਕਾ ਦੀਆਂ ਯੂਨੀਵਰਸਿਟੀਆਂ ਵਿੱਚ ਫਲਸਤੀਨ ਸਮਰਥਕਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ’ਤੇ ਚਿੰਤਾ ਪ੍ਰਗਟਾਈ ਹੈ। ਵੋਲਕਰ ਤੁਰਕ ਨੇ ਇਹ ਚਿੰਤਾ ਅਜਿਹੇ ਸਮੇਂ ਜ਼ਾਹਰ ਕੀਤੀ ਹੈ ਜਦੋਂ ਕੁਝ ਘੰਟੇ ਪਹਿਲਾਂ ਹੀ ਨਿਊਯਾਰਕ ਪੁਲਿਸ ਨੇ ਕੋਲੰਬੀਆ ਯੂਨੀਵਰਸਿਟੀ ਦੇ ਕਈ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਯੂਨੀਵਰਸਿਟੀ ਕੈਂਪਸ ਨੂੰ ਪ੍ਰਦਰਸ਼ਨਕਾਰੀਆਂ ਤੋਂ ਖਾਲੀ ਕਰਵਾ ਲਿਆ ਸੀ।
ਮੰਗਲਵਾਰ ਰਾਤ ਨੂੰ ਨਿਊਯਾਰਕ ਦੇ ਕਰੀਬ 100 ਪੁਲਿਸ ਕਰਮਚਾਰੀ ਕੋਲੰਬੀਆ ਯੂਨੀਵਰਸਿਟੀ ਦੇ ਕੈਂਪਸ ਵਿੱਚ ਦਾਖਲ ਹੋਏ ਅਤੇ ਫਲਸਤੀਨ ਸਮਰਥਕ ਪ੍ਰਦਰਸ਼ਨਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ। ਬਹੁਤ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਯੂਨੀਵਰਸਿਟੀ ਦੀ ਪ੍ਰਬੰਧਕੀ ਇਮਾਰਤ ਨੂੰ ਪ੍ਰਦਰਸ਼ਨਕਾਰੀਆਂ ਤੋਂ ਖਾਲੀ ਕਰਵਾ ਲਿਆ ਗਿਆ।
ਦਰਅਸਲ ਯੂਨੀਵਰਸਿਟੀ ਦੇ ਪ੍ਰਧਾਨ ਨੇ ਪੁਲਸ ਨੂੰ ਪੱਤਰ ਲਿਖ ਕੇ ਪ੍ਰਦਰਸ਼ਨਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਇਸ ’ਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਹਾਈ ਕਮਿਸ਼ਨਰ ਵੋਲਕਰ ਤੁਰਕ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਅਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਸਮਾਜ ਦੇ ਬੁਨਿਆਦੀ ਅਧਿਕਾਰ ਹਨ। ਖਾਸ ਤੌਰ ’ਤੇ ਜਦੋਂ ਕਿਸੇ ਵੱਡੇ ਮੁੱਦੇ ’ਤੇ ਵੱਡੇ ਮਤਭੇਦ ਹਨ ਅਤੇ ਗਾਜ਼ਾ ਪੱਟੀ ਵਿਚ ਇਜ਼ਰਾਈਲ ਅਤੇ ਹਮਾਸ ਵਿਚਕਾਰ ਜੰਗ ਚੱਲ ਰਹੀ ਹੈ।
ਹਾਲ ਹੀ ਦੇ ਹਫ਼ਤਿਆਂ ਵਿੱਚ, ਵੱਖ-ਵੱਖ ਅਮਰੀਕੀ ਯੂਨੀਵਰਸਿਟੀਆਂ ਵਿੱਚ ਹਜ਼ਾਰਾਂ ਵਿਦਿਆਰਥੀ ਫਲਸਤੀਨ ਦੇ ਸਮਰਥਨ ਵਿੱਚ ਅਤੇ ਗਾਜ਼ਾ ਯੁੱਧ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਗਾਜ਼ਾ ਯੁੱਧ ਵਿੱਚ ਇਜ਼ਰਾਈਲ ਨਾਲ ਸਬੰਧ ਰੱਖਣ ਵਾਲੀਆਂ ਕੰਪਨੀਆਂ ਅਤੇ ਵਿਅਕਤੀਆਂ ਦੇ ਬਾਈਕਾਟ ਦੀ ਮੰਗ ਕਰ ਰਹੇ ਹਨ। ਮਨੁੱਖੀ ਅਧਿਕਾਰ ਕਮਿਸ਼ਨ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਅਮਰੀਕੀ ਯੂਨੀਵਰਸਿਟੀਆਂ ’ਚ ਕਈ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ’ਤੇ ਕਾਰਵਾਈ ਕੀਤੀ ਹੈ। ਸੈਂਕੜੇ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਈਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ, ਪਰ ਅਜੇ ਵੀ ਕਈ ਵਿਦਿਆਰਥੀਆਂ ਵਿਰੁੱਧ ਵਿਦਿਅਕ ਪਾਬੰਦੀਆਂ ਅਤੇ ਦੋਸ਼ ਹਨ। ਤੁਰਕ ਨੇ ਕਿਹਾ ਕਿ ‘ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸਾਵਧਾਨੀ ਨਾਲ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਪ੍ਰਗਟਾਵੇ ਦੀ ਆਜ਼ਾਦੀ ਦੀ ਰੱਖਿਆ ਕਰਨਾ ਵੀ ਜ਼ਰੂਰੀ ਹੈ।’