ਸਰਕਾਰੀ ਸਕੂਲਾਂ ਲਈ ਜਲਦ ਲੱਗਣੀਆਂ ਵਿਸ਼ੇਸ਼ ਬੱਸਾਂ
ਰੂਪਨਗਰ, 13 ਦਸੰਬਰ (ਪੁਲਕਿਤ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਕਈ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਿਆ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਵੱਲੋਂ ਸਕੂਲਾਂ ਦੇ ਲਈ ਕਈ ਵੱਡੇ ਐਲਾਨ ਵੀ […]
By : Hamdard Tv Admin
ਰੂਪਨਗਰ, 13 ਦਸੰਬਰ (ਪੁਲਕਿਤ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਕਈ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਿਆ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਵੱਲੋਂ ਸਕੂਲਾਂ ਦੇ ਲਈ ਕਈ ਵੱਡੇ ਐਲਾਨ ਵੀ ਕੀਤੇ ਗਏ।
ਜ਼ਿਲ੍ਹਾ ਰੂਪਨਗਰ ਦੇ ਪਿੰਡ ਸੁੱਖੋਮਾਜਰਾ ਦੇ ਸਰਕਾਰੀ ਸਕੂਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਪੂਰੇ ਸਕੂਲ ਦਾ ਦੌਰਾ ਕੀਤਾ ਅਤੇ ਸਕੂਲ ਸਬੰਧੀ ਸਮੱਸਿਆਵਾਂ ਬਾਰੇ ਜਾਣਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੂਰ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਜਲਦ ਹੀ ਬੱਸਾਂ ਲਗਾਉਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਬੱਚਿਆਂ ਨੂੰ ਪੜ੍ਹਾਈ ਲਈ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਦੱਸ ਦਈਏ ਕਿ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਰਕਾਰੀ ਸਕੂਲ ਪਿੰਡ ਲੁਠੇਰੀ ਵਿਖੇ ਵੀ ਸਕੂਲ ਦਾ ਦੌਰਾ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ :
ਹੁਸ਼ਿਆਰਪੁਰ : ਜੇਕਰ ਤੁਸੀਂ ਬਜ਼ਾਰਾਂ ਵਿਚ ਵਿਕਣ ਵਾਲੀਆਂ ਸੀਲ ਦੀਆਂ ਪਿੰਨੀਆਂ ਖਾਂਦੇ ਹੋ ਤਾਂ ਇਸ ਖ਼ਬਰ ਨੂੰ ਜ਼ਰ੍ਹਾ ਧਿਆਨ ਨਾਲ ਦੇਖ ਲਓ ਕਿਉਂਕਿ ਇਹ ਪਿੰਨੀਆਂ ਤੁਹਾਡੇ ਲਈ ਜਾਨਲੇਵਾ ਸਾਬਤ ਹੋ ਸਕਦੀਆਂ ਨੇ। ਦਰਅਸਲ ਹੁਸ਼ਿਆਰਪੁਰ ਦੇ ਧਾਕੜ ਸਿਹਤ ਅਫ਼ਸਰ ਵੱਲੋਂ ਇਕ ਪਿੰਨੀਆਂ ਬਣਾਉਣ ਵਾਲੀ ਫੈਕਟਰੀ ’ਤੇ ਰੇਡ ਕੀਤੀ ਗਈ ਤਾਂ ਉਥੋਂ ਦਾ ਹਾਲ ਦੇਖ ਕੇ ਸਭ ਦੇ ਹੋਸ਼ ਉਡ ਗਏ। ਪਿੰਨੀਆਂ ਬਣਾਉਣ ਲਈ ਅਜਿਹੇ ਘਟੀਆ ਸਮਾਨ ਦੀ ਵਰਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਦੇਖਦਿਆਂ ਸਿਹਤ ਅਫ਼ਸਰ ਨੇ ਸਾਰੇ ਦਾ ਸਾਰਾ ਮਾਲ ਸੀਲ ਕਰ ਦਿੱਤਾ ਅਤੇ ਸੈਂਪਲਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ।
ਹੁਸ਼ਿਆਰਪੁਰ ਦੇ ਚਰਚਿਤ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਵੱਲੋਂ ਪਿੰਨੀਆਂ ਬਣਾਉਣ ਵਾਲੀ ਇਕ ਫੈਕਟਰੀ ’ਤੇ ਛਾਪਾ ਮਾਰਿਆ ਗਿਆ, ਜਿੱਥੇ ਘਟੀਆ ਕਿਸਮ ਦਾ ਗੁੜ ਵਰਤਿਆ ਜਾ ਰਿਹਾ ਸੀ ਅਤੇ ਗੁੜ ਦੀ ਚਾਸ਼ਣੀ ਵਿਚ ਮੱਖੀਆਂ ਹੀ ਮੱਖੀਆਂ ਮਰੀਆਂ ਹੋਈਆਂ ਸਨ। ਜਦੋਂ ਡਾ. ਲਖਵੀਰ ਸਿੰਘ ਨੇ ਫੈਕਟਰੀ ਦੇ ਮਾਲਕ ਨੂੰ ਝਾੜ ਪਾਉਂਦਿਆਂ ਪੁੱਛਿਆ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਉਂ ਕਰ ਰਹੇ ਹੋ ਤਾਂ ਉਹ ਰੋਣ ਲੱਗ ਪਿਆ।
ਇਸ ਦੇ ਨਾਲ ਹੀ ਫੈਕਟਰੀ ਵਿਚ ਕੰਮ ਕਰਨ ਵਾਲੇ ਇਕ ਪਰਵਾਸੀ ਨੇ ਆਖਿਆ ਕਿ ਦੂਜੇ ਦੁਕਾਨਦਾਰਾਂ ’ਤੇ ਵੀ ਕਾਰਵਾਈ ਕਰੋ ਜੋ ਅਜਿਹਾ ਕੰਮ ਕਰਦੇ ਨੇ, ਤਾਂ ਸਿਹਤ ਅਫ਼ਸਰ ਨੇ ਆਖਿਆ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵਿਅਕਤੀ ਨੂੰ ਨਹੀਂ ਬਖਸ਼ਿਆ ਜਾਵੇਗਾ। ਦੱਸ ਦਈਏ ਕਿ ਡਾ. ਲਖਵੀਰ ਸਿੰਘ ਵੱਲੋਂ ਲਗਾਤਾਰ ਸ਼ਹਿਰ ਵਿਚ ਛਾਪੇਮਾਰੀ ਕੀਤੀ ਜਾ ਰਹੀ ਐ, ਜਿਸ ਤਹਿਤ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ’ਤੇ ਸਖ਼ਤੀ ਵਰਤੀ ਜਾ ਰਹੀ ਐ।