ਸੀਐਮ ਮਾਨ ਅੱਜ ਜਲੰਧਰ ਵਿਚ ਕਰਨਗੇ ਰੋਡ ਸ਼ੋਅ
ਜਲੰਧਰ, 26 ਅਪ੍ਰੈਲ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦਾ ਦੌਰਾ ਕਰਨਗੇ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਲਈ ਅੱਜ ਸੀਐਮ ਮਾਨ ਰੋਡ ਸ਼ੋਅ ਕਰਕੇ ਵੋਟਾਂ ਮੰਗਣਗੇ। ਦੱਸਦੇ ਚਲੀਏ ਕਿ ਸੀਐਮ ਮਾਨ ਹਰ ਖੇਤਰ ਵਿਚ ਪਹੁੰਚ ਕੇ ਅਪਣੇ ਉਮੀਦਵਾਰਾਂ ਲਈ ਵੋਟਾਂ ਮੰਗ ਰਹੇ […]
By : Editor Editor
ਜਲੰਧਰ, 26 ਅਪ੍ਰੈਲ, ਨਿਰਮਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦਾ ਦੌਰਾ ਕਰਨਗੇ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਲਈ ਅੱਜ ਸੀਐਮ ਮਾਨ ਰੋਡ ਸ਼ੋਅ ਕਰਕੇ ਵੋਟਾਂ ਮੰਗਣਗੇ। ਦੱਸਦੇ ਚਲੀਏ ਕਿ ਸੀਐਮ ਮਾਨ ਹਰ ਖੇਤਰ ਵਿਚ ਪਹੁੰਚ ਕੇ ਅਪਣੇ ਉਮੀਦਵਾਰਾਂ ਲਈ ਵੋਟਾਂ ਮੰਗ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਇਹ ਰੋਡ ਸ਼ੋਅ ਦੁਪਹਿਰ ਬਾਅਦ ਕਰੀਬ 3 ਵਜੇ ਲਵਕੁਸ਼ ਚੌਕ ਤੋਂ ਸ਼ੁਰੂ ਕੀਤਾ ਜਾਵੇਗਾ ਅਤੇ ਭਗਤ ਸਿੰਘ ਚੌਕ ਦੇ ਕੋਲ ਖਤਮ ਹੋਵੇਗਾ। ਆਪ ਦੀ ਲੀਡਰਸ਼ਿਪ ਰੈਲੀ ਨੁੂੰ ਲੈ ਕੇ ਤਿਆਰੀਆਂ ਕਰ ਰਹੀ ਹੈ।
ਇਹ ਵੀ ਪੜ੍ਹੋ
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਧੂਰੀ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ ਦਾ ਦੌਰਾ ਕੀਤਾ ਜਿੱਥੇ ਵੱਖ-ਵੱਖ ਵਰਗਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਧੂਰੀ ਵਾਸੀਆਂ ਦਾ ਪੂਰਾ ਸੂਬਾ ਰਿਣੀ ਹੈ ਜਿਨ੍ਹਾਂ ਬਦੌਲਤ ਅੱਜ ਸੂਬੇ ਨੂੰ ਸ. ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਵਿਕਾਸ ਦਾ ਮਸੀਹਾ ਮੁੱਖ ਮੰਤਰੀ ਮਿਲਿਆ ਜਿਨ੍ਹਾਂ ਦੀ ਗਤੀਸ਼ੀਲ ਤੇ ਅਗਾਂਹਵਧੂ ਅਗਵਾਈ ਵਿੱਚ ਅੱਜ ਪੰਜਾਬ ਮੁੜ ਰੰਗਲਾ ਪੰਜਾਬ ਬਣ ਰਿਹਾ ਹੈ। ਸਮੁੱਚੇ ਸੂਬੇ ਦੇ ਲੋਕ ਅਤੇ ਆਮ ਆਦਮੀ ਪਾਰਟੀ ਧੂਰੀ ਵਾਸੀਆਂ ਨੂੰ ਸਿਜਦਾ ਕਰਦੀ ਹੈ।
ਇਸੇ ਦੌਰਾਨ ਤਾਰਾ ਹਵੇਲੀ ਵਿਖੇ ਸ਼ਹਿਰ ਦੇ ਵਪਾਰੀ ਭਾਈਚਾਰੇ ਨਾਲ ਜਨਤਕ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੇ ਹਿੱਤਾਂ ਲਈ ਵਚਨਬੱਧ ਹੈ। ਵਪਾਰ ਲਈ ਸੁਖਾਵਾਂ ਮਾਹੌਲ ਸਿਰਜ ਰਹੀ ਹੈ। ਸਰਕਾਰ-ਸਨਅਤਕਾਰ ਮਿਲਣੀਆਂ ਨੇ ਹੋਰ ਵੀ ਸਾਰਥਿਕ ਮਾਹੌਲ ਸਿਰਜਿਆ।
ਧੂਰੀ ਦੇ ਵਾਰਡ ਨੰਬਰ 2, 3 ਤੇ 16 ਵਿੱਚ ਸਮਾਗਮਾਂ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਦੋ ਸਾਲ ਦੀਆਂ ਲਾਮਿਸਾਲ ਪ੍ਰਾਪਤੀਆਂ ਸਦਕਾ ਲੋਕਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸੇ ਉਤਸ਼ਾਹ ਸਦਕਾ ਵਰਕਰਾਂ ਦੀ ਮੀਟਿੰਗ ਭਰਵੇਂ ਇਕੱਠ ਸਦਕਾ ਵੱਡੀਆਂ ਰੈਲੀਆਂ ਦਾ ਰੂਪ ਧਾਰਨ ਕਰ ਰਹੀ ਹੈ। ਲੋਕਾਂ ਸਰਕਾਰ ਦੇ ਕੰਮਾਂ ਤੋਂ ਬਹੁਤ ਸੰਤੁਸ਼ਟ ਹਨ ਜਿਸ ਦਾ ਸਿੱਟਾ ਚੋਣ ਮੀਟਿੰਗਾਂ ਵਿੱਚ ਹੋ ਰਹੇ ਭਰਵੇਂ ਇਕੱਠ ਹਨ।
ਮੀਤ ਹੇਅਰ ਨੇ ਧੂਰੀ ਦੀ ਦਾਣਾ ਮੰਡੀ ਦਾ ਵੀ ਦੌਰਾ ਕਰ ਕੇ ਕਣਕ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲ ਤੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਲਈ ਨਿਰੰਤਰ ਨਿਰਵਿਘਨ ਮੁਫਤ ਬਿਜਲੀ ਤੋਂ ਲੈ ਕੈ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧ ਤੱਕ ਕਿਸਾਨਾਂ ਨਾਲ ਖੜ੍ਹੀ ਹੈ। ਮੰਡੀਆਂ ਵਿੱਚ ਕਿਸਾਨ ਵੀਰ ਸਰਕਾਰ ਦੇ ਪ੍ਰਬੰਧਾਂ ਤੋਂ ਸੰਤੁਸ਼ਟ ਹਨ।