ਔਟਵਾ ਪੁਲਿਸ ਵੱਲੋਂ 45 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ
ਔਟਵਾ, 7 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਔਟਵਾ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ 45 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਕੀਤੀ ਹੈ ਜੋ ਸ਼ਹਿਰ ਦੇ ਇਤਿਹਾਸ ਵਿਚ ਹੋਈਆਂ ਸਭ ਤੋਂ ਵੱਡੀਆਂ ਬਰਾਮਦਗੀਆਂ ਵਿਚੋਂ ਇਕ ਹੈ। ਪੁਲਿਸ ਨੇ ਦੱਸਿਆ ਕਿ ਟੋਰਾਂਟੋ ਨਾਲ ਸਬੰਧਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ ਇਕ ਲੱਖ ਡਾਲਰ […]
By : Editor Editor
ਔਟਵਾ, 7 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਔਟਵਾ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ 45 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਕੀਤੀ ਹੈ ਜੋ ਸ਼ਹਿਰ ਦੇ ਇਤਿਹਾਸ ਵਿਚ ਹੋਈਆਂ ਸਭ ਤੋਂ ਵੱਡੀਆਂ ਬਰਾਮਦਗੀਆਂ ਵਿਚੋਂ ਇਕ ਹੈ। ਪੁਲਿਸ ਨੇ ਦੱਸਿਆ ਕਿ ਟੋਰਾਂਟੋ ਨਾਲ ਸਬੰਧਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ ਇਕ ਲੱਖ ਡਾਲਰ ਨਕਦ ਜ਼ਬਤ ਕੀਤੇ ਗਏ। ਪੁਲਿਸ ਮੁਖੀ ਐਰਿਕ ਸਟੱਬਜ਼ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਹਾਂ ਸ਼ੱਕੀਆਂ ਦੀ ਉਮਰ 30-35 ਸਾਲ ਦੇ ਨੇੜੇ ਹੈ।
ਸ਼ਹਿਰ ਦੇ ਇਤਿਹਾਸ ਵਿਚ ਸਭ ਤੋਂ ਵੱਡੀ ਬਰਾਮਦਗੀ, 2 ਗ੍ਰਿਫ਼ਤਾਰ
ਨਸ਼ਾ ਤਸਕਰਾਂ ਵਿਰੁੱਧ ਇਹ ਵੱਡੀ ਕਾਰਵਾਈ ਕਈ ਮਹੀਨੇ ਦੀ ਪੜਤਾਲ ਮਗਰੋਂ ਸੰਭਵ ਹੋ ਸਕੀ ਜਿਸ ਵਿਚ ਟੋਰਾਂਟੋ ਪੁਲਿਸ, ਆਰ.ਸੀ.ਐਮ.ਪੀ. ਅਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਵੀ ਸਹਿਯੋਗ ਦਿਤਾ ਗਿਆ। 40 ਕਿਲੋ ਕੋਕੀਨ ਅਤੇ 4 ਕਿਲੋ ਕਰੈਕ ਕੋਕੀਨ ਔਟਵਾ ਦੀਆਂ ਗਲੀਆਂ ਵਿਚ ਵੇਚੀ ਜਾਣੀ ਸੀ ਅਤੇ ਪੁਲਿਸ ਕਾਰਵਾਈ ਨਾਲ ਵੱਡੇ ਪੱਧਰ ’ਤੇ ਹੋਣ ਵਾਲੀ ਹਿੰਸਾ ਅਤੇ ਹੋਰ ਅਪਰਾਧਕ ਸਰਗਰਮੀਆਂ ਨੂੰ ਨੱਥ ਪਾਉਣ ਵਿਚ ਮਦਦ ਮਿਲੀ।