ਸੀਐਮ ਯੋਗੀ ਚੰਡੀਗੜ੍ਹ, ਪੰਜਾਬ ’ਚ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ, 17 ਮਈ, ਨਿਰਮਲ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਸੰਪਰਕ ਕਰਕੇ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਸਮਾਂ ਮੰਗਿਆ ਹੈ। ਭਾਜਪਾ ਹਾਈਕਮਾਂਡ ਮੁਤਾਬਕ ਯੋਗੀ ਆਦਿੱਤਿਆਨਾਥ ਵੀ ਪੰਜਾਬ ਵਿੱਚ ਚੋਣ ਰੈਲੀਆਂ ਕਰਦੇ ਨਜ਼ਰ ਆਉਣਗੇ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ […]
By : Editor Editor
ਚੰਡੀਗੜ੍ਹ, 17 ਮਈ, ਨਿਰਮਲ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਸੰਪਰਕ ਕਰਕੇ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਸਮਾਂ ਮੰਗਿਆ ਹੈ। ਭਾਜਪਾ ਹਾਈਕਮਾਂਡ ਮੁਤਾਬਕ ਯੋਗੀ ਆਦਿੱਤਿਆਨਾਥ ਵੀ ਪੰਜਾਬ ਵਿੱਚ ਚੋਣ ਰੈਲੀਆਂ ਕਰਦੇ ਨਜ਼ਰ ਆਉਣਗੇ।
ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਪੰਜਾਬ ਦੇ ਬਟਾਲਾ, ਜਲੰਧਰ ਅਤੇ ਲੁਧਿਆਣਾ ਵਿੱਚ ਤਿੰਨ ਵੱਡੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਸੀਐਮ ਯੋਗੀ ਆਦਿਤਿਆਨਾਥ ਦੀਆਂ ਲੁਧਿਆਣਾ ਅਤੇ ਜਲੰਧਰ ਵਿੱਚ ਚੋਣ ਰੈਲੀਆਂ ਦਾ ਇੱਕ ਕਾਰਨ ਇਹ ਹੈ ਕਿ ਇੱਥੇ ਵੱਡੀ ਗਿਣਤੀ ਵਿੱਚ ਪੂਰਵਾਂਚਲ ਦੇ ਲੋਕ ਰਹਿੰਦੇ ਹਨ। ਲੁਧਿਆਣਾ ਅਤੇ ਜਲੰਧਰ ਪੰਜਾਬ ਦੇ ਉਦਯੋਗਿਕ ਕੇਂਦਰ ਹਨ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ 20 ਮਈ ਨੂੰ ਚੰਡੀਗੜ੍ਹ ਵਿੱਚ ਚੋਣ ਪ੍ਰਚਾਰ ਕਰਨ ਆ ਰਹੇ ਹਨ। ਭਾਜਪਾ ਦੇ ਵੱਡੇ ਨੇਤਾਵਾਂ ਦੀ ਇਹ ਦੂਜੀ ਰੈਲੀ ਹੋਵੇਗੀ। ਇਸ ਤੋਂ ਪਹਿਲਾਂ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਚੰਡੀਗੜ੍ਹ ਵਿਚ ਰੈਲੀ ਕੀਤੀ ਸੀ।
ਯੋਗੀ ਆਦਿੱਤਿਆਨਾਥ ਮਲੋਆ ਦੇ ਛੋਟੇ ਫਲੈਟਾਂ ’ਚ ਸਰਕਾਰੀ ਸਕੂਲ ਦੇ ਕੋਲ ਖਾਲੀ ਮੈਦਾਨ ’ਚ ਵੱਡੀ ਰੈਲੀ ਕਰਨਗੇ। ਭਾਜਪਾ ਨੇ ਇਸ ਖੇਤਰ ਵਿੱਚ ਇਹ ਪ੍ਰੋਗਰਾਮ ਇਸ ਲਈ ਆਯੋਜਿਤ ਕੀਤਾ ਹੈ ਕਿਉਂਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਹਜ਼ਾਰਾਂ ਲੋਕ ਛੋਟੇ ਫਲੈਟਾਂ ਵਿੱਚ ਰਹਿੰਦੇ ਹਨ। ਅਜਿਹੇ ’ਚ ਭਾਜਪਾ ਨੂੰ ਉਮੀਦ ਹੈ ਕਿ ਯੋਗੀ ਆਦਿੱਤਿਆਨਾਥ ਨੂੰ ਦੇਖਣ ਲਈ ਵੱਡੀ ਗਿਣਤੀ ’ਚ ਲੋਕ ਆਉਣਗੇ। ਯੋਗੀ ਆਦਿਤਿਆਨਾਥ ਟੰਡਨ ਦੇ ਹੱਕ ’ਚ ਪ੍ਰਚਾਰ ਕਰਨਗੇ।
ਦੱਸਿਆ ਜਾ ਰਿਹਾ ਹੈ ਕਿ 25 ਅਤੇ 26 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ’ਚ ਇਕ ਵੱਡੀ ਰੈਲੀ ਨੂੰ ਵੀ ਸੰਬੋਧਨ ਕਰ ਸਕਦੇ ਹਨ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਮਨੋਜ ਤਿਵਾੜੀ ਵੀ ਚੰਡੀਗੜ੍ਹ ਵਿੱਚ ਰੈਲੀ ਕਰ ਸਕਦੇ ਹਨ। ਹਾਲਾਂਕਿ ਉਨ੍ਹਾਂ ਦੇ ਪ੍ਰੋਗਰਾਮ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ। ਯੋਗੀ ਆਦਿਤਿਆਨਾਥ ਦੇ ਜ਼ਰੀਏ ਭਾਜਪਾ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ
ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ।
ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ ’ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ।
ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।