Lok Sabha Election ਸੀਐਮ ਮਾਨ, ਕੁਲਦੀਪ ਧਾਲੀਵਾਲ ਲਈ ਕਰਨਗੇ ਪ੍ਰਚਾਰ
ਅੰਮ੍ਰਿਤਸਰ, 25 ਅਪ੍ਰੈਲ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੋਕ ਸਭਾ ਉਮੀਦਵਾਰ ਕੁਲਦੀਪ ਧਾਲੀਵਾਲ ਲਈ ਪ੍ਰਚਾਰ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ 2024 ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੁਲਦੀਪ ਧਾਲੀਵਾਲ ਲਈ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਉਹ ਗੁਰਦਾਸਪੁਰ ਵਿੱਚ ਸ਼ੈਰੀ ਕਲਸੀ […]
By : Editor Editor
ਅੰਮ੍ਰਿਤਸਰ, 25 ਅਪ੍ਰੈਲ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੋਕ ਸਭਾ ਉਮੀਦਵਾਰ ਕੁਲਦੀਪ ਧਾਲੀਵਾਲ ਲਈ ਪ੍ਰਚਾਰ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ 2024 ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੁਲਦੀਪ ਧਾਲੀਵਾਲ ਲਈ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਉਹ ਗੁਰਦਾਸਪੁਰ ਵਿੱਚ ਸ਼ੈਰੀ ਕਲਸੀ ਦੇ ਹੱਕ ਵਿੱਚ ਵੋਟਾਂ ਮੰਗਣਗੇ। ਮੁੱਖ ਮੰਤਰੀ ਮਾਨ ਮਿਸ਼ਨ ‘ਆਪ’ 13-0 ਲਈ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਲੋਕਾਂ ਤੋਂ ਵੋਟਾਂ ਮੰਗਣਗੇ। ਮੁੱਖ ਮੰਤਰੀ ਦੁਪਹਿਰ 1 ਵਜੇ ਗੁਰਦਾਸਪੁਰ ਅਤੇ 5 ਵਜੇ ਦੇ ਕਰੀਬ ਹਾਲ ਗੇਟ ਅੰਮ੍ਰਿਤਸਰ ਪਹੁੰਚਣਗੇ।
ਅੰਮ੍ਰਿਤਸਰ ਨੂੰ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਰਿਹਾ ਹੈ, ਜਿੱਥੋਂ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਮੌਜੂਦਾ ਸਮੇਂ ਵਿਚ ਅੰਮ੍ਰਿਤਸਰ ਦੀਆਂ 11 ਵਿਧਾਨ ਸਭਾ ਸੀਟਾਂ ’ਤੇ ਨਜ਼ਰ ਮਾਰੀਏ ਤਾਂ ਆਮ ਆਦਮੀ ਪਾਰਟੀ ਕੋਲ 9, ਕਾਂਗਰਸ ਕੋਲ ਇਕ ਰਾਜਾਸਾਂਸੀ ਸੀਟ ਅਤੇ ਅਕਾਲੀ ਦਲ ਕੋਲ 1 ਮਜੀਠੀਆ ਸੀਟ ਹੈ।
2022 ਦੀਆਂ ਵਿਧਾਨ ਸਭਾ ਚੋਣਾਂ ਨੂੰ 2024 ਵਿੱਚ ਬਦਲਣ ਦੇ ਮਕਸਦ ਨਾਲ ਸੀਐਮ ਭਗਵੰਤ ਮਾਨ ਅੰਮ੍ਰਿਤਸਰ ਪਹੁੰਚ ਰਹੇ ਹਨ। ਹਾਲ ਗੇਟ ’ਤੇ ਉਹ ਵਿਰੋਧੀਆਂ ’ਤੇ ਨਿਸ਼ਾਨਾ ਸਾਧਣਗੇ ਅਤੇ ਕੇਂਦਰ ’ਚ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨ ਦੀ ਮੰਗ ਅੰਮ੍ਰਿਤਸਰ ਦੀਆਂ 11 ਵਿਧਾਨ ਸਭਾ ਸੀਟਾਂ ’ਚੋਂ 9 ’ਤੇ ਮੌਜੂਦ ਹੈ। ਪਰ ਕੁਲਦੀਪ ਧਾਲੀਵਾਲ ਲਈ ਜਿੱਤ ਦੀ ਰਾਹ ਆਸਾਨ ਨਹੀਂ ਹੈ। ਅਜਨਾਲਾ ਵਿੱਚ ਕੁਲਦੀਪ ਧਾਲੀਵਾਲ ਦੀ ਚੰਗੀ ਪਕੜ ਹੈ ਪਰ ਲੋਕ ਸਭਾ ਕਾਂਗਰਸ ਦੇ ਉਮੀਦਵਾਰ ਗੁਰਜੀਤ ਔਜਲਾ ਦਾ ਸਾਫ਼ ਸੁਥਰਾ ਅਕਸ ਵੋਟਰਾਂ ਨੂੰ ਪ੍ਰਭਾਵਿਤ ਕਰਦਾ ਹੈ। ਇਹੀ ਕਾਰਨ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕੈਬਨਿਟ ਮੰਤਰੀ ਹਰਦੀਪ ਪੁਰੀ ਨੂੰ 99,626 ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਸ ਦੇ ਨਾਲ ਹੀ ਅੰਮ੍ਰਿਤਸਰ ’ਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦਾ ਪਰਿਵਾਰਕ ਅਕਸ ਉਨ੍ਹਾਂ ਨੂੰ ਮਜ਼ਬੂਤੀ ਦੇ ਰਿਹਾ ਹੈ। ਇੱਥੇ ਅਕਾਲੀ ਦਲ ਵੱਲੋਂ ਅਨਿਲ ਜੋਸ਼ੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜੋ ਦੋ ਵਾਰ ਵਿਧਾਇਕ ਅਤੇ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ, ਪੰਜਾਬ ਵਿੱਚ 13-0 ਦਾ ਟੀਚਾ ਹਾਸਲ ਕਰਨ ਲਈ ਸੀ.ਐਮ ਭਗਵੰਤ ਮਾਨ ਹਰ ਲੋਕ ਸਭਾ ਹਲਕੇ ਵਿੱਚ ਜਾਣਗੇ। ਸੀਐਮ ਮਾਨ ਨੇ ਪਹਿਲਾਂ ਹੀ ਹਰ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਦਾ ਐਲਾਨ ਕਰ ਦਿੱਤਾ ਸੀ। ਚੋਣਾਂ ਤੱਕ ਸੀ.ਐਮ ਮਾਨ ਦਾ ਪੂਰਾ ਫੋਕਸ ਪੰਜਾਬ ’ਤੇ ਹੋਣ ਵਾਲਾ ਹੈ।
ਭਾਵੇਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਹੈ। ਇਸ ਦੇ ਬਾਵਜੂਦ ‘ਆਪ’ ਵਿੱਚ ਉਮੀਦਵਾਰਾਂ ਦੀ ਘਾਟ ਹੈ। ‘ਆਪ’ ਨੇ ਆਪਣੇ ਮੌਜੂਦਾ ਮੰਤਰੀਆਂ ਅਤੇ ਵਿਧਾਇਕਾਂ ਨੂੰ 13 ’ਚੋਂ 8 ਸੀਟਾਂ ’ਤੇ ਉਤਾਰਿਆ ਹੈ। ਦੋ ਅਤੇ ਤਿੰਨ ਸੀਟਾਂ ਅਜਿਹੀਆਂ ਹਨ ਜਿੱਥੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਥਾਂ ਦਿੱਤੀ ਗਈ ਹੈ।