ਸੀਐਮ ਦੀ ਕਾਰਵਾਈ ਨੇ ਉਡਾਈ ਵਿਰੋਧੀਆਂ ਦੀ ਨੀਂਦ, ਗਠਜੋੜ ਦਾ ਕੀ ਬਣੂੰ?
ਚੰਡੀਗੜ੍ਹ, 1 ਅਕਤੂਬਰ (ਪ੍ਰਵੀਨ ਕੁਮਾਰ) : ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਵਿੱਚ ਸਿਆਸੀ ਭੂਚਾਲ ਆਇਆ ਹੋਇਆ ਹੈ, ਖ਼ਾਸ ਕਰਕੇ ਕਾਂਗਰਸ ਵਿੱਚ। ਜਿਸਦਾ ਕਾਰਨ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਨੇ ਸਾਰਿਆਂ ਦੀ ਚੱਕਰੀ ਘੁੰਮਾ ਕੇ ਰੱਖੀ ਹੋਈ ਹੈ। ਕਿਸੇ ਨੂੰ ਕੋਈ ਸਮਝ ਨਹੀਂ ਆ ਰਹੀ ਕਿ […]
By : Hamdard Tv Admin
ਚੰਡੀਗੜ੍ਹ, 1 ਅਕਤੂਬਰ (ਪ੍ਰਵੀਨ ਕੁਮਾਰ) : ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਵਿੱਚ ਸਿਆਸੀ ਭੂਚਾਲ ਆਇਆ ਹੋਇਆ ਹੈ, ਖ਼ਾਸ ਕਰਕੇ ਕਾਂਗਰਸ ਵਿੱਚ। ਜਿਸਦਾ ਕਾਰਨ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਨੇ ਸਾਰਿਆਂ ਦੀ ਚੱਕਰੀ ਘੁੰਮਾ ਕੇ ਰੱਖੀ ਹੋਈ ਹੈ। ਕਿਸੇ ਨੂੰ ਕੋਈ ਸਮਝ ਨਹੀਂ ਆ ਰਹੀ ਕਿ ਆਖ਼ਰ ਇਹ ਕੀ ਹੋ ਰਿਹਾ ਹੈ। ਜਿਸ ਤਰੀਕੇ ਨਾਲ ਸੀਐਮ ਮਾਨ ਵੱਲੋਂ ਭ੍ਰਿਸ਼ਟਾਚਾਰੀ ਨੇਤਾਵਾਂ ਨੂੰ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ, ਉਸ ਤੋਂ ਕਈ ਵੱਡੇ ਆਗੂਆਂ ਦੀ ਵੀ ਨੀਂਦ ਹਰਾਮ ਹੋਈ ਪਈ ਹੈ ਕਿ ਕਿਤੇ ਉਨ੍ਹਾਂ ਦਾ ਨੰਬਰ ਵੀ ਨਾ ਲੱਗ ਜਾਵੇ।
ਲੋਕ ਸਭਾ ਦੀਆਂ ਚੋਣਾਂ ਜਿਉਂ ਜਿਉਂ ਨੇੜੇ ਰਹੀਆਂ ਹਨ, ਓਵੇਂ ਓਵੇਂ ਪੰਜਾਬ ਵਿਚ ਕਾਂਗਰਸ ਅਤੇ ਆਪ ਵਿਚਾਲੇ ਫਾਸਲੇ ਵੱਧਦੇ ਜਾ ਰਹੇ ਹਨ, ਜਦਕਿ ਕੇਂਦਰੀ ਪੱਧਰ ’ਤੇ ਦੋਵੇਂ ਪਾਰਟੀਆਂ ਵਿਚਾਲੇ ਗਠਜੋੜ ਹੋ ਚੁੱਕਿਆ ਹੈ। ਇਸ ਦਾ ਮੁੱਖ ਕਾਰਨ ਹੈ ਨਸ਼ਿਆਂ ਤੇ ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਰਕਾਰ ਦੀ ਸਖ਼ਤ ਕਾਰਵਾਈ, ਜਿਸਦੇ ਚਲਦਿਆਂ ਕਾਂਗਰਸੀ ਲੀਡਰਾਂ ਵਿੱਚ ਕਾਫ਼ੀ ਹਲਚਲ ਮਚੀ ਹੋਈ ਹੈ।
ਦੇਸ਼ ਵਿਚ ਭਾਜਪਾ ਨੂੰ ਮਾਤ ਦੇਣ ਲਈ ਵਿਰੋਧੀਆਂ ਵੱਲੋਂ ਇਕੱਠੇ ਹੋ ਕੇ ਇੰਡੀਆ ਗਠਜੋੜ ਬਣਾਇਆ ਗਿਆ ਹੈ, ਜਿਸ ਆਪ ’ਤੇ ਕਾਂਗਰਸ ਵੀ ਸ਼ਾਮਿਲ ਹਨ। ਇਸ ਗੱਠਜੋੜ ਦਾ ਇਕ ਹੀ ਮਕਸਦ ਹੈ ਕੇਂਦਰ ਵਿੱਚ ਆਪਣੀ ਸਰਕਾਰ ਚੁਨਣਾ ਅਤੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ, ਪਰ ਪੰਜਾਬ ਵਿੱਚ ‘ਆਪ’ ਸਰਕਾਰ ਕਾਂਗਰਸੀਆ ’ਤੇ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟ ਰਹੀ, ਜਿਸ ਨੂੰ ਲੈ ਕੇ ਪੰਜਾਬ ਵਿੱਚ ਆਪ ਅਤੇ ਕਾਂਗਰਸ ਦੇ ਗਠਜੋੜ ਕਾਂਗਰਸ ’ਚ ਆਪਸੀ ਖਿਚੋਤਾਣ ਹੋ ਰਹੀ ਹੈ।
ਆਪ ਦੀ ਸਰਕਾਰ ਨੇ ਕਈ ਕਾਂਗਰਸੀ ਲੀਡਰਾਂ ’ਤੇ ਕਾਰਵਾਈ ਕੀਤੀ ਹੈ, ਜਿਸ ਦੀ ਤਾਜ਼ਾ ਮਿਸਾਲ ਹੈ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਹੈ, ਜਿਸ ਨੂੰ 2 ਦਿਨ ਪਹਿਲਾਂ ਹੀ 2015 ਦੇ ਨਸ਼ੇ ਦੇ ਕੇਸ ਵਿੱਚ ਗ੍ਰਿਫ੍ਰਤਾਰ ਕਰਕੇ ਜੇਲ੍ਹ ਭੇਜਿਆ ਜਾ ਚੁੱਕਿਆ ਹੈ। ਕਾਂਗਰਸੀਆਂ ਵੱਲੋਂ ਆਪ ਸਰਕਾਰ ਦੀ ਇਸ ਕਾਰਵਾਈ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਇਹ ਕਾਰਵਾਈ ਇਕੱਲੇ ਖਹਿਰੇ ’ਤੇ ਨਹੀਂ ਬਲਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਕਈ ਲੀਡਰਾਂ ’ਤੇ ਕਾਰਵਾਈ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ ਕਈ ਵੱਡੇ ਲੀਡਰ ਜੇਲ੍ਹ ਦੀ ਹਵਾ ਖਾ ਰਹੇ ਹਨ।
ਇਸ ਦੌਰਾਨ ਕੁਝ ਦਿਨਾਂ ਤੋਂ ਕਾਂਗਰਸ ਤੇ ਆਪ ਦੇ ਗੱਠਜੋੜ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਲਗਾਇਆ ਜਾ ਰਿਹਾ ਹੈ। ਇਸ ਗੱਠਜੋੜ ਦੀ ਵਕਾਲਤ ਕਾਂਗਰਸੀ ਵਿਧਾਇਕ ਰਵਨੀਤ ਸਿੰਘ ਬਿੱਟੂ ਅਤੇ ਹੋਰ ਵੀ ਕਈ ਵਰਕਰ ਕਰ ਰਹੇ ਹਨ ਪਰ ਇਸ ਦਾ ਆਪਣੀ ਹੀ ਪਾਰਟੀ ਦੇ ਸੀਨੀਅਰ ਨੇਤਾਵਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਵਿਚ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ, ਪ੍ਰਤਾਪ ਸਿੰਘ ਬਾਜਵਾ ’ਤੇ ਹੋਰ ਕਈ ਵੱਡੇ ਆਗੂ ਮੌਜੂਦ ਹਨ।
ਇਸ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਹੈ ਕਿ ਸਾਡੇ ਲੋਕਤੰਤਰ ਦੀ ਰੱਖਿਆ ਲਈ ਇਸ ਢਾਲ ਨੂੰ ਤੋੜਨ ਦਾ ਕੋਈ ਵੀ ਯਤਨ ਵਿਅਰਥ ਸਾਬਤ ਹੋਵੇਗਾ। ਪੰਜਾਬ ਨੂੰ ਸਮਝਣਾ ਹੋਵੇਗਾ ਕਿ ਇਹ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਦੀ ਚੋਣ ਹੈ, ਨਾ ਕਿ ਸਿਰਫ ਪੰਜਾਬ ਦੇ ਮੁੱਖ ਮੰਤਰੀ ਦੀ। ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਇਕ ਉੱਚੇ ਪਹਾੜ ਵਾਂਗ ਖੜ੍ਹਾ ਹੈ। ਇਥੇ-ਉਥੇ ਦੇ ਤੂਫਾਨ ਇਸ ’ਤੇ ਅਸਰ ਨਹੀਂ ਕਰ ਸਕਦੇ ਹਨ। ਸਿੱਧੂ ਦੇ ਇਸ ਟਵੀਟ ਮਗਰੋਂ ਕਾਂਗਰਸੀਆਂ ਵਿੱਚ ਫਿਰ ਤੋਂ ਇਕ ਵਾਰ ਹਲਚਲ ਮੱਚ ਗਈ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਵਿਚ ਕਾਂਗਰਸ ਤੇ ਆਪ ਦੇ ਗਠਜੋੜ ਨੂੰ ਲੈ ਕੇ ਉਲਝੇ ਹੋਏ ਇਸ ਮਸਲੇ ਨੂੰ ਕਿਸ ਤਰ੍ਹਾਂ ਸੁਲਝਾਇਆ ਜਾਏਗਾ।