‘‘ਹੁਣ ਆਪਣੇ ਘਰਾਂ ’ਚ ਝਾੜੂ ਰੱਖਣ ਤੋਂ ਵੀ ਡਰਦੇ ਵਿਰੋਧੀ’’
ਨਕੋਦਰ, 28 ਫਰਵਰੀ : ਪੰਜਾਬ ਸਰਕਾਰ ਵੱਲੋਂ ਨਿੱਤ ਦਿਨ ਪੰਜਾਬ ਦੇ ਵਿਕਾਸ ਲਈ ਵੱਡੇ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਐ। ਇਸੇ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਚ ਕਰੀਬ 283 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਅਤੇ ਨਕੋਦਰ ਵਿਖੇ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ […]
By : Makhan Shah
ਨਕੋਦਰ, 28 ਫਰਵਰੀ : ਪੰਜਾਬ ਸਰਕਾਰ ਵੱਲੋਂ ਨਿੱਤ ਦਿਨ ਪੰਜਾਬ ਦੇ ਵਿਕਾਸ ਲਈ ਵੱਡੇ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਐ। ਇਸੇ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਚ ਕਰੀਬ 283 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਅਤੇ ਨਕੋਦਰ ਵਿਖੇ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਆਪਣੇ ਵਿਰੋਧੀਆਂ ’ਤੇ ਤਿੱਖੇ ਨਿਸ਼ਾਨੇ ਵੀ ਸਾਧੇ ਗਏ।
ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 283 ਕਰੋੜ ਰੁਪਏ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਅਤੇ ਨਕੋਦਰ ਵਿਖੇ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਪਹਿਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ’ਤੇ ਜ਼ੋਰ ਲਾਇਆ ਹੋਇਆ ਸੀ ਪਰ ਹੁਣ ਉਨ੍ਹਾਂ ਦੀ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਐ।
ਇਸ ਮੌਕੇ ਉਨ੍ਹਾਂ ਆਖਿਆ ਕਿ ਜਿਹੜੇ ਲੋਕ ਇਹ ਸਮਝਦੇ ਸੀ ਕਿ ਸਰਕਾਰ ’ਤੇ ਸਿਰਫ਼ ਉਨ੍ਹਾਂ ਦਾ ਹੱਕ ਐ, ਅੱਜ ਉਹ ਡਰਦੇ ਮਾਰੇ ਆਪਣੇ ਘਰਾਂ ਵਿਚ ਝਾੜੂ ਦੀ ਥਾਂ ਪੋਚਾ ਲਗਵਾਉਂਦੇ ਨੇ ਕਿਉਂਕਿ ਆਪ ਦੇ ਝਾੜੂ ਤੋਂ ਉਨ੍ਹਾਂ ਨੂੰ ਡਰ ਲਗਦਾ ਏ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਫਿਲੌਰ ਵਿਖੇ ਇਕ ਸਮਾਗਮ ਦੌਰਾਨ ਪੰਜਾਬ ਪੁਲਿਸ ਨੂੰ 410 ਹਾਈਟੈਕ ਗੱਡੀਆਂ ਸੌਂਪੀਆਂ ਗਈਆਂ, ਜਿਨ੍ਹਾਂ ਵਿਚ 315 ਗੱਡੀਆਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਪੁਲਿਸ ਸਟੇਸ਼ਨਾਂ ਦੇ ਐਸਐਚਓ ਨੂੰ ਦਿੱਤੀਆਂਜਾ ਰਹੀਆਂ ਨੇ। ਇਨ੍ਹਾਂ ਗੱਡੀਆਂ ਵਿਚ 274 ਮਹਿੰਦਰਾ ਸਕਾਰਪੀਓ, 41 ਇਸ਼ੁਜ਼ੂ ਹਾਈ ਲੈਂਡਰਜ਼ ਅਤੇ ਮਹਿਲਾ ਸੁਰੱਖਿਆ ਲਈ 71 ਕੀਆ ਕ੍ਰੇਨਸ ਅਤੇ 24 ਟਾਟਾ ਟਿਆਗੋ ਈਵੀ ਸ਼ਾਮਲ ਨੇ।