ਸੀਐਮ ਮਾਨ ਨੇ ਸੁਣਾਈ ‘ਡਾਕੂਆਂ ਦੀ ਕਹਾਣੀ’
ਡੇਡੀਆਪਾੜਾ, 7 ਜਨਵਰੀ (ਸ਼ਾਹ) : ਆਮ ਆਦਮੀ ਪਾਰਟੀ ਵੱਲੋਂ ਪੀਐਮ ਮੋਦੀ ਦੇ ਗ੍ਰਹਿ ਰਾਜ ਗੁਜਰਾਤ ਵਿਖੇ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਾਜਪਾ ’ਤੇ ਜਮ ਕੇ ਤਿੱਖੇ ਨਿਸ਼ਾਨੇ ਸਾਧੇ ਗਏ। ਆਮ ਆਦਮੀ ਪਾਰਟੀ ਵੱਲੋਂ ਗੁਜਰਾਤ ਦੇ ਡੇਡੀਆਪਾੜਾ ਤੋਂ ਵਿਧਾਇਕ ਚੇਤਰ ਵਸਾਵਾ […]
By : Makhan Shah
ਡੇਡੀਆਪਾੜਾ, 7 ਜਨਵਰੀ (ਸ਼ਾਹ) : ਆਮ ਆਦਮੀ ਪਾਰਟੀ ਵੱਲੋਂ ਪੀਐਮ ਮੋਦੀ ਦੇ ਗ੍ਰਹਿ ਰਾਜ ਗੁਜਰਾਤ ਵਿਖੇ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਾਜਪਾ ’ਤੇ ਜਮ ਕੇ ਤਿੱਖੇ ਨਿਸ਼ਾਨੇ ਸਾਧੇ ਗਏ।
ਆਮ ਆਦਮੀ ਪਾਰਟੀ ਵੱਲੋਂ ਗੁਜਰਾਤ ਦੇ ਡੇਡੀਆਪਾੜਾ ਤੋਂ ਵਿਧਾਇਕ ਚੇਤਰ ਵਸਾਵਾ ਦੇ ਸਮਰਥਨ ਵਿਚ ਨੇਤ੍ਰੰਗ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਪੀਐਮ ਮੋਦੀ ਵੱਲੋਂ ਜਨਤਾ ਨੂੰ ਜੁਮਲੇ ਸੁਣਾ ਕੇ ਗੁੰਮਰਾਹ ਕੀਤਾ ਜਾ ਰਿਹਾ ਏ। ਇਸ ਦੌਰਾਨ ਉਨ੍ਹਾਂ ਨੇ ਰੈਲੀ ਵਿਚ ਮੌਜੂਦ ਲੋਕਾਂ ਨੂੰ ਡਾਕੂਆਂ ਦੀ ਇਕ ਕਹਾਣੀ ਸੁਣਾ ਕੇ ਮੋਦੀ ਸਰਕਾਰ ’ਤੇ ਤਿੱਖਾ ਤੰਜ ਕੀਤਾ।
ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਆਖਿਆ ਕਿ ਅਸੀਂ ਇਕ ਅਜਿਹੇ ਵਿਅਕਤੀ ਦਾ ਸਮਰਥਨ ਕਰਨ ਲਈ ਆਏ ਜੋ ਆਦਿਵਾਸੀਆਂ ਦੀ ਲੜਾਈ ਲੜ ਰਿਹਾ ਏ। ਉਨ੍ਹਾਂ ਇਹ ਵੀ ਆਖਿਆ ਕਿ ਜੋ ਵੀ ਲੋਕਾਂ ਦੀ ਲੜਾਈ ਲੜਦਾ ਏ, ਉਸ ਨੂੰ ਜੇਲ੍ਹ ਜਾਣਾ ਪੈਂਦਾ ਏ ਅਤੇ ਇਹ ਪਹਿਲਾਂ ਤੋਂ ਹੀ ਹੁੰਦਾ ਆਇਆ ਏ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੇ ਚਲਦਿਆਂ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਏ ਅਤੇ ਗੁਜਰਾਤ ਦੀ ਭਰੂਚ ਸੀਟ ਤੋਂ ਆਪ ਵਿਧਾਇਕ ਚੇਤਰ ਵਸਾਵਾ ਨੂੰ ਮੈਦਾਨ ਵਿਚ ਉਤਾਰਨ ਦਾ ਐਲਾਨ ਕੀਤਾ ਗਿਆ ਏ ਜੋ ਮੌਜੂਦਾ ਸਮੇਂ ਡੇਡੀਆਪਾੜਾ ਹਲਕੇ ਤੋਂ ਵਿਧਾਇਕ ਨੇ।
ਇਹ ਖ਼ਬਰ ਵੀ ਪੜ੍ਹੋ :
ਚੰਡੀਗੜ੍ਹ : ਪੰਜਾਬ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਸੈਂਕੜੇ ਵਿਦਿਆਰਥੀ ਆਪਣੇ ਸਕੂਲਾਂ ਕਾਰਨ ਮੁਸ਼ਕਲ ਵਿੱਚ ਹਨ। ਕਿਉਂਕਿ ਸਕੂਲਾਂ ਨੇ ਆਪਣੇ ਅਧੂਰੇ ਰਜਿਸਟ੍ਰੇਸ਼ਨ ਫਾਰਮ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੂੰ ਭੇਜ ਦਿੱਤੇ ਹਨ। ਬੋਰਡ ਨੇ ਅਜਿਹੇ ਵਿਦਿਆਰਥੀਆਂ ਦੇ ਦਸਤਾਵੇਜ਼ਾਂ ਵਿੱਚ ਕਮੀਆਂ ਨੂੰ ਸੁਧਾਰਨ ਲਈ ਸਕੂਲਾਂ ਨੂੰ 19 ਜਨਵਰੀ ਤੱਕ ਦਾ ਸਮਾਂ ਦਿੱਤਾ ਹੈ।
ਬੋਰਡ ਨੇ ਫੈਸਲਾ ਕੀਤਾ ਹੈ ਕਿ ਜੇਕਰ ਸਕੂਲਾਂ ਨੇ ਨਿਰਧਾਰਤ ਸਮੇਂ ਵਿੱਚ ਦਸਤਾਵੇਜ਼ਾਂ ਵਿੱਚ ਕਮੀਆਂ ਨੂੰ ਠੀਕ ਨਹੀਂ ਕੀਤਾ ਤਾਂ ਬੋਰਡ ਵੱਲੋਂ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕੀਤੇ ਜਾਣਗੇ। ਇਸ ਦੇ ਨਾਲ ਹੀ ਇਸ ਦੀ ਜ਼ਿੰਮੇਵਾਰੀ ਸਕੂਲ ਮੁਖੀਆਂ ਦੀ ਹੋਵੇਗੀ।
ਦਰਅਸਲ, ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਸਬੰਧਤ ਸਕੂਲਾਂ ਨੇ ਸਾਲ 2023-24 ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕਰਨਾ ਹੈ। ਸਕੂਲਾਂ ਨੂੰ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਲਈ ਦੂਜੇ ਰਾਜਾਂ ਅਤੇ ਬੋਰਡਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਨੰਬਰ ਜਾਰੀ ਕਰਨ ਲਈ ਰਜਿਸਟ੍ਰੇਸ਼ਨ ਨਿਰੰਤਰ ਲਈ ਅਰਜ਼ੀ ਦੇਣੀ ਪੈਂਦੀ ਹੈ।
ਪਤਾ ਲੱਗਾ ਹੈ ਕਿ ਕਈ ਵਿਦਿਆਰਥੀਆਂ ਦੇ ਦਸਤਾਵੇਜ਼ ਅਧੂਰੇ ਭੇਜੇ ਗਏ ਹਨ। ਅਜਿਹੇ ‘ਚ ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਨੰਬਰ ਦੀ ਥਾਂ ‘ਤੇ ਦਸਤਾਵੇਜ਼ ਨਾ ਹੋਣ ਕਾਰਨ ਗਲਤੀ ਹੋਈ ਹੈ। ਸਕੂਲ ਆਪਣੀ ਲਾਗਇਨ ਆਈਡੀ ‘ਤੇ ਜਾ ਕੇ ਇਸ ਦੀ ਜਾਂਚ ਕਰ ਸਕਦੇ ਹਨ।