ਚੋਣ ਕਮਿਸ਼ਨ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਨਿਯੁਕਤੀ ਕੀਤੀ

ਚੋਣ ਕਮਿਸ਼ਨ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਨਿਯੁਕਤੀ ਕੀਤੀ

ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ ਕੀਤੇ

ਚੰਡੀਗੜ੍ਹ, 21 ਮਾਰਚ, ਨਿਰਮਲ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦੋਂ ਕਿ ਵਿਸ਼ੇਸ਼ ਸਾਰੰਗਲ ਨੂੰ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਾਲੇ ਨੀਲਾਂਬਰੀ ਵਿਜੇ ਨੂੰ ਡੀਆਈਜੀ ਰੋਪੜ ਰੇਂਜ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਨਿਯੁਕਤ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ
ਜ਼ਰੂਰਤਮੰਦਾਂ ਦੀ ਮਦਦ ਕਰਨ ਵਾਲੀ ਸਮਾਜ ਸੇਵੀ ਸੰਸਥਾ ਪ੍ਰਭ ਆਸਰਾ ਵਿਚ ਰਹਿਣ ਵਾਲੇ ਕਰੀਬ 450 ਲੋਕ ਮੁਸ਼ਕਿਲ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ।
ਕਿਉਂਕਿ ਸੰਸਥਾ ਦਾ ਕਰੀਬ 93 ਲੱਖ ਰੁਪਏ ਦਾ ਬਿਜਲੀ ਬਿਲ ਬਕਾਇਆ ਹੈ। ਇਸ ਕਾਰਨ ਸੰਸਥਾ ਦੀ 10 ਜਨਵਰੀ ਤੋਂ ਲਾਈਟ ਕੱਟੀ ਹੋਈ ਹੈ। ਇਸੇ ਮਾਮਲੇ ਨੂੰ ਲੈ ਕੇ ਅੱਜ ਸੰਸਥਾ ਦੇ ਪ੍ਰਬੰਧਕਾਂ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਨੂੰ ਲਾਈਟ ਬਹਾਲ ਕਰਨ ਦੀ ਗੁਹਾਰ ਲਗਾਈ। ਸੰਸਥਾ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮਜਬੂਰੀ ਨੂੰ ਸਮਝਿਆ ਜਾਵੇ ਅਤੇ ਲਾਈਟ ਬਹਾਲ ਕੀਤੀ ਜਾਵੇ।
ਮੀਡੀਆ ਨਾਲ ਗੱਲਬਾਤ ਵਿਚ ਐਨਜੀਓ ਦੇ ਮੈਂਬਰਾਂ ਨੇ ਕਿਹਾ ਕਿ ਉਹ ਕਰੋਨਾ ਕਾਲ ਤੋਂ ਪਹਿਲਾਂ ਲਗਾਤਾਰ ਬਿਜਲੀ ਬਿਲ ਦਾ ਭੁਗਤਾਨ ਕਰਦੇ ਸੀ ਲੇਕਿਨ ਕਰੋਨਾ ਕਾਲ ਵਿਚ ਹਾਲਾਤ ਕੰਟਰੋਲ ਤੋਂ ਬਾਹਰ ਹੋ ਗਏ। ਅਜਿਹੇ ਵਿਚ ਹੁਣ ਬਿਜਲੀ ਦੀ ਕੁਲ ਬਕਾਇਆ ਰਕਮ ਕਰੀਬ 93 ਲੱਖ ਰੁਪਏ ਬਣ ਗਈ।
ਸੰਸਥਾ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਇਸ ਖ਼ਰਚ ਨੂੰ ਚੁਕਾਉਣ ਵਿਚ ਅਸਮਰਥ ਹਨ। ਹਾਲਾਂਕਿ ਜਨਰੇਟਰ ਰਾਹੀਂ ਗੁਜ਼ਾਰਾ ਕਰਨ ਦੀ ਕੋਸ਼ਿਸ਼ ਤਾਂ ਕਰ ਰਹੇ ਹਨ ਲੇਕਿਨ ਵੱਡੀ ਮਸ਼ੀਨਾਂ, ਹੀਟਰ, ਮੋਟਰ ਆਦਿ ਨਹੀਂ ਚਲ ਰਹੀ। ਜਿਸ ਕਾਰਨ ਸਾਨੂੰ ਦਿੱਕਤ ਆ ਰਹੀ ਹੈ। ਯਾਦ ਰਹੇ ਮੈਂਟਲ ਹੈਲਥ ਕੇਅਰ ਐਕਟ ਦੇ ਅਨੁਸਾਰ ਅਜਿਹੇ ਸੰਸਥਾਨ ਵਿਚ ਸਾਰੀ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਪ੍ਰਸਾਸਨ ਦੀ ਜ਼ਿੰਮੇਵਾਰੀ ਹੁੰਦੀ ਹੈ ਲੇਕਿਨ ਫਿਰ ਵੀ 70 ਦਿਨਾਂ ਤੋਂ ਕੋਈ ਸੁਣਵਾਈ ਨਹੀਂ ਹੋ ਰਹੀ।
ਦੱਸਦੇ ਚਲੀਏ ਕਿ ਪ੍ਰਭਾ ਆਸਰਾ ਸੰਸਥਾ ਕੁਰਾਲੀ ਦੇ ਕੋਲ ਹੈ। ਇਸ ਵਿਚ ਕਈ ਜ਼ਰੂਰਤਮੰਦ ਲੋਕ ਰਹਿੰਦੇ ਹਨ। ਜਿਨ੍ਹਾਂ ਨੂੰ ਅਪਣਿਆਂ ਵਲੋਂ ਕਿਸੇ ਨਾ ਕਿਸੇ ਕਾਰਨ ਛੱਡ ਦਿੱਤਾ ਜਾਂਦਾ। ਪੰਜਾਬ ਪੁਲਿਸ ਵਲੋਂ ਕਈ ਬੇਸਹਾਰਾ ਲੋਕਾਂ ਨੂੰ ਇੱਥੇ ਛੱਡਿਆ ਜਾਂਦਾ। ਸੰਸਥਾ ਵਲੋਂ ਚਲਾਏ ਜਾਣ ਵਾਲੇ ਮਿਲਾਪ ਅਪਰੇਸ਼ਨ ਦੇ ਤਹਿਤ ਕਈ ਲੋਕਾਂ ਨੂੰ ਅਪਣਿਆਂ ਨਾਲ ਮਿਲਾਇਆ ਹੈ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਕੀਤੀ ਹੈ। ਦੱਸਦੇ ਚਲੀਏ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ’ਚ 7ਵੇਂ ਗੇੜ ਦੀ ਵੋਟਿੰਗ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਸੂਬੇ ’ਚ 1 ਜੂਨ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਇਸ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਅਤੇ ਕਿਸਾਨ ਆਖਰੀ ਪੜਾਅ ਦੀਆਂ ਚੋਣਾਂ ਨੂੰ ਸਾਜ਼ਿਸ਼ ਕਰਾਰ ਦੇ ਰਹੇ ਹਨ।

ਉਨ੍ਹਾਂ ਦਾ ਤਰਕ ਹੈ ਕਿ ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਉਸ ਸਮੇਂ ਕਿਸਾਨ ਆਪਣੇ ਕੰਮ ਵਿੱਚ ਰੁੱਝੇ ਹੋਣਗੇ। ਇਸ ਕਾਰਨ ਵੋਟਿੰਗ ਪ੍ਰਤੀਸ਼ਤ ਵਿੱਚ ਗਿਰਾਵਟ ਆਵੇਗੀ। ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਾਂ ਚੋਣ ਕਮਿਸ਼ਨ ਤੋਂ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਵੀ ਕੀਤੀ ਹੈ ਤਾਂ ਜੋ ਇਹ ਚੋਣਾਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਸਕਣ। ਨਾਲ ਹੀ ਕਿਸੇ ਇੱਕ ਧਿਰ ਨੂੰ ਇਸ ਦਾ ਲਾਭ ਨਹੀਂ ਮਿਲਣਾ ਚਾਹੀਦਾ।

Related post

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ  

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ…

– ਲੁਧਿਆਣਾ ਵਿੱਚ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 18 ਮਈ, ਨਿਰਮਲ :ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50…

ਚੰਡੀਗੜ੍ਹ, 17 ਮਈ, ਨਿਰਮਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ’ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ…
ਸੀਐਮ ਯੋਗੀ ਚੰਡੀਗੜ੍ਹ, ਪੰਜਾਬ ’ਚ ਕਰਨਗੇ ਚੋਣ ਪ੍ਰਚਾਰ

ਸੀਐਮ ਯੋਗੀ ਚੰਡੀਗੜ੍ਹ, ਪੰਜਾਬ ’ਚ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ, 17 ਮਈ, ਨਿਰਮਲ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਸੰਪਰਕ…